21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਵਾਰਡ ਨੰਬਰ 73 'ਚ ਪਾਣੀ ਸੰਕਟ ਨੇ ਖੋਲ੍ਹੀ ਨਿਗਮ ਤੇ ਬਿਜਲੀ ਵਿਭਾਗ ਦੀ ਲਾਪ੍ਰਵਾਹੀ ਦੀ ਪੋਲ <br/>

Ad Position 21
No active advertisement
ਅਜੀਤ ਡੈਸਕ 11-05-2026
ਲੁਧਿਆਣਾ, 10 ਮਈ (ਭੁਪਿੰਦਰ ਸਿੰਘ ਬੈਂਸ)-ਮਹਾਂਨਗਰ ਦੇ ਵਾਰਡ ਨੰਬਰ 73 ਅਧੀਨ ਆਉਂਦੇ ਮੁਹੱਲਾ ਸ੍ਰੀ ਗੁਰੂ ਰਵਿਦਾਸ ਦੇ ਵਸਨੀਕ ਨਗਰ ਨਿਗਮ ਤੇ ਬਿਜਲੀ ਵਿਭਾਗ ਦੀ ਆਪਸੀ ਖਿੱਚੋਤਾਣ ਦਾ ਸ਼ਿਕਾਰ ਬਣ ਰਹੇ ਹਨ | ਪਿਛਲੇ 3 ਦਿਨਾਂ ਤੋਂ ਇਲਾਕੇ 'ਚ ਟਿਊਬਵੈੱਲ ਬੰਦ ਪਿਆ ਹੋਣ ਕਾਰਨ ਪੀਣ ਵਾਲੇ ਪਾਣੀ ਦੀ ਭਾਰੀ ਕਿੱਲਤ ਪੈਦਾ ਹੋ ਗਈ ਹੈ, ਜਿਸ ਕਾਰਨ ਲੋਕਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਵਾਰਡ ਕੌਂਸਲਰ ਰੁਚੀ ਵਿਸਾਲ ਗੁਲਾਟੀ ਨੇ ਦੱਸਿਆ ਕਿ ਵਾਰਡ ਨੰਬਰ 73 ਦੇ ਮੁਹੱਲਾ ਸ੍ਰੀ ਗੁਰੂ ਰਵਿਦਾਸ ਵਿਚ ਪਾਣੀ ਦੀ ਸਪਲਾਈ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਚੁੱਕੀ ਹੈ | ਪਹਿਲਾਂ ਉਨ੍ਹਾਂ ਨੂੰ ਲੱਗਿਆ ਕਿ ਟਿਊਬਵੈੱਲ ਵਿਚ ਕੋਈ ਤਕਨੀਕੀ ਖਰਾਬੀ ਆਈ ਹੈ, ਜਿਸ ਨੰੂ ਠੀਕ ਕਰਵਾਉਣ ਲਈ ਕੋਸ਼ਿਸ਼ਾਂ ਵੀ ਕੀਤੀਆਂ ਗਈਆਂ, ਪਰ ਬਾਅਦ 'ਚ ਸੱਚਾਈ ਕੁਝ ਹੋਰ ਹੀ ਸਾਹਮਣੇ ਆਈ | ਉਨ੍ਹਾਂ ਦੱਸਿਆ ਕਿ ਟਿਊਬਵੈੱਲ ਦਾ ਬਿਜਲੀ ਕੁਨੈਕਸ਼ਨ ਬਿਜਲੀ ਵਿਭਾਗ ਵਲੋਂ ਬਿੱਲ ਅਦਾ ਨਾ ਹੋਣ ਕਾਰਨ ਕੱਟ ਦਿੱਤਾ ਗਿਆ ਹੈ | ਇਸ ਸੰਬੰਧੀ ਨਗਰ ਨਿਗਮ ਦੀ ਓ. ਐਂਡ ਐਮ. ਸ਼ਾਖਾ ਦੇ ਉੱਚ ਅਧਿਕਾਰੀਆਂ ਨੇ ਇਸ ਦੀ ਜ਼ਿੰਮੇਵਾਰੀ ਬਿਜਲੀ ਵਿਭਾਗ 'ਤੇ ਧੱਕ ਦਿੱਤੀ, ਜਦਕਿ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੇ ਇਸ ਨੂੰ ਨਗਰ ਨਿਗਮ ਦੀ ਲਾਪ੍ਰਵਾਹੀ ਕਰਾਰ ਦਿੱਤਾ | ਰੁਚੀ ਵਿਸਾਲ ਗੁਲਾਟੀ ਨੇ ਕਿਹਾ ਕਿ ਦੋਵਾਂ ਵਿਭਾਗਾਂ ਦੀ ਆਪਸੀ ਤਕਰਾਰ ਤੇ ਲਾਪ੍ਰਵਾਹੀ ਦਾ ਖਮਿਆਜ਼ਾ ਆਮ ਲੋਕਾਂ ਨੰੂ ਭੁਗਤਣਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕ ਪੀਣ ਵਾਲੇ ਪਾਣੀ ਲਈ ਦਰ-ਦਰ ਭਟਕਣ ਲਈ ਮਜਬੂਰ ਹਨ, ਪਰ ਨਿਗਮ ਵਲੋਂ ਕੋਈ ਪੱਕਾ ਹੱਲ ਨਹੀਂ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਹ ਹਲਕਾ ਪੱਛਮੀ ਅਧੀਨ ਆਉਂਦਾ ਹੈ ਤੇ ਇੱਥੋਂ ਦੇ ਵਿਧਾਇਕ ਸੰਜੀਵ ਅਰੋੜਾ ਕੋਲ ਦੋਵੇਂ ਵਿਭਾਗ ਹਨ | ਫਿਰ ਵੀ ਲੋਕ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਹਨ | ਇਸ ਮੌਕੇ ਭਾਜਪਾ ਹਲਕਾ ਪੱਛਮੀ ਦੇ ਇੰਚਾਰਜ ਜੀਵਨ ਗੁਪਤਾ ਨੇ ਆਮ ਆਦਮੀ ਪਾਰਟੀ ਸਰਕਾਰ ਦੀ ਕਾਰਗੁਜ਼ਾਰੀ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕਰਦਿਆਂ ਕਿਹਾ ਕਿ ਸਰਕਾਰ ਦੇ ਨਾਕਾਮ ਪ੍ਰਬੰਧਾਂ ਕਾਰਨ ਲੋਕਾਂ ਨੰੂ ਬੁਨਿਆਦੀ ਸਹੂਲਤਾਂ ਲਈ ਵੀ ਸੰਘਰਸ਼ ਕਰਨਾ ਪੈ ਰਿਹਾ ਹੈ | ਉਨ੍ਹਾਂ ਮੰਗ ਕੀਤੀ ਕਿ ਟਿਊਬਵੈੱਲ ਦਾ ਬਿਜਲੀ ਕੁਨੈਕਸ਼ਨ ਤੁਰੰਤ ਜੋੜ ਕੇ ਇਲਾਕੇ ਵਿਚ ਪਾਣੀ ਦੀ ਸਪਲਾਈ ਬਹਾਲ ਕੀਤੀ ਜਾਵੇ |

Ad Position 22
No active advertisement
ਪਿਛਲੀ ਖ਼ਬਰ 'ਆਪ' ਕਾਰਜਕਰਤਾਵਾਂ ਦੇ ਭਾਜਪਾ ਦਫ਼ਤਰ ਬਾਹਰ ਕੀਤੇ ਰੋਸ ਪ੍ਰਦਰਸ਼ਨ 'ਤੇ ਭਾਜਪਾ ਆਗੂ ਭੜਕੇ <br/> ਅਗਲੀ ਖ਼ਬਰ ਵੱਖ-ਵੱਖ ਇਲਾਕਿਆਂ 'ਚ ਸ਼ਰੇਆਮ ਨਸ਼ਾ ਕਰਦੇ 4 ਕਾਬੂ <br/>
Ad Position 24