21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਬੇਅਦਬੀ ਵਿਰੋਧੀ ਕਾਨੂੰਨ ਦੇ ਸੰਬੰਧ 'ਚ ਉਠਾਏ ਇਤਰਾਜ਼ਾਂ ਦਾ ਹੱਲ ਕਰਨਾ ਸਰਕਾਰ ਦਾ ਫ਼ਰਜ਼-ਸੁਖਬੀਰ <br/>

Ad Position 21
No active advertisement
ਅਜੀਤ ਡੈਸਕ 11-05-2026

ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ (ਸ਼੍ਰੋਮਣੀ ਅਕਾਲੀ ਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ. ਜੀ. ਪੀ. ਸੀ.) ਵਲੋਂ ਉਠਾਏ ਗਏ ਇਤਰਾਜ਼ਾਂ ਦਾ ਹੱਲ ਕਰਨਾ ਸਰਕਾਰ ਦਾ ਫ਼ਰਜ਼ ਹੈ | ਇਥੇ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ ਯਾਦ 'ਚ ਕਰਵਾਏ ਇਕ ਵਿਸ਼ਾਲ ਜਨਤਕ ਸਮਾਗਮ ਨੂੰ ਸੰਬੋਧਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਕਾਲੀ ਦਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਵਿਚਾਰਾਂ ਨਾਲ ਸਹਿਮਤ ਹੈ, ਜਿਨ੍ਹਾਂ ਨੇ 'ਆਪ' ਸਰਕਾਰ ਨੂੰ ਬੇਅਦਬੀ ਵਿਰੋਧੀ ਐਕਟ ਵਿਚ ਇਤਰਾਜ਼ਯੋਗ ਧਾਰਾਵਾਂ ਵਿਚ ਸੋਧ ਕਰਨ ਲਈ ਕਿਹਾ ਹੈ ਜੋ ਖਾਲਸਾ ਪੰਥ ਤੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਦੇ ਵਿਰੁੱਧ ਹਨ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ, ਜੋ ਕਿ ਸਿੱਖ ਭਾਈਚਾਰੇ ਦੀ ਚੁਣੀ ਹੋਈ ਸੰਸਥਾ ਹੈ, ਨੇ ਵੀ ਆਪਣੇ ਵਿਚਾਰ 'ਆਪ' ਸਰਕਾਰ ਨੂੰ ਦੱਸੇ ਸਨ ਅਤੇ ਇਨ੍ਹਾਂ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ | ਪੰਜਾਬ ਵਿਚ 'ਆਪ' ਵਲੋਂ ਫੈਲਾਏ ਭਿ੍ਸ਼ਟਾਚਾਰ ਬਾਰੇ ਬੋਲਦਿਆਂ, ਸੁਖਬੀਰ ਬਾਦਲ ਨੇ ਕਿਹਾ ਕਿ ਸੂਬੇ 'ਚ 'ਆਪ' ਦਾ ਰਾਜ ਅਹਿਮਦ ਸ਼ਾਹ ਅਬਦਾਲੀ ਦੇ ਰਾਜ ਵਰਗਾ ਹੈ | ਉਨ੍ਹਾਂ ਕਿਹਾ ਕਿ ਜਿਸ ਤਰੀਕੇ ਨਾਲ ਪੰਜਾਬ ਦੇ ਸਰੋਤਾਂ ਨੂੰ ਲੁੱਟਿਆ ਜਾ ਰਿਹਾ ਹੈ, ਉਹ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਗਿ੍ਫ਼ਤਾਰੀ ਨਾਲ ਸਾਹਮਣੇ ਆ ਰਿਹਾ ਹੈ, ਜਿਸ ਨੇ ਪੰਜਾਬ ਨੂੰ ਲੁੱਟਣ ਅਤੇ ਅਰਵਿੰਦ ਕੇਜਰੀਵਾਲ ਨੂੰ ਹਰ ਮਹੀਨੇ 200 ਕਰੋੜ ਰੁਪਏ ਦੀ ਇਕੱਠੇ ਕਰਕੇ ਸੌਂਪਣ ਦੀ ਜ਼ਿੰਮੇਵਾਰੀ ਲਈ ਸੀ | ਇਸ ਤੋਂ ਪਹਿਲਾਂ ਸ. ਜੱਸਾ ਸਿੰਘ ਰਾਮਗੜ੍ਹੀਆ ਨੂੰ ਉਨ੍ਹਾਂ ਦੇ 303ਵੇਂ ਜਨਮ ਦਿਨ ਮੌਕੇ ਸ਼ਰਧਾਂਜਲੀ ਭੇਟ ਕੀਤੀ | ਸੀਨੀਅਰ ਆਗੂ ਹੀਰਾ ਸਿੰਘ ਗਾਬੜੀਆ ਨੇ ਕਿਹਾ ਕਿ ਪੰਜਾਬ ਵਿਚ ਬੀ. ਸੀ. ਭਾਈਚਾਰਾ ਰਾਖਵੇਂਕਰਨ ਦੇ ਆਪਣੇ ਹਿੱਸੇ ਦਾ ਹੱਕਦਾਰ ਹੈ ਅਤੇ ਉਨ੍ਹਾਂ ਨੂੰ ਵੀ ਇਹੀ ਦਿੱਤਾ ਜਾਣਾ ਚਾਹੀਦਾ ਹੈ | ਉਨ੍ਹਾਂ ਪੰਚਾਇਤੀ ਰਾਜ ਸੰਸਥਾਵਾਂ 'ਚ ਬੀ. ਸੀ. ਉਮੀਦਵਾਰਾਂ ਲਈ 20 ਫੀਸਦੀ ਰਾਖਵਾਂਕਰਨ ਦੀ ਮੰਗ ਵੀ ਕੀਤੀ | ਡਾ. ਦਲਜੀਤ ਸਿੰਘ ਚੀਮਾ ਨੇ ਸ. ਜੱਸਾ ਸਿੰਘ ਰਾਮਗੜ੍ਹੀਆ ਦੇ ਜੀਵਨ ਤੇ ਯੋਗਦਾਨ ਬਾਰੇ ਗੱਲ ਕੀਤੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਇਕਜੁੱਟ ਹੋਣ ਦਾ ਸੱਦਾ ਦਿੱਤਾ ਸਮਾਗਮ 'ਚ ਪਹੁੰਚਣ 'ਤੇ ਜਥੇ. ਹੀਰਾ ਸਿੰਘ ਗਾਬੜੀਆ, ਬਾਬਾ ਅਜੀਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੇ ਸ. ਸੁਖਬੀਰ ਸਿੰਘ ਬਾਦਲ ਤੇ ਦਲਜੀਤ ਸਿੰਘ ਚੀਮਾ ਦਾ ਸਵਾਗਤ ਕੀਤਾ | ਇਸ ਮÏਕੇ ਬਾਬਾ ਅਜੀਤ ਸਿੰਘ, ਪਰਉਪਕਾਰ ਸਿੰਘ ਘੁੰਮਣ, ਜਸਦੀਪ ਸਿੰਘ ਕਾਉਂਕੇ, ਰਖਵਿੰਦਰ ਸਿੰਘ ਗਾਬੜੀਆ, ਨਰੇਸ਼ ਧੀਂਗਾਨ, ਹਰਚਰਨ ਸਿੰਘ ਗੋਹਲਵੜੀਆ, ਗੁਰਮੀਤ ਸਿੰਘ ਕੁਲਾਰ, ਬਿਕਰਮ ਸਿੰਘ ਖਾਲਸਾ, ਗੁਰਦੀਪ ਸਿੰਘ ਲੀਲ, ਬਲਵਿੰਦਰ ਲਾਇਲਪੁਰੀ, ਜਸਪਾਲ ਸਿੰਘ ਗਿਆਸਪੁਰਾ, ਸੁਰਜੀਤ ਸਿੰਘ ਦੰਗਾ ਪੀੜਤ ਪ੍ਰਧਾਨ, ਜਗਜੀਤ ਸਿੰਘ ਜੱਗਾ, ਕਮਲ ਚੇਤਲੀ, ਤਜਿੰਦਰ ਸਿੰਘ ਡੰਗ, ਪ੍ਰਭਜੋਤ ਸਿੰਘ ਧਾਲੀਵਾਲ, ਬੀਬੀ ਗੁਰਦੀਪ ਕÏਰ, ਅਮਨਜੋਤ ਸਿੰਘ ਗੋਹਲਵੜੀਆ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭਾਜਪਾ ਵਲੋਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਕੇ 'ਆਪ' ਨੂੰ ਤੋੜਨ ਦੀ ਕੋਸ਼ਿਸ਼ ਖ਼ਿਲਾਫ਼ ਭਾਜਪਾ ਦਫ਼ਤਰ ਬਾਹਰ 'ਅਰ... ਅਗਲੀ ਖ਼ਬਰ 'ਆਪ' ਕਾਰਜਕਰਤਾਵਾਂ ਦੇ ਭਾਜਪਾ ਦਫ਼ਤਰ ਬਾਹਰ ਕੀਤੇ ਰੋਸ ਪ੍ਰਦਰਸ਼ਨ 'ਤੇ ਭਾਜਪਾ ਆਗੂ ਭੜਕੇ <br/>
Ad Position 24