ਲੁਧਿਆਣਾ, 12 ਮਈ (ਡਾ. ਤਰਲੋਚਨ ਸਿੰਘ)-ਦਿਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਵਿਖੇ ਅੰਤਰਰਾਸ਼ਟਰੀ ਨਰਸ ਦਿਵਸ ਮਨਾਇਆ ਗਿਆ¢ ਇਸ ਮÏਕੇ ਨਰਸਾਂ ਵਲੋਂ ਮਰੀਜ਼ਾਂ ਦੀ ਸੰਭਾਲ ਅਤੇ ਸਿਹਤ ਸੇਵਾਵਾਂ ਲਈ ਅਮੁੱਲ ਯੋਗਦਾਨ ਨੂੰ ਸਲਾਮ ਕੀਤਾ ਗਿਆ ¢ ਇਸ ਸਾਲ ਦਾ ਥੀਮ 'ਅਵਰ ਨਰਸਿਸ ਅਵਰ ਫਿਊਚਰ. ਇਮਪਾਵਰਡ ਨਰਸਿਸ ਸੇਵ ਲਾਈਵਜ' ਸੀ¢ ਇਸ ਮÏਕੇ ਖ਼ੂਨਦਾਨ ਕੈਂਪ ਵੀ ਲਗਾਇਆ ਗਿਆ¢ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਹਸਪਤਾਲ ਮੈਨੇਜਿੰਗ ਸੁਸਾਇਟੀ ਦੇ ਸਕੱਤਰ ਬਿਪਿਨ ਗੁਪਤਾ ਸ਼ਾਮਿਲ ਹੋਏ ਅਤੇ ਮੁਕੇਸ਼ ਵਰਮਾ, ਪਿ੍ੰਸੀਪਲ ਡਾ. ਜੀ.ਐਸ. ਵਾਂਡਰ, ਡਾ. ਸੰਦੀਪ ਕÏਸ਼ਲ, ਡਾ. ਸੰਦੀਪ ਸ਼ਰਮਾ, ਡਾ. ਅਸ਼ਵਨੀ ਕੇ. ਚÏਧਰੀ, ਡਾ ਆਸ਼ਿਮਾ ਤਨੇਜਾ, ਅਨਿਤ ਜੋਸਫ ਤੋਂ ਇਲਾਵਾ ਕੈਂਸਰ ਕੇਅਰ ਸੈਂਟਰ ਅਤੇ ਕਾਲਜ ਆਫ਼ ਨਰਸਿੰਗ ਦਾ ਨਰਸਿੰਗ ਸਟਾਫ਼ ਵੀ ਹਾਜ਼ਰ ਸੀ¢ ਇਸ ਮÏਕੇ ਸਵਾਗਤੀ ਭਾਸ਼ਨ ਕਾਲਜ ਆਫ ਨਰਸਿੰਗ ਦੀ ਪਿ੍ੰਸੀਪਲ ਡਾ. ਜਯਾਸੁਧਾ ਏ ਵਲੋਂ ਦਿੱਤਾ ਗਿਆ¢ ਉਨ੍ਹਾਂ ਨੇ ਅੰਤਰਰਾਸ਼ਟਰੀ ਨਰਸ ਦਿਵਸ ਦੇ ਥੀਮ ਬਾਰੇ ਵੀ ਜਾਣਕਾਰੀ ਦਿੱਤੀ¢ ਸਾਰੀਆਂ ਨਰਸਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਨਰਸਾਂ ਸਿਹਤ ਸੇਵਾਵਾਂ ਦੀ ਧੜਕਣ ਹਨ ਅਤੇ ਉਨ੍ਹਾਂ ਦੀ ਸੇਵਾ ਭਾਵਨਾ, ਸਮਰਪਣ ਅਤੇ ਮਿਹਨਤ ਹਰ ਸਿਹਤ ਸੰਸਥਾ ਦੀ ਮਜ਼ਬੂਤ ਨੀਂਹ ਹੈ¢ ਸਮਾਗਮ ਨੂੰ ਸੰਬੋਧਨ ਕਰਦਿਆਂ ਬਿਪਿਨ ਗੁਪਤਾ ਨੇ ਨਰਸਿੰਗ ਭਾਈਚਾਰੇ ਦੀ ਨਿਰੰਤਰ ਸੇਵਾ ਅਤੇ ਵਚਨਬੱਧਤਾ ਦੀ ਪ੍ਰਸ਼ੰਸਾ ਕੀਤੀ¢ ਪਿ੍ੰਸੀਪਲ ਡਾ. ਜੀ.ਐਸ. ਵਾਂਡਰ ਨੇ ਵੀ ਨਰਸਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਮਰੀਜ਼ਾਂ ਦੀ ਸੰਭਾਲ ਵਿਚ ਨਰਸਾਂ ਦਾ ਯੋਗਦਾਨ ਸ਼ਬਦਾਂ ਵਿਚ ਬਿਆਨ ਨਹੀਂ ਕੀਤਾ ਜਾ ਸਕਦਾ¢ ਸਮਾਗਮ ਦÏਰਾਨ ਨਰਸਿੰਗ ਵਿਦਿਆਰਥੀਆਂ ਵਲੋਂ ਵੱਖ-ਵੱਖ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤੇ ਗਏ | ਇਸ ਮÏਕੇ ਹਸਪਤਾਲ ਦੇ ਸਰਵੋਤਮ ਵਾਰਡ ਅਤੇ ਸਰਵੋਤਮ ਨਰਸਾਂ ਦੀ ਚੋਣ ਕਰਕੇ ਉਨ੍ਹਾਂ ਨੂੰ ਸ਼ਾਨਦਾਰ ਕਾਰਗੁਜ਼ਾਰੀ ਅਤੇ ਵਚਨਬੱਧਤਾ ਲਈ ਸਨਮਾਨਿਤ ਕੀਤਾ ਗਿਆ¢