ਐਕਸੀਅਨ ਬਿਜਲੀ ਬੋਰਡ ਦੇ ਦਫ਼ਤਰਾਂ ਦਾ ਅੱਜ ਦਾ ਘਿਰਾਓ ਮੁਲਤਵੀ
ਅਜੀਤ ਡੈਸਕ
10-05-2026
ਲਾਡੋਵਾਲ, 9 ਮਈ (ਬਲਬੀਰ ਸਿੰਘ ਰਾਣਾ)-ਪੈੱ੍ਰਸ ਨੂੰ ਇਕ ਬਿਆਨ ਜਾਰੀ ਕਰਦੇ ਹੋਏ ਸ਼ੇਰੇ ਪੰਜਾਬ ਨÏਜਵਾਨ ਕਿਸਾਨ-ਮਜ਼ਦੂਰ ਮੋਰਚਾ ਦੇ ਸੂਬਾ ਪ੍ਰਧਾਨ ਬਾਈ ਨਛੱਤਰ ਸਿੰਘ ਨੇ ਕਿਹਾ ਕਿ ਆਜ਼ਾਦ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਵਲੋਂ ਬਿਜਲੀ ਦੀ ਸਪਲਾਈ ਪੂਰੀ ਨਾ ਮਿਲਣ ਕਾਰਨ ਜੋ ਅੱਜ 10 ਮਈ ਨੂੰ ਪੰਜਾਬ ਭਰ ਦੇ ਸਮੂਹ ਐਕਸੀਅਨ ਬਿਜਲੀ ਬੋਰਡ ਦੇ ਦਫ਼ਤਰਾਂ ਦੇ ਘਿਰਾਓ ਦੀ ਜੋ ਕਾਲ ਦਿੱਤੀ ਗਈ ਸੀ, ਮੋਰਚੇ ਵਲੋਂ ਉਸ ਨੂੰ ਮੁਲਤਵੀ ਕੀਤਾ ਗਿਆ ਹੈ, ਕਿਉਂਕਿ ਸਰਕਾਰ ਵਲੋਂ ਬਿਜਲੀ ਦੀ ਸਪਲਾਈ ਨਿਰਵਿਘਨ ਪੂਰੀ ਕਰ ਦਿੱਤੀ ਗਈ ਹੈ, ਜਿਸ ਕਰਕੇ ਆਜ਼ਾਦ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਵਲੋਂ ਸਰਕਾਰ ਦਾ ਧੰਨਵਾਦ ਕੀਤਾ ਗਿਆ ਹੈ | ਸੂਬਾ ਪ੍ਰਧਾਨ ਬਾਈ ਨਛੱਤਰ ਸਿੰਘ ਨੇ ਕਿਹਾ ਕਿ ਜੇਕਰ ਸਰਕਾਰ ਜਾਂ ਬਿਜਲੀ ਵਿਭਾਗ, ਬਿਜਲੀ ਸਪਲਾਈ ਨਿਰਵਿਘਨ ਕਰਨ ਵਿਚ ਮੁੜ ਕੋਈ ਕੁਤਾਹੀ ਕਰਦੇ ਹਨ ਤਾਂ ਜਥੇਬੰਦੀਆਂ ਦੁਬਾਰਾ ਕਾਲ ਦੇ ਸਕਦੀਆਂ ਹਨ |