ਇਆਲੀ/ਥਰੀਕੇ, 8 ਮਈ (ਮਨਜੀਤ ਸਿੰਘ ਦੁੱਗਰੀ)-ਸ਼੍ਰੋਮਣੀ ਅਕਾਲੀ ਦਲ ਬੀ.ਸੀ. ਵਿੰਗ ਵਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਦਾ 303ਵਾਂ ਜਨਮ ਦਿਹਾੜਾ 10 ਮਈ ਐਤਵਾਰ ਨੂੰ ਲੁਧਿਆਣਾ ਦੀ ਅਨਾਜ ਮੰਡੀ ਪਿੱਛੇ ਅਰੋੜਾ ਪੈਲੇਸ ਵਿਖੇ ਪੰਜਾਬ ਪੱਧਰ 'ਤੇ ਮਨਾਇਆ ਜਾਵੇਗਾ¢ ਇਸ ਸੰਬੰਧੀ ਬੀ.ਸੀ. ਵਿੰਗ ਦੇ ਕÏਮੀ ਪ੍ਰਧਾਨ ਜਥੇਦਾਰ ਹੀਰਾ ਸਿੰਘ ਗਾਬੜੀਆ ਅਤੇ ਬੀ.ਸੀ. ਵਿੰਗ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਗੁਰਦੀਪ ਸਿੰਘ ਲੀਲ ਨੇ ਦੱਸਿਆ ਕਿ ਸਮਾਗਮ 'ਚ ਮੁੱਖ ਮਹਿਮਾਨ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ, ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਸਮੇਤ ਸੀਨੀਅਰ ਲੀਡਰਸ਼ਿਪ, ਯੂਥ ਅਕਾਲੀ ਦਲ ਦੇ ਨੌਜਵਾਨ, ਬੀ.ਸੀ./ਐਸ.ਸੀ. ਵਿੰਗ ਦੇ ਅਹੁਦੇਦਾਰ ਅਤੇ ਵਰਕਰ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ | ਇਹ ਇਤਿਹਾਸਕ ਸਮਾਗਮ 2027 ਦੀਆਂ ਵਿਧਾਨ ਸਭਾ ਚੋਣਾਂ ਦÏਰਾਨ ਪੰਜਾਬ ਵਿਚ ਪੰਜਾਬ ਦੇ ਹੱਕਾਂ ਲਈ ਦਿ੍ੜ੍ਹਤਾ ਨਾਲ ਪਹਿਰਾ ਦੇਣ ਵਾਲੀ ਇਕਲੌਤੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਬਣਨ ਵਾਲੀ ਸਰਕਾਰ ਦਾ ਮੁੱਢ ਬੰਨੇ੍ਹਗਾ |