16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਜਪ ਤਪ ਚੌਪਹਿਰਾ ਸਮਾਗਮ

Ad Position 21
No active advertisement
ਅਜੀਤ ਡੈਸਕ 13-05-2026
ਲੁਧਿਆਣਾ, 12 ਮਈ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਕ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਜਪ ਤਪ ਚੌਪਹਿਰਾ ਸਮਾਗਮ ਕਰਵਾਇਆ ਗਿਆ | ਇਸ ਧਾਰਮਿਕ ਸਮਾਗਮ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ | ਸਮਾਗਮ ਦੌਰਾਨ ਸੰਗਤਾਂ ਵਲੋਂ ਜਪੁਜੀ ਸਾਹਿਬ, ਚੌਪਈ ਸਾਹਿਬ ਅਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ | ਸਮੂਹ ਸੰਗਤ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਅਜਿਹੇ ਜਪ ਤਪ ਸਮਾਗਮ ਮਨੁੱਖ ਨੂੰ ਗੁਰੂ ਨਾਲ ਜੋੜਦੇ ਹਨ ਅਤੇ ਜੀਵਨ ਵਿਚ ਆਤਮਿਕ ਸ਼ਾਂਤੀ ਪ੍ਰਦਾਨ ਕਰਦੇ ਹਨ | ਸਮਾਗਮ 'ਚ ਦਵਿੰਦਰ ਕੌਰ ਸੋਹਲ, ਹਰਭਜਨ ਕੌਰ, ਹਰਮਿੰਦਰ ਕੌਰ, ਪਰਵਿੰਦਰ ਕੌਰ ਲਾਇਲਪੁਰੀ, ਜਸਮੇਲ ਕੌਰ ਖੇੜੀਕਲਾਂ, ਅਰਵਿੰਦਰ ਕੌਰ, ਰਵਨੀਤ ਕੌਰ ਖੇੜੀਕਲਾਂ, ਅਮਰਜੀਤ ਕੌਰ, ਬਲਜੀਤ ਕੌਰ, ਅਨੂਪ ਕੌਰ, ਰਣਜੀਤ ਕੌਰ, ਮਨਜੀਤ ਕੌਰ ਬੱਬਲ, ਕੁਲਵੰਤ ਕੌਰ ਡੰਗ, ਪਰਮਜੀਤ ਕੌਰ, ਜਸਵਿੰਦਰ ਕੌਰ, ਸੁਰਿੰਦਰ ਕੌਰ, ਨਰਿੰਦਰ ਕੌਰ, ਸੁਖਵਿੰਦਰ ਕੌਰ, ਗੁਰਿੰਦਰ ਕੌਰ, ਬਲਵਿੰਦਰ ਕੌਰ, ਬਲਜੀਤ ਕੌਰ, ਜਸਵੀਰ ਕੌਰ, ਹਰਦੀਪ ਕੌਰ, ਮਨਪ੍ਰੀਤ ਕੌਰ, ਰਜਿੰਦਰ ਕੌਰ, ਪਰਮਜੀਤ ਕੌਰ, ਲਵਦੀਪ ਕੌਰ, ਜੱਥੇਦਾਰ ਹੀਰਾ ਸਿੰਘ ਗਾਬੜੀਆ, ਤਰਲੋਚਨ ਸਿੰਘ ਬੱਬਰ, ਗੁਰਜੀਤ ਸਿੰਘ ਗਿੱਲ ਟੋਨੀ ਐਨਆਰਆਈ, ਮਨਪ੍ਰੀਤ ਸਿੰਘ ਪਿ੍ੰਸ, ਅਰਜਨ ਸਿੰਘ ਚੀਮਾ,ਇੰਦਰਜੀਤ ਸਿੰਘ ਮੱਕੜ ਵੀ ਗੁਰੂ ਘਰ ਨਤਮਸਤਕ ਹੋਏ |
Ad Position 22
No active advertisement
ਪਿਛਲੀ ਖ਼ਬਰ ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਪਾਰਕ ਵਿਖੇ ਮਾਂ ਦਿਵਸ ਮਨਾਇਆ ਅਗਲੀ ਖ਼ਬਰ ਹੜਤਾਲ ਸਮੇਤ ਸੰਘਰਸ਼ਾਂ ਨੂੰ ਸਫਲ ਬਣਾਉਣ ਲਈ ਸਮੁੱਚੇ ਵਰਕਰਾਂ ਨੂੰ ਮੀਟਿੰਗ ਕਰਕੇ ਕੀਤਾ ਲਾਮਬੰਦ
Ad Position 24