25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਘਰੋਂ ਕੰਮ 'ਤੇ ਗਿਆ ਵਿਅਕਤੀ ਸ਼ੱਕੀ ਹਾਲਾਤਾਂ 'ਚ ਲਾਪਤਾ

Ad Position 21
No active advertisement
ਅਜੀਤ ਡੈਸਕ 12-05-2026
ਲੁਧਿਆਣਾ, 11 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੇ ਇਲਾਕੇ ਗੁਰੂ ਗੋਬਿੰਦ ਸਿੰਘ ਨਗਰ ਸ਼ਿਮਲਾਪੁਰੀ ਤੋਂ ਘਰੋਂ ਕੰਮ 'ਤੇ ਗਿਆ ਵਿਅਕਤੀ ਸ਼ੱਕੀ ਹਾਲਾਤਾਂ 'ਚ ਲਾਪਤਾ ਹੋ ਗਿਆ¢ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਗੁਰਪ੍ਰੀਤ ਕÏਰ ਨੇ ਦੱਸਿਆ ਕਿ ਉਸ ਦਾ ਪਤੀ ਸਰਵਿੰਦਰ ਸਿੰਘ ਉਰਫ਼ ਪ੍ਰੀਤ ਮੋਟਰਸਾਈਕਲ 'ਤੇ ਸਵਾਰ ਹੋ ਕੇ ਘਰੋਂ ਸੀਰਤ ਹਸਪਤਾਲ ਸ਼ਿਮਲਾਪੁਰੀ ਵਿਖੇ ਰਾਤ ਦੀ ਡਿਊਟੀ ਲਈ ਗਏ ਸੀ¢ ਜਦੋਂ ਉਸ ਨੇ ਆਪਣੀ ਪਤੀ ਨਾਲ ਗੱਲ ਕੀਤੀ ਤਾਂ ਉਸ ਦੇ ਪਤੀ ਨੇ ਕਿਹਾ ਕਿ ਉਹ ਘਰ ਆ ਰਿਹਾ ਹੈ, ਜੋ ਘਰ ਨਹੀਂ ਆਏ ¢ ਉਸ ਨੇ ਆਪਣੇ ਤੌਰ 'ਤੇ ਪਤੀ ਦੀ ਕਾਫ਼ੀ ਭਾਲ ਕੀਤੀ, ਪਰ ਕਿਧਰੇ ਨਹੀਂ ਮਿਲਿਆ¢ ਉਸ ਦੱਸਿਆ ਕਿ ਉਸ ਦੇ ਪਤੀ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਨਿੱਜੀ ਸਵਾਰਥ ਲਈ ਆਪਣੀ ਨਾਜਾਇਜ਼ ਹਿਰਾਸਤ ਵਿਚ ਕਿਧਰੇ ਲੁਕਾ ਛੁਪਾ ਕੇ ਰੱਖਿਆ ਹੋਇਆ ਹੈ¢ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਬਚਿੱਤਰ ਸਿੰਘ ਨੇ ਦੱਸਿਆ ਕਿ ਮੁੱਦਈ ਦੇ ਬਿਆਨਾਂ 'ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ¢

Ad Position 22
No active advertisement
ਪਿਛਲੀ ਖ਼ਬਰ ਸ੍ਰੀ ਸਹਿਜ ਸੰਪਟ ਪਾਠ ਤੇ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ <br/> ਅਗਲੀ ਖ਼ਬਰ ਮਿਹਨਤੀ ਵਰਗਾਂ 'ਤੇ ਮਾਰੂ ਹੱਲਿਆਂ ਖਿਲਾਫ਼ ਰੋਸ ਪ੍ਰਦਰਸ਼ਨ 18 ਨੂੰ -ਪਾਸਲਾ, ਜਾਮਾਰਾਏ <br/>
Ad Position 24