21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

'ਆਪ' ਕਾਰਜਕਰਤਾਵਾਂ ਦੇ ਭਾਜਪਾ ਦਫ਼ਤਰ ਬਾਹਰ ਕੀਤੇ ਰੋਸ ਪ੍ਰਦਰਸ਼ਨ 'ਤੇ ਭਾਜਪਾ ਆਗੂ ਭੜਕੇ <br/>

Ad Position 21
No active advertisement
ਅਜੀਤ ਡੈਸਕ 11-05-2026
ਲੁਧਿਆਣਾ, 10 ਮਈ (ਭੁਪਿੰਦਰ ਸਿੰਘ ਬੈਂਸ)-ਸਥਾਨਕ ਸਿਆਸਤ 'ਚ ਉਸ ਵੇਲੇ ਤਣਾਅਪੂਰਨ ਮਾਹੌਲ ਬਣ ਗਿਆ, ਜਦੋਂ ਭਾਜਪਾ ਆਗੂਆਂ ਨੇ ਦੋਸ਼ ਲਗਾਇਆ ਕਿ ਐਤਵਾਰ ਨੂੰ ਆਮ ਆਦਮੀ ਪਾਰਟੀ ਦੇ ਕਾਰਜਕਰਤਾਵਾਂ ਵਲੋਂ ਭਾਜਪਾ ਦਫ਼ਤਰ ਅੰਦਰ ਜ਼ਬਰਦਸਤੀ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਗਈ | ਇਸ ਘਟਨਾ ਤੋਂ ਬਾਅਦ ਭਾਜਪਾ ਆਗੂਆਂ ਤੇ ਵਰਕਰਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਸੀਨੀਅਰ ਭਾਜਪਾ ਆਗੂ ਗੁਰਦੇਵ ਸ਼ਰਮਾ ਦੇਬੀ, ਅਨਿਲ ਸਰੀਨ ਅਤੇ ਜੀਵਨ ਗੁਪਤਾ ਨੇ ਗੱਲਬਾਤ ਦੌਰਾਨ ਕਿਹਾ ਕਿ 'ਆਪ' ਕਾਰਜਕਰਤਾਵਾਂ ਦੀ ਇਸ ਕਾਰਵਾਈ ਨੰੂ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਆਗੂਆਂ ਨੇ ਦੋਸ਼ ਲਗਾਇਆ ਕਿ ਕੁਝ ਲੋਕ ਭਾਜਪਾ ਦਫ਼ਤਰ ਅੰਦਰ ਦਾਖਲ ਹੋ ਕੇ ਮਾਹੌਲ ਖਰਾਬ ਕਰਨ ਤੇ ਭੰਨਤੋੜ ਕਰਨ ਦੇ ਮਕਸਦ ਨਾਲ ਆਏ ਸਨ, ਪਰ ਪਾਰਟੀ ਵਰਕਰਾਂ ਦੀ ਚੌਕਸੀ ਕਾਰਨ ਉਹ ਆਪਣੇ ਮਨਸੂਬਿਆਂ 'ਚ ਕਾਮਯਾਬ ਨਹੀਂ ਹੋ ਸਕੇ | ਭਾਜਪਾ ਆਗੂਆਂ ਨੇ ਪੁਲਿਸ ਪ੍ਰਸ਼ਾਸਨ ਦੀ ਭੂਮਿਕਾ 'ਤੇ ਵੀ ਵੱਡੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਮੌਕੇ 'ਤੇ ਪੁਲਿਸ ਮੌਜੂਦ ਹੋਣ ਦੇ ਬਾਵਜੂਦ ਕੋਈ ਸਖ਼ਤ ਕਾਰਵਾਈ ਨਹੀਂ ਕੀਤੀ ਗਈ | ਉਨ੍ਹਾਂ ਦੋਸ਼ ਲਗਾਇਆ ਕਿ ਪੁਲਿਸ ਸਿਰਫ਼ ਮੌਕੇ 'ਤੇ ਖੜ੍ਹੀ ਰਹੀ ਅਤੇ ਸਥਿਤੀ ਨੰੂ ਕਾਬੂ ਕਰਨ ਲਈ ਕੋਈ ਪ੍ਰਭਾਵਸ਼ਾਲੀ ਕਦਮ ਨਹੀਂ ਚੁੱਕੇ ਗਏ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਬੇਅਦਬੀ ਵਿਰੋਧੀ ਕਾਨੂੰਨ ਦੇ ਸੰਬੰਧ 'ਚ ਉਠਾਏ ਇਤਰਾਜ਼ਾਂ ਦਾ ਹੱਲ ਕਰਨਾ ਸਰਕਾਰ ਦਾ ਫ਼ਰਜ਼... ਅਗਲੀ ਖ਼ਬਰ ਵਾਰਡ ਨੰਬਰ 73 'ਚ ਪਾਣੀ ਸੰਕਟ ਨੇ ਖੋਲ੍ਹੀ ਨਿਗਮ ਤੇ ਬਿਜਲੀ ਵਿਭਾਗ ਦੀ ਲਾਪ੍ਰਵਾਹੀ ਦੀ ਪੋਲ <br/>
Ad Position 24