21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਵਾਰਡ 52 'ਚ ਕਾਂਗਰਸ ਦੀ ਮੀਟਿੰਗ ਦੌਰਾਨ ਬੈਂਸ ਨੇ ਸਰਕਾਰ ਦੀਆਂ ਜਨ-ਵਿਰੋਧੀ ਨੀਤੀਆਂ ਦਾ ਕੀਤਾ ਪਰਦਾਫ਼ਾਸ਼ <br/>

Ad Position 21
No active advertisement
ਮੀਟਿੰਗ ਦੌਰਾਨ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਹਰਵਿੰਦਰ ਸਿੰਘ ਕਲੇਰ ਦਾ ਸਨਮਾਨ ਕਰਦੇ ਹੋਏ ਕਾਂਗਰਸੀ ਆਗੂ ਸੁਰਿੰਦਰ ਸਿੰਘ ਟੋਨੀ, ਬਲਾਕ ਪ੍ਰਧਾਨ ਲਖਬੀਰ ਸਿੰਘ ਸੰਧੂ, ਟੋਨੀ ਅਰੋੜਾ ਤੇ ਹੋਰ | ਤਸਵੀਰ : ਸੇਵਕ ਸਿੰਘ <br/> 11-05-2026
ਲੁਧਿਆਣਾ, 10 ਮਈ (ਜਤਿੰਦਰ ਭੰਬੀ)-ਨਗਰ ਨਿਗਮ ਦੇ ਵਾਰਡ 52 'ਚ ਕਾਂਗਰਸ ਦੀ ਅਹਿਮ ਮੀਟਿੰਗ ਕਾਂਗਰਸ ਦੇ ਸੀਨੀਅਰ ਆਗੂ ਸੁਰਿੰਦਰ ਸਿੰਘ ਟੋਨੀ ਦੇ ਗ੍ਰਹਿ ਵਿਖੇ ਹੋਈ | ਇਸ ਮੌਕੇ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਸੈਂਕੜੇ ਵਰਕਰਾਂ ਦਾ ਇਕੱਠ ਸਾਬਤ ਕਰ ਰਿਹਾ ਕਿ ਇਲਾਕੇ ਅੰਦਰ ਕਾਂਗਰਸ ਦੀ ਪਕੜ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਮਜ਼ਬੂਤ ਹੋ ਚੁੱਕੀ ਹੈ | ਬੈਂਸ ਨੇ ਮੌਜੂਦਾ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਪੰਜਾਬ ਦਾ ਹਰ ਵਰਗ ਸੂਬੇ ਦੀ 'ਆਪ' ਸਰਕਾਰ ਤੋਂ ਦੁਖੀ ਹੈ, ਕਿਉਂਕਿ ਬੁਰਾ ਹਾਲ ਹੋ ਚੁੱਕਿਆ ਕਾਨੂੰਨ ਵਿਵਸਥਾ ਦਾ ਅਤੇ ਲੁੱਟਾਂ ਖੋਹਾਂ ਇਕ ਆਮ ਜਿਹੀ ਗੱਲ ਹੋ ਗਈ ਹੈ, ਜਿਸ ਨੂੰ ਦੇਖਦੇ ਹੋਏ ਲੋਕਾਂ ਵਿਚ ਦਹਿਸ਼ਤ ਅਤੇ ਡਰ ਦਾ ਮਾਹੌਲ ਦਿਨੋਂ ਦਿਨ ਵਧਦਾ ਜਾ ਰਿਹਾ ਹੈ | ਸਰਕਾਰ ਆਪਣੀ ਪਿੱਠ ਥਪਥਪਾਉਣ ਲੱਗੀ ਹੋਈ ਹੈ, ਜਿਸ ਨੂੰ ਇਸ਼ਤਿਹਾਰਬਾਜ਼ੀ ਤੋਂ ਹੀ ਵਿਹਲ ਨਹੀਂ ਲੱਗ ਰਹੀ, ਜੋ ਕਿ ਚਿੰਤਾਜਨਕ ਵਿਸ਼ਾ ਹੈ | ਉਨ੍ਹਾਂ ਕਿਹਾ ਕਿ ਜਿਥੇ ਲੋਕ ਆਮ ਆਦਮੀ ਪਾਰਟੀ ਦੇ ਲੱਛੇਦਾਰ ਭਾਸ਼ਨ ਵਿਚ ਆ ਕੇ ਹੁਣ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ, ਉਥੇ ਹੀ ਆਮ ਆਦਮੀ ਪਾਰਟੀ ਨੂੰ ਚੱਲਦਾ ਕਰਨ ਲਈ ਵੀ ਤਿਆਰ ਹਨ | ਉਨ੍ਹਾਂ ਬੇਰੁਜ਼ਗਾਰੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਵਾਅਦੇ ਹਵਾ ਵਿਚ ਉਡ ਗਏ ਅਤੇ ਬੇਰੁਜ਼ਗਾਰੀ ਦਾ ਦਿਨੋਂ ਦਿਨ ਵਾਧਾ ਹੋ ਰਿਹਾ ਹੈ ਅਤੇ ਨਸ਼ਾ ਪਹਿਲਾਂ ਨਾਲੋਂ ਵੀ ਤੇਜ਼ੀ ਨਾਲ ਪੈਰ ਪਸਾਰ ਰਿਹਾ ਹੈ | ਇਸ ਮੌਕੇ ਸੁਰਿੰਦਰ ਸਿੰਘ ਟੋਨੀ ਨੇ ਆਏ ਹੋਏ ਸਾਰੇ ਆਗੂਆਂ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਵਾਰਡ ਦਾ ਇਕ-ਇਕ ਵਰਕਰ ਸਰਕਾਰ ਦੀਆਂ ਲੋਕ-ਮਾਰੂ ਨੀਤੀਆਂ ਵਿਰੁੱਧ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕਰੇਗਾ | ਇਸ ਮੌਕੇ ਬਲਾਕ ਪ੍ਰਧਾਨ ਅਤੇ ਕਾਂਗਰਸ ਕੌਂਸਲਰ ਪਤੀ ਹਰਵਿੰਦਰ ਸਿੰਘ ਕਲੇਰ ਬਲਾਕ ਪ੍ਰਧਾਨ ਲਖਬੀਰ ਸਿੰਘ ਸੰਧੂ ਟੋਨੀ ਅਰੋੜਾ ਤੇ ਇਲਾਕੇ ਦੇ ਕਈ ਪਤਵੰਤੇ ਸੱਜਣ, ਸਥਾਨਕ ਕਾਂਗਰਸੀ ਆਗੂ ਅਤੇ ਭਾਰੀ ਗਿਣਤੀ ਵਿਚ ਨੌਜਵਾਨ ਸਾਥੀ ਮੌਜੂਦ ਸਨ, ਜਿਨ੍ਹਾਂ ਨੇ ਪਾਰਟੀ ਦੇ ਝੰਡੇ ਹੇਠ ਇਕਜੁੱਟ ਹੋ ਕੇ ਚੱਲਣ ਦਾ ਵਿਸ਼ਵਾਸ ਦਿਵਾਇਆ |

Ad Position 22
No active advertisement
ਪਿਛਲੀ ਖ਼ਬਰ ਭਾਜਪਾ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਨਾਲ ਸੂਬੇ ਦਾ ਮਾਹੌਲ ਖਰਾਬ ਕਰ ਰਹੀ ਹੈ-ਵਿਜੈ ਦਾਨਵ <br/> ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਲੜੀ ਦੀ ਆਰੰ...
Ad Position 24