ਲੁਧਿਆਣਾ, 9 ਮਈ (ਡਾ. ਤਰਲੋਚਨ ਸਿੰਘ)-ਪੰਜਾਬੀ ਸਾਹਿਤ ਅਕਾਦਮੀ, ਲੁਧਿਆਣਾ ਦੇ ਅਹੁਦੇਦਾਰਾਂ, ਪ੍ਰਬੰਧਕੀ ਬੋਰਡ ਮੈਂਬਰਾਂ ਅਤੇ ਸਮੂਹ ਮੈਂਬਰਾਂ ਵਲੋਂ ਪ੍ਰੋ. ਮਾਲਵਿੰਦਰਜੀਤ ਸਿੰਘ ਵੜੈਚ ਦੇ ਸਦੀਵੀ ਵਿਛੋੜੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ¢ ਅਕਾਦਮੀ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਨੇ ਪ੍ਰੋ. ਮਾਲਵਿੰਦਰਜੀਤ ਸਿੰਘ ਵੜੈਚ ਦੇ ਦਿਹਾਂਤ 'ਤੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪ੍ਰੋ. ਮਾਲਵਿੰਦਰ ਸਿੰਘ ਵੜੈਚ ਜੰਗੇ ਆਜ਼ਾਦੀ ਦੇ ਤੱਥ ਮੁਲਕ ਇਤਿਹਾਸਕਾਰ ਤੇ ਗੁਰੂ ਨਾਨਕ ਇੰਜੀਨੀਅਰਿੰਗ ਕਾਲਜ ਲੁਧਿਆਣਾ ਵਿਚ ਲੰਮਾ ਸਮਾਂ ਹਿਊਮੈਨੇਟੀਜ਼ ਦੇ ਪ੍ਰੋਫ਼ੈਸਰ ਰਹੇ ਸਨ¢ ਡਾ. ਪਾਲ ਕÏਰ ਨੇ ਕਿਹਾ ਕਿ ਪ੍ਰੋ. ਮਾਲਵਿੰਦਰਜੀਤ ਸਿੰਘ ਵੜੈਚ ਦੇ ਅਨੇਕਾਂ ਵਿਦਿਆਰਥੀ ਉਚ ਅਹੁਦਿਆਂ'ਤੇ ਸੇਵਾਵਾਂ ਨਿਭਾਉਂਦੇ ਰਹੇ¢ ਪਰਿਵਾਰਕ ਜਾਣਕਾਰੀ ਅਨੁਸਾਰ ਪ੍ਰੋ. ਵੜੈਚ ਦੀ ਅੰਤਿਮ ਇੱਛਾ ਅਨੁਸਾਰ ਉਨ੍ਹਾਂ ਦੀ ਮਿ੍ਤਕ ਦੇਹ ਪੀ. ਜੀ.ਆਈ. ਚੰਡੀਗੜ੍ਹ ਨੂੰ ਖੋਜ ਕਾਰਜਾਂ ਲਈ ਸÏਾਪ ਦਿੱਤੀ ਗਈ ਹੈ¢ ਡਾ. ਗੁਲਜ਼ਾਰ ਪੰਧੇਰ ਨੇ ਕਿਹਾ ਕਿ ਜੰਗੇ ਆਜ਼ਾਦੀ ਦੇ ਇਤਿਹਾਸਕਾਰ ਪ੍ਰੋ. ਮਾਲਵਿੰਦਰਜੀਤ ਸਿੰਘ ਵੜੈਚ 1960 ਤੋਂ 1989 ਤੱਕ ਗੁਰੂ ਨਾਨਕ ਇੰਜੀਨੀਅਰਿੰਗ ਕਾਲਜ ਵਿਖੇ ਵਿਦਿਆਰਥੀਆਂ ਵਿਚ ਦੇਸ਼ ਭਗਤ ਵਿਰਸਾ ਚੇਤਨਾ, ਸਿਰਜਣਾਤਮਿਕ ਸੋਝੀ, ਖੇਡ ਸਭਿਆਚਾਰ, ਸਵੈ ਅਨੁਸ਼ਾਸਨ ਤੇ ਭਾਈਚਾਰਕ ਸ਼ਕਤੀ ਦੀ ਨਿਰੰਤਰ ਉਸਾਰੀ ਉਨ੍ਹਾਂ ਦਾ ਮੂਲ ਉਦੇਸ਼ ਰਿਹਾ¢ ਅਫ਼ਸੋਸ ਦਾ ਪ੍ਰਗਟਾਵਾ ਕਰਨ ਵਾਲਿਆਂ ਵਿਚ ਪ੍ਰੋ. ਗੁਰਭਜਨ ਗਿੱਲ, ਡਾ. ਸੁਖਦੇਵ ਸਿਰਸਾ, ਪ੍ਰੋ. ਰਵਿੰਦਰ ਭੱਠਲ, ਡਾ. ਲਖਵਿੰਦਰ ਜÏਹਲ, ਡਾ. ਵਰਿਆਮ ਸੰਧੂ, ਡਾ. ਗੁਰਇਕਬਾਲ ਸਿੰਘ, ਡਾ. ਸਰਬਜੀਤ ਕÏਰ ਸੋਹਲ, ਜਸਪਾਲ ਮਾਨਖੇੜਾ, ਸਹਿਜਪ੍ਰੀਤ ਮਾਂਗਟ, ਡਾ. ਗੁਰਚਰਨ ਕÏਰ ਕੋਚਰ, ਡਾ.ਅਰਵਿੰਦਰ ਕÏਰ ਕਾਕੜਾ, ਸੁਰਿੰਦਰ ਨੀਰ, ਸੁਰਿੰਦਰ ਕੈਲੇ, ਜਨਮੇਜਾ ਜÏਹਲ, ਹਰਵਿੰਦਰ ਸਿੰਘ ਸਿਰਸਾ, ਡਾ. ਅੰਮੀਆਂ ਕੁੰਵਰ, ਡਾ. ਹਰੀ ਸਿੰਘ ਜਾਚਕ, ਕੇ. ਸਾਧੂ ਸਿੰਘ, ਭੁਪਿੰਦਰ ਸੰਧੂ, ਸੰਜੀਵਨ ਸਿੰਘ, ਡਾ. ਸਿਮਰਜੀਤ ਕÏਰ ਗਿੱਲ, ਡਾ. ਤਰਸਪਾਲ ਕÏਰ, ਮਨਜਿੰਦਰ ਧਨੋਆ, ਤ੍ਰੈਲੋਚਨ ਲੋਚੀ, ਪ੍ਰਭਜੋਤ ਸਿੰਘ ਸੋਹੀ, ਪਿ੍ੰ. ਨਵਤੇਜ ਗੜ੍ਹਦੀਵਾਲਾ,ਡਾ. ਰਜਿੰਦਰ ਰਾਜਨ, ਮੱਖਣ ਮਾਨ, ਰੋਜ਼ੀ ਸਿੰਘ ਸ਼ਾਮਲ ਹਨ¢
ਪੰਜਾਬੀ ਸਾਹਿਤ ਅਕਾਦਮੀ ਵਲੋਂ ਪ੍ਰੋ. ਮਾਲਵਿੰਦਰਜੀਤ ਵੜੈਚ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ <br/>
ਅਜੀਤ ਡੈਸਕ
10-05-2026