21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਫ਼ੈਕਟਰੀ ਬੰਦ ਕਰ ਕੇ ਘਰ ਜਾ ਰਹੇ ਪਰਿਵਾਰ ਦੀ ਤੇਜ਼ਧਾਰ ਹਥਿਆਰਾਂ ਨਾਲ ਕੁੱਟਮਾਰ <br/>

Ad Position 21
No active advertisement
ਅਜੀਤ ਡੈਸਕ 11-05-2026
ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ 6 ਦੇ ਇਲਾਕੇ ਭਗਵਾਨ ਨਗਰ ਢੋਲੇਵਾਲ ਵਿਖੇ ਫ਼ੈਕਟਰੀ ਬੰਦ ਕਰਕੇ ਘਰ ਜਾ ਰਹੇ ਪਰਿਵਾਰ ਦੀ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ 'ਚ ਜਤਿੰਦਰ ਕੁਮਾਰ ਨੇ ਦੱਸਿਆ ਕਿ ਉਹ, ਉਸ ਦੀ ਪਤਨੀ ਕਮਲਜੀਤ ਕÏਰ ਤੇ ਲੜਕੇ ਆਪਣੀ ਫ਼ੈਕਟਰੀ ਬੰਦ ਕਰਕੇ ਘਰ ਦੇ ਬਾਹਰ ਪੁੱਜੇ ਤਾਂ ਮੁਲਜ਼ਮਾਂ ਨੇ ਪੁਰਾਣੀ ਰੰਜਿਸ਼ ਕਰਕੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ ਅਤੇ ਡੰਡੇ, ਤੇਜ਼ਧਾਰ ਹਥਿਆਰਾਂ ਨਾਲ ਕੁੱਟਮਾਰ ਕੀਤੀ ਗਈ | ਰÏਲਾ ਪਾਉਣ 'ਤੇ ਮੁਲਜ਼ਮ ਧਮਕੀਆਂ ਦਿੰਦੇ ਫ਼ਰਾਰ ਹੋ ਗਏ | ਉਨ੍ਹਾਂ ਦੱਸਿਆ ਕਿ ਉਸ ਦਾ ਵੱਡਾ ਲੜਕਾ ਕਰਮਜੀਤ ਸਿੰਘ ਤੇ ਛੋਟਾ ਧਰਮਵੀਰ ਐਸ. ਪੀ. ਐਸ. ਹਸਪਤਾਲ 'ਚ ਜ਼ੇਰੇ ਇਲਾਜ ਹਨ | ਜਾਂਚ ਅਧਿਕਾਰੀ ਹੈੱਡ ਕਾਂਸਟੇਬਲ ਸੰਦੀਪ ਚÏਹਾਨ ਨੇ ਦੱਸਿਆ ਕਿ ਮੁੱਦਈ ਦੇ ਬਿਆਨਾਂ ਤੇ ਪੰਕਜ ਕੁਮਾਰ, ਆਕਾਸ਼ਦੀਪ ਸਿੰਘ ਤੇ 6 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਲੜੀ ਦੀ ਆਰੰ... ਅਗਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਦੀਆਂ ਕੁੜੀਆਂ ਦਾ ਬੀ. ਸੀ. ਏ. ਪਹਿਲੇ ਸਮੈਸਟਰ ਦੀ ਪ੍ਰੀਖਿਆ 'ਚ ਸ਼ਾਨਦਾਰ ਪ੍ਰਦਰਸ਼ਨ <br/>
Ad Position 24