02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

'ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ' ਮੁਹਿੰਮ ਤਹਿਤ ਜ਼ਿਲੇ੍ਹ 'ਚ ਵਿਆਪਕ ਸਰਵੇ ਅਤੇ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ <br/>

Ad Position 21
repet_subhas-goyals [Copy P29]
ਅਜੀਤ ਡੈਸਕ 09-05-2026
ਲੁਧਿਆਣਾ, 8 ਮਈ (ਡਾ. ਤਰਲੋਚਨ ਸਿੰਘ)-ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਚਲਾਈ ਜਾ ਰਹੀ ''ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ'' ਮੁਹਿੰਮ ਤਹਿਤ ਜ਼ਿਲ੍ਹਾ ਲੁਧਿਆਣਾ ਵਿਚ ਅੱਜ ਵਿਆਪਕ ਪੱਧਰ 'ਤੇ ਡੇਂਗੂ ਰੋਕਥਾਮ ਸਬੰਧੀ ਸਰਵੇ, ਸੋਰਸ ਰਿਡਕਸ਼ਨ ਅਤੇ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਲੁਧਿਆਣਾ ਡਾ. ਰਮਨਦੀਪ ਕੌਰ ਨੇ ਦੱਸਿਆ ਕਿ ਜ਼ਿਲੇ੍ਹ ਵਿਚ ਕੁੱਲ 310 ਸਿਹਤ ਟੀਮਾਂ ਵਲੋਂ 267 ਇਲਾਕਿਆਂ ਦਾ ਦੌਰਾ ਕੀਤਾ ਗਿਆ | ਇਸ ਦੌਰਾਨ 10381 ਘਰਾਂ ਦਾ ਸਰਵੇ ਕੀਤਾ ਗਿਆ ਅਤੇ 20229 ਪਾਣੀ ਵਾਲੇ ਕੰਟੇਨਰਾਂ ਦੀ ਜਾਂਚ ਕੀਤੀ ਗਈ | ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਮੱਛਰਾਂ ਦੀ ਬਰੀਡਿੰਗ ਵਾਲੀਆਂ ਥਾਵਾਂ ਦੀ ਪਛਾਣ ਕਰਕੇ ਲੋਕਾਂ ਨੂੰ ਤੁਰੰਤ ਸਫ਼ਾਈ ਅਤੇ ਪਾਣੀ ਖੜ੍ਹਾ ਨਾ ਹੋਣ ਦੇ ਸਬੰਧ ਵਿਚ ਜਾਗਰੂਕ ਕੀਤਾ ਗਿਆ | ਡਾ. ਕੌਰ ਨੇ ਕਿਹਾ ਕਿ ਡੇਂਗੂ ਦਾ ਮੱਛਰ ਸਾਫ਼ ਅਤੇ ਖੜ੍ਹੇ ਪਾਣੀ ਵਿਚ ਪੈਦਾ ਹੁੰਦਾ ਹੈ, ਇਸ ਲਈ ਲੋਕ ਆਪਣੇ ਘਰਾਂ ਅਤੇ ਆਸ-ਪਾਸ ਕੂਲਰਾਂ, ਗਮਲਿਆਂ, ਟਾਇਰਾਂ, ਛੱਤਾਂ ਅਤੇ ਹੋਰ ਪਾਣੀ ਵਾਲੀਆਂ ਥਾਵਾਂ ਦੀ ਨਿਯਮਿਤ ਸਫ਼ਾਈ ਯਕੀਨੀ ਬਣਾਉਣ | ਸਿਵਲ ਸਰਜਨ ਡਾ. ਕੌਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਵਿਭਾਗ ਦੀਆਂ ਟੀਮਾਂ ਨਾਲ ਸਹਿਯੋਗ ਕਰਨ |

Ad Position 22
No active advertisement
ਪਿਛਲੀ ਖ਼ਬਰ ਸਨਅਤੀ ਸ਼ਹਿਰ ਦੇ ਉਦਯੋਗ ਅਤੇ ਪੰਜਾਬ ਸਰਕਾਰ ਨੇ ਆਈ.ਟੀ.ਆਈ. ਨੂੰ ਅਪਗ੍ਰੇਡ ਕਰਨ ਲਈ ਹੱਥ ਮਿਲਾਇਆ <br/> ਅਗਲੀ ਖ਼ਬਰ ਜਣੇਪੇ ਦੌਰਾਨ ਮਾਵਾਂ ਦੀ ਮੌਤ ਦਰ ਦੇ ਖਾਤਮੇ ਲਈ ਜ਼ਿਲ੍ਹਾ ਪ੍ਰਸ਼ਾਸਨ ਦਿਆਨੰਦ ਹਸਪਤਾਲ ਨਾਲ ਕਰੇਗਾ ਸਮਝੌਤਾ <br/>
Ad Position 24