24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ

Ad Position 21
No active advertisement
ਅਜੀਤ ਡੈਸਕ 12-05-2026
ਲੁਧਿਆਣਾ, 11 ਮਈ (ਪਰਮਿੰਦਰ ਸਿੰਘ ਆਹੂਜਾ)-ਪਿੰਡ ਕਾਦੀਆਂ ਨੇੜੇ ਹੋਏ ਇਕ ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਰਵੀ (18) ਪੁੱਤਰ ਬਲਕਾਰ ਸਿੰਘ ਵਾਸੀ ਪਿੰਡ ਕਾਦੀਆਂ ਵਜੋਂ ਕੀਤੀ ਗਈ ਹੈ | ਰਵੀ ਕੁਮਾਰ ਮੋਟਰਸਾਈਕਲ 'ਤੇ ਆਪਣੀ ਮਾਤਾ ਨੂੰ ਮੁੱਖ ਸੜਕ 'ਤੇ ਛੱਡ ਕੇ ਵਾਪਸ ਘਰ ਜਾ ਰਿਹਾ ਸੀ ਕਿ ਇਕ ਤੇਜ਼ ਰਫ਼ਤਾਰ ਦੇ ਟਿੱਪਰ ਨੇ ਉਸ ਨੂੰ ਟੱਕਰ ਮਾਰ ਦਿੱਤੀ | ਸਿੱਟੇ ਵਜੋਂ ਉਹ ਮੌਕੇ 'ਤੇ ਦਮ ਤੋੜ ਗਿਆ | ਅੱਖੀਂ ਦੇਖਣ ਵਾਲਿਆਂ ਮੁਤਾਬਿਕ ਟਿੱਪਰ ਦੀ ਰਫ਼ਤਾਰ ਇੰਨੀ ਜ਼ਿਆਦਾ ਤੇਜ਼ ਸੀ ਕਿ ਚਾਲਕ ਆਪਣਾ ਸੰਤੁਲਨ ਗਵਾ ਬੈਠਾ ਅਤੇ ਉਸ ਨੇ ਮੋਟਰਸਾਈਕਲ 'ਤੇ ਜਾ ਰਹੇ ਰਵੀ ਨੂੰ ਆਪਣੀ ਲਪੇਟ ਵਿਚ ਲੈ ਲਿਆ | ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ | ਪੁਲਿਸ ਵਲੋਂ ਹਾਲ ਦੀ ਘੜੀ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ ਅਤੇ ਟਿੱਪਰ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ | ਪੁਲਿਸ ਵਲੋਂ ਇਸ ਸੰਬੰਧੀ ਕੇਸ ਦਰਜ ਕੀਤਾ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਕਾਰੋਬਾਰੀ ਦੇ ਘਰ 'ਤੇ ਗੋਲੀਆਂ ਚਲਾ ਕੇ ਨੌਜਵਾਨ ਹੋਏ ਫ਼ਰਾਰ <br/> ਅਗਲੀ ਖ਼ਬਰ ਲੁਧਿਆਣਾ 'ਚ ਬਕਾਇਆ ਚਾਲਾਨਾਂ ਵਾਲੇ ਵਾਹਨਾਂ ਖ਼ਿਲਾਫ਼ ਸਖ਼ਤ ਕਾਰਵਾਈ <br/>
Ad Position 24