ਲੁਧਿਆਣਾ, 9 ਮਈ (ਪਰਮਿੰਦਰ ਸਿੰਘ ਆਹੂਜਾ)-ਬੁੱਢਾ ਦਰਿਆ 'ਚ ਗੰਦਗੀ ਸੁੱਟਣ ਦੇ ਮਾਮਲੇ 'ਚ ਪੁਲਿਸ ਨੇ ਇਕ ਡੇਅਰੀ ਮਾਲਕ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਡਵੀਜ਼ਨ ਨੰਬਰ 7 ਦੀ ਪੁਲਿਸ ਨੇ ਬੁੱਢੇ ਦਰਿਆ 'ਚ ਗੰਦਾ ਪਾਣੀ ਸੁੱਟਣ ਦੇ ਮਾਮਲੇ 'ਚ ਡੇਅਰੀ ਮਾਲਕ ਖ਼ਿਲਾਫ਼ ਕੇਸ ਦਰਜ ਕੀਤਾ ਹੈ¢ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਖਦੇਵ ਸਿੰਘ ਨੇ ਦੱਸਿਆ ਕਿ ਇਹ ਕਾਰਵਾਈ ਕਾਰਜਕਾਰੀ ਇੰਜੀਨੀਅਰ/ ਲੁਧਿਆਣਾ, ਡਰੇਨਜ-ਕਮ-ਮਾਈਨਿੰਗ ਅਤੇ ਜਿਆਲੋਜੀ ਮੰਡਲ ਜਲ ਸਰੋਤ ਵਿਭਾਗ ਦੀ ਸ਼ਿਕਾਇਤ 'ਤੇ ਕੀਤੀ ਹੈ¢ ਉਨ੍ਹਾਂ ਦੱਸਿਆ ਕਿ ਗੁਰੂ ਨਾਨਕ ਨਗਰ ਪਿੰਡ ਭਾਮੀਆਂ ਕਲਾਂ ਸਥਿਤ ਡੇਅਰੀ ਮਾਲਕ ਵਲੋਂ ਬੁੱਢੇ ਦਰਿਆ ਵਿਚ ਗੰਦਾ ਪਾਣੀ ਅਤੇ ਡੇਅਰੀ ਦੀ ਵੇਸਟ ਬੁੱਢੇ ਦਰਿਆ ਵਿਚ ਪਾਈ ਜਾ ਰਹੀ ਹੈ, ਅਜਿਹਾ ਕਰਕੇ ਸਰਕਾਰੀ ਨਿਯਮਾਂ ਦੀ ਉਲੰਘਣਾ ਕੀਤੀ ਗਈ ਹੈ¢ ਪੁਲਿਸ ਨੇ ਮੁਲਜ਼ਮ ਸੁਰਿੰਦਰ ਕੁਮਾਰ ਰੋਮੀ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ¢