24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਲੁਟੇਰੇ ਔਰਤ ਤੋਂ ਮੋਬਾਈਲ ਖੋਹ ਕੇ ਫ਼ਰਾਰ <br/>

Ad Position 21
No active advertisement
ਅਜੀਤ ਡੈਸਕ 12-05-2026
ਲੁਧਿਆਣਾ, 11 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮੋਤੀ ਨਗਰ ਵਿਚ ਤਿੰਨ ਮੋਟਰਸਾਈਕਲ ਸਵਾਰ ਲੁਟੇਰੇ ਇਕ ਔਰਤ ਪਾਸੋਂ ਉਸ ਦਾ ਮੋਬਾਈਲ ਖੋਹ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਸੁਸ਼ੀਲਾ ਨਾਮੀ ਔਰਤ ਘਰ ਦੇ ਬਾਹਰ ਬੈਠੀ ਮੋਬਾਈਲ 'ਤੇ ਗੱਲ ਕਰ ਰਹੀ ਸੀ ਕਿ ਇਸ ਦੌਰਾਨ ਲੁਟੇਰੇ ਉਥੇ ਆਏ ਅਤੇ ਉਨ੍ਹਾਂ ਨੇ ਉਸ ਦਾ ਮੋਬਾਈਲ ਖੋਹ ਲਿਆ | ਔਰਤ ਵਲੋਂ ਉੱਥੇ ਰੋਲਾ ਵੀ ਪਾਇਆ ਗਿਆ ਅਤੇ ਇਸ ਦੌਰਾਨ ਲੁਟੇਰੇ ਮੋਟਰਸਾਈਕਲ 'ਤੇ ਸੁਸ਼ੀਲਾ ਨਾਮੀ ਇਸ ਔਰਤ ਨੂੰ ਘੜੀਸਦੇ ਹੋਏ ਕੁੱਝ ਦੂਰੀ ਤੱਕ ਲੈ ਗਏ, ਜਿਸ ਕਾਰਨ ਸੁਸ਼ੀਲਾ ਦੇ ਸੱਟਾਂ ਵੀ ਲੱਗੀਆਂ ਹਨ | ਲੁਟੇਰਿਆਂ ਵਲੋਂ ਕੀਤੀ ਗਈ ਇਹ ਘਟਨਾ ਉੱਥੇ ਲੱਗੇ ਸੀ.ਸੀ. ਟੀਵੀ ਕੈਮਰੇ ਵਿਚ ਕੈਦ ਹੋ ਗਈ, ਜਿਸ ਆਧਾਰ 'ਤੇ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਲੁਟੇਰਿਆਂ ਦਾ ਪਤਾ ਨਹੀਂ ਲੱਗਾ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੇ ਜਾਣ ਬਾਰੇ ਕਿਹਾ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਯੂਥ ਅਕਾਲੀ ਦਲ ਵਲੋਂ ਸੁਖਬੀਰ ਸਿੰਘ ਬਾਦਲ ਦਾ ਸਨਮਾਨ <br/> ਅਗਲੀ ਖ਼ਬਰ ਸ਼ੱਕੀ ਹਾਲਾਤਾਂ 'ਚ ਨÏਜਵਾਨ ਦੀ ਮÏਤ
Ad Position 24