ਲੁਧਿਆਣਾ, 8 ਮਈ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਵਲੋਂ ਨਾਜਾਇਜ਼ ਉਸਾਰੀਆਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਸ਼ੁਕਰਵਾਰ ਨੰੂ ਜੋਨ-ਏ ਦੀ ਬਿਲਡਿੰਗ ਬ੍ਰਾਂਚ ਨੇ ਬਾਬਾ ਘੋਰੀ ਨੇੜੇ ਨਾਮਦੇਵ ਭਵਨ ਸਾਹਮਣੇ ਬਣ ਰਹੀ ਨਾਜਾਇਜ਼ ਉਸਾਰੀ 'ਤੇ ਕਾਰਵਾਈ ਕਰਦੇ ਹੋਏ ਉਸ ਨੰੂ ਢਾਹ ਦਿੱਤਾ | ਨਗਰ ਨਿਗਮ ਅਧਿਕਾਰੀਆਂ ਨੇ ਦੱਸਿਆ ਕਿ ਇਹ ਉਸਾਰੀ ਬਿਲਡਿੰਗ ਕਾਨੰੂਨਾਂ ਦੀ ਉਲੰਘਣਾ ਕਰਕੇ ਕੀਤੀ ਜਾ ਰਹੀ ਸੀ ਅਤੇ ਇਸ ਸੰਬੰਧੀ ਨਿਗਮ ਕੋਲ ਸ਼ਿਕਾਇਤ ਵੀ ਪ੍ਰਾਪਤ ਹੋਈ ਸੀ | ਉਨ੍ਹਾਂ ਕਿਹਾ ਕਿ ਮਾਲਕ ਵਲੋਂ ਨਾਜਾਇਜ਼ ਉਸਾਰੀ ਨਾ ਰੋਕਣ ਕਾਰਨ ਬਿਲਡਿੰਗ ਬ੍ਰਾਂਚ ਨੇ ਮੌਕੇ 'ਤੇ ਪਹੁੰਚ ਕੇ ਕਾਰਵਾਈ ਕੀਤੀ | ਅਧਿਕਾਰੀਆਂ ਨੇ ਦੱਸਿਆ ਕਿ ਨਿਗਮ ਕਮਿਸ਼ਨਰ ਡਾ. ਨੀਰੂ ਕਤਿਆਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਗਰ ਨਿਗਮ ਵਲੋਂ ਨਾਜਾਇਜ਼ ਉਸਾਰੀਆਂ ਖਿਲਾਫ ਨਿਯਮਿਤ ਤੌਰ 'ਤੇ ਮੁਹਿੰਮ ਚਲਾਈ ਜਾ ਰਹੀ ਹੈ |