21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਲੁੱਟਾਂ-ਖੋਹਾਂ ਕਰਨ ਦੇ ਮਾਮਲੇ 'ਚ ਦੋ ਕਾਬੂ

Ad Position 21
No active advertisement
ਅਜੀਤ ਡੈਸਕ 11-05-2026
ਲੁਧਿਆਣਾ, 10 ਮਈ (ਆਹੂਜਾ)-ਥਾਣਾ ਸਲੇਮਟਾਬਰੀ ਅਧੀਨ ਆਉਂਦੇ ਇਲਾਕੇ ਮੈਟਰੋ ਰੋਡ ਤੋਂ ਲੁੱਟਾਂ-ਖੋਹਾਂ ਕਰਨ ਵਾਲੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮੇਜਰ ਸਿੰਘ ਨੇ ਦੱਸਿਆ ਕਿ ਉਹ ਗਸ਼ਤ ਸੰਬੰਧੀ ਇਲਾਕੇ ਵਿਚ ਮÏਜੂਦ ਸਨ ਤਾਂ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ਖੋਹ ਕੀਤੇ ਮੋਬਾਈਲ ਫ਼ੋਨ ਵੇਚਣ ਲਈ ਗਾਹਕਾਂ ਦੀ ਉਡੀਕ ਕਰਦੇ ਲੁਟੇਰਿਆਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਦੋ ਮੋਟਰਸਾਈਕਲ, ਇਕ ਐਕਟਿਵਾ, 6 ਮੋਬਾਈਲ ਫ਼ੋਨ ਤੇ ਇਕ ਦਾਤ ਬਰਾਮਦ ਕੀਤਾ ਹੈ | ਮੁਲਜ਼ਮਾਂ ਦੀ ਸ਼ਨਾਖ਼ਤ ਸੁਮਿਤ ਕੁਮਾਰ ਤੇ ਰੋਹਿਤ ਵਜੋਂ ਹੋਈ ਹੈ | ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਪਿੰਡ ਦੀ ਸੜਕ ਦਾ ਕੰਮ ਪੰਚਾਇਤ ਦੀ ਮਨਜ਼ੂਰੀ ਤੋਂ ਬਿਨਾਂ ਦੂਜਾ ਵਿਅਕਤੀ ਨਹੀਂ ਕਰੇਗਾ-ਪੰਚਾਇਤ ਮੇਰੀ ਮਨਸ਼ਾ ਸੜਕ 'ਤੇ ਕ... ਅਗਲੀ ਖ਼ਬਰ ਡਲਿਵਰੀ ਮੈਨ ਤੋਂ ਮੋਬਾਈਲ ਖੋਹ ਕੇ ਲੁਟੇਰੇ ਫ਼ਰਾਰ <br/>
Ad Position 24