21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਭਾਜਪਾ ਵਲੋਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਕੇ 'ਆਪ' ਨੂੰ ਤੋੜਨ ਦੀ ਕੋਸ਼ਿਸ਼ ਖ਼ਿਲਾਫ਼ ਭਾਜਪਾ ਦਫ਼ਤਰ ਬਾਹਰ 'ਅਰਥੀ ਫੂਕ' ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 11-05-2026
ਲੁਧਿਆਣਾ, 10 ਮਈ (ਡਾ. ਤਰਲੋਚਨ ਸਿੰਘ)-ਆਮ ਆਦਮੀ ਪਾਰਟੀ ਲੁਧਿਆਣਾ ਵਲੋਂ ਜ਼ਿਲ੍ਹਾ ਭਾਜਪਾ ਦਫ਼ਤਰ, ਨੇੜੇ ਦਾਣਾ ਮੰਡੀ, ਗਿੱਲ ਰੋਡ ਦੇ ਬਾਹਰ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਖੰਗੂੜਾ ਦੀ ਅਗਵਾਈ ਹੇਠ ਜ਼ੋਰਦਾਰ ਰੋਸ ਪ੍ਰਦਰਸ਼ਨ ਕਰਕੇ ਭਾਜਪਾ ਤੇ ਈ. ਡੀ. ਦੀ 'ਅਰਥੀ ਫੂਕੀ' ਗਈ | ਇਹ ਪ੍ਰਦਰਸ਼ਨ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਈ. ਡੀ. ਵਲੋਂ ਕੀਤੀ ਗਈ ਨਾਜਾਇਜ਼ ਗਿ੍ਫ਼ਤਾਰੀ ਦੇ ਵਿਰੋਧ 'ਚ ਕੀਤਾ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਖੰਗੂੜਾ ਦੀ ਅਗਵਾਈ ਹੇਠ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, 'ਆਪ' ਦੇ ਸਾਰੇ ਵਿਧਾਇਕ, ਕੌਂਸਲਰ ਤੇ ਸੈਂਕੜਿਆਂ ਦੀ ਗਿਣਤੀ 'ਚ ਪਾਰਟੀ ਵਲੰਟੀਅਰ ਸ਼ਾਮਿਲ ਹੋਏ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਖੰਗੂੜਾ ਨੇ ਕਿਹਾ ਕਿ ਭਾਜਪਾ ਵਲੋਂ ਕੇਂਦਰੀ ਏਜੰਸੀਆਂ ਦੀ ਵਰਤੋਂ ਕਰਕੇ ਲਗਾਤਾਰ ਆਮ ਆਦਮੀ ਪਾਰਟੀ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ ਤੇ ਦਫ਼ਤਰਾਂ 'ਤੇ ਇਕ ਸਾਲ 'ਚ ਤਿੰਨ ਵਾਰ ਛਾਪੇ ਮਾਰੇ ਗਏ ਹਨ | ਇਹ ਇਕ ਮਹੀਨੇ 'ਚ ਦੂਜੀ ਰੇਡ ਕੀਤੀ ਗਈ ਹੈ, ਜਿਸ ਦੌਰਾਨ ਉਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ | ਉਨ੍ਹਾਂ ਕਿਹਾ ਕਿ ਸੰਜੀਵ ਅਰੋੜਾ ਨੂੰ ਭਾਜਪਾ ਵਿਚ ਸ਼ਾਮਿਲ ਹੋਣ ਲਈ ਦਬਾਅ ਪਾਇਆ ਜਾ ਰਿਹਾ ਸੀ, ਨਾ ਜਾਣ 'ਤੇ ਇਹ ਕਾਰਵਾਈ ਕੀਤੀ ਗਈ | ਉਨ੍ਹਾਂ ਕਿਹਾ ਕਿ ਅਸੀਂ ਸਾਫ਼ ਕਹਿੰਦੇ ਹਾਂ - 'ਨਾ ਡਰਾਂਗੇ, ਨਾ ਝੁਕਾਂਗੇ' | ਉਨ੍ਹਾਂ ਅੱਗੇ ਕਿਹਾ ਕਿ ਪੂਰੇ ਪੰਜਾਬ ਵਿਚ 'ਆਪ' ਵਲੋਂ ਇਸ ਧੱਕੇਸ਼ਾਹੀ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਉਲੀਕੇ ਗਏ ਹਨ | ਲੁਧਿਆਣਾ ਦਾ ਇਹ ਪ੍ਰਦਰਸ਼ਨ ਉਸੇ ਲੜੀ ਦਾ ਹਿੱਸਾ ਹੈ | ਪ੍ਰਧਾਨ ਖੰਗੂੜਾ ਨੇ ਦੋਸ਼ ਲਗਾਇਆ ਕਿ ਪ੍ਰਦਰਸ਼ਨ ਦੌਰਾਨ ਭਾਜਪਾ ਵਰਕਰਾਂ ਵਲੋਂ ਗੁੰਡਾਗਰਦੀ ਦਾ ਨੰਗਾ ਨਾਚ ਕੀਤਾ ਤੇ 'ਆਪ' ਵਰਕਰਾਂ ਨਾਲ ਹੱਥੋਪਾਈ ਕਰਨ ਦੀ ਕੋਸ਼ਿਸ਼ ਕੀਤੀ ਗਈ | ਪ੍ਰਦਰਸ਼ਨ ਦੌਰਾਨ ਜਦੋਂ 'ਆਪ' ਵਰਕਰ ਭਾਜਪਾ ਦਫ਼ਤਰ ਦਾ ਘਿਰਾਓ ਕਰਨ ਜਾ ਰਹੇ ਸਨ ਤਾਂ ਭਾਜਪਾ ਨੇ ਵੀ ਦਫ਼ਤਰ ਦੇ ਬਾਹਰ ਕੇਜਰੀਵਾਲ ਦੇ ਖ਼ਿਲਾਫ਼ ਝੰਡੇ ਲਗਾ ਕੇ ਭਾਰੀ ਰੋਸ ਪ੍ਰਦਰਸ਼ਨ ਕੀਤਾ | ਪ੍ਰਦਰਸ਼ਨ ਦੌਰਾਨ ਭਾਜਪਾ ਦਫ਼ਤਰ 'ਚ 'ਆਪ' ਵਰਕਰਾਂ ਵਲੋਂ ਵੜਨ ਦੀ ਕੋਸ਼ਿਸ਼ ਕੀਤੀ ਗਈ, ਜਿਸ ਤੋਂ ਬਾਅਦ ਮਾਹੌਲ ਤਣਾਅਪੂਰਨ ਹੋ ਗਿਆ | ਭਾਜਪਾ ਤੇ 'ਆਪ' ਵਰਕਰਾਂ ਨੇ ਇਕ ਦੂਜੇ ਖ਼ਿਲਾਫ਼ ਭਾਰੀ ਨਾਅਰੇਬਾਜ਼ੀ ਕੀਤੀ ਗਈ | ਪ੍ਰਦਰਸ਼ਨ ਦੌਰਾਨ ਆਮ ਆਦਮੀ ਪਾਰਟੀ ਦੀਆਂ ਮਹਿਲਾ ਵਰਕਰਾਂ ਵੀ ਵੱਡੀ ਗਿਣਤੀ 'ਚ ਸ਼ਾਮਿਲ ਸਨ | ਇਸ ਮੌਕੇ ਚੇਅਰਮੈਨ ਸ਼ਰਨ ਪਾਲ ਸਿੰਘ ਮੱਕੜ, ਅਮਰਿੰਦਰ ਸਿੰਘ ਐਮ. ਪੀ. ਜਵੱਦੀ, ਐਡਵੋਕੇਟ ਪਰਮਿੰਦਰ ਸਿੰਘ ਪਿ੍ੰਸ, ਅਜਿੰਦਰ ਪਾਲ ਕੌਰ, ਨਿਧੀ ਗੁਪਤਾ, ਸਤਵਿੰਦਰ ਸੱਤੀ, ਸੁਖਵਿੰਦਰ ਸਿੰਘ ਚੁੱਘ, ਮੁਕੇਸ਼ ਗਰਚਾ, ਦਵਿੰਦਰ ਸ਼ੇਰਪੁਰੀ, ਰਵਿੰਦਰ ਪਾਲ ਸਿੰਘ ਪਾਲੀ, ਪਰਮਪਾਲ ਬਾਵਾ, ਐਡਵੋਕੇਟ ਆਕਾਸ਼ ਬਜਾਜ, ਗੁਰਬੀਰ ਸਿੰਘ ਬਾਜਵਾ ਗੋਲੂ, ਪਰਮਿੰਦਰ ਸੰਧੂ, ਬਲਵੀਰ ਚੌਧਰੀ, ਦਵਿੰਦਰ ਵਰਮਾ, ਰਕੇਸ਼ ਕੁਮਾਰ, ਅਬਦੁਲ ਕਾਦਰ, ਨਿੱਕੀ ਕੋਹਲੀ, ਨੀਨਾ ਸ਼ਰਮਾ, ਕਪਿਲ ਸਿੱਧੂ, ਮੀਡੀਆ ਸਲਾਹਕਾਰ ਪੁਨੀਤ ਸਾਹਨੀ ਤੋਂ ਇਲਾਵਾ ਵੱਡੀ ਗਿਣਤੀ 'ਚ 'ਆਪ' ਆਗੂ ਤੇ ਵਲੰਟੀਅਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਇਲਾਕਿਆਂ 'ਚ ਵਾਪਰੇ ਸੜਕ ਹਾਦਸਿਆਂ 'ਚ ਦੋ ਵਿਅਕਤੀਆਂ ਦੀ ਮÏਤ <br/> ਅਗਲੀ ਖ਼ਬਰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਬੇਅਦਬੀ ਵਿਰੋਧੀ ਕਾਨੂੰਨ ਦੇ ਸੰਬੰਧ 'ਚ ਉਠਾਏ ਇਤਰਾਜ਼ਾਂ ਦਾ ਹੱਲ ਕਰਨਾ ਸਰਕਾਰ ਦਾ ਫ਼ਰਜ਼...
Ad Position 24