ਲੁਧਿਆਣਾ, 9 ਮਈ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਹਲਕਾ ਪੱਛਮੀ ਦੇ ਇੰਚਾਰਜ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੇ ਰਾਜਪਾਲ ਤੋਂ ਮੰਗ ਕੀਤੀ ਹੈ ਕਿ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਵੇ ਕਿਉਂਕਿ ਉਨ੍ਹਾਂ ਨੂੰ ਈਡੀ ਨੇ ਕਥਿਤ ਤÏਰ 'ਤੇ ਭਿ੍ਸ਼ਟਾਚਾਰ ਦੇ ਮਾਮਲੇ ਵਿਚ ਕਾਬੂ ਕੀਤਾ ਹੈ¢ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਘੁੰਮਣ ਨੇ ਕਿਹਾ ਕਿ ਹੁਣ ਸਾਰੀ ਸਚਾਈ ਲੋਕਾਂ ਦੇ ਸਾਹਮਣੇ ਆ ਚੁੱਕੀ ਹੈ, ਕਿਸ ਤਰ੍ਹਾਂ ਨਾਲ ਇਨ੍ਹਾਂ ਲੋਕਾਂ ਵਲੋਂ ਸਰਕਾਰ ਨੂੰ ਕਰੋੜਾਂ ਰੁਪਏ ਦੇ ਟੈਕਸ ਦਾ ਚੂਨਾ ਲਗਾਇਆ ਗਿਆ ਹੈ ਅਤੇ ਵਿਦੇਸ਼ਾਂ ਵਿਚ ਪੈਸਾ ਭੇਜਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਇਸ ਸਾਰੇ ਘਪਲੇਬਾਜ਼ੀ ਵਿਚ ਸੰਜੀਵ ਅਰੋੜਾ ਇਕੱਲੇ ਹੀ ਨਹੀਂ ਹਨ, ਉਨ੍ਹਾਂ ਨਾਲ ਕਈ ਹੋਰ ਵਿਅਕਤੀ ਵੀ ਸ਼ਾਮਿਲ ਹਨ | ਉਨ੍ਹਾਂ ਦੱਸਿਆ ਕਿ ਸੰਜੀਵ ਅਰੋੜਾ ਨੇ ਹਲਕੇ ਦਾ ਵਿਕਾਸ ਕਰਨ ਦੀ ਥਾਂ 'ਤੇ ਆਪਣਾ ਵਿਕਾਸ ਕੀਤਾ ਹੈ, ਜਿਸ ਕਾਰਨ ਇਹ ਹਲਕਾ ਪਿਛੜ ਕੇ ਰਹਿ ਗਿਆ ਹੈ | ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਦੀ ਸਰਕਾਰ ਬਣੇਗੀ ਅਤੇ ਹਲਕਾ ਪੱਛਮੀ ਨੂੰ ਨਮੂਨੇ ਦਾ ਹਲਕਾ ਬਣਾਇਆ ਜਾਵੇਗਾ |