16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 10ਵੀਂ ਦੇ ਨਤੀਜਿਆਂ 'ਚ ਵੱਖ-ਵੱਖ ਸਕੂਲਾਂ ਦਾ ਨਤੀਜਾ ਸ਼ਾਨਦਾਰ <br/>

Ad Position 21
No active advertisement
ਅਜੀਤ ਡੈਸਕ 13-05-2026
ਡਾਬਾ/ਲੁਹਾਰਾ, 12 ਮਈ (ਕੁਲਵੰਤ ਸਿੰਘ ਸੱਪਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 10ਵੀਂ ਦੇ ਨਤੀਜਿਆਂ 'ਚ ਡਾਬਾ ਲੁਹਾਰਾ ਦੇ ਵੱਖ ਵੱਖ ਸਕੂਲਾਂ ਦਾ ਨਤੀਜਾ ਸ਼ਾਨਦਾਰ ਰਿਹਾ |
ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸੀ.ਸੈ. ਸਕੂਲ
ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸੀ.ਸੈ. ਸਕੂਲ ਸ਼ਿਮਲਾਪੁਰੀ ਦੇ 10ਵੀਂ ਜਮਾਤ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਰਿਧਿਮਾ ਬੋਸ ਨੇ 98.92 ਫ਼ੀਸਦੀ, ਸਾਚੀ ਰਾਏ ਨੇ 98.77 ਫ਼ੀਸਦੀ ਅਤੇ ਤਰਨਪ੍ਰੀਤ ਕੌਰ ਨੇ 98.46 ਫ਼ੀਸਦੀ ਅੰਕ ਪ੍ਰਾਪਤ ਕਰਕੇ ਪੰਜਾਬ ਵਿਚ ਤੀਜਾ, ਚੌਥਾ ਅਤੇ ਪੰਜਵਾਂ ਰੈਂਕ ਪ੍ਰਾਪਤ ਕੀਤਾ ਅਤੇ ਲੁਧਿਆਣਾ ਜ਼ਿਲੇ੍ਹ ਵਿਚ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਰੈਂਕ ਪ੍ਰਾਪਤ ਕੀਤਾ | ਸੁਹਾਨਾ ਨੇ 97.54 ਫ਼ੀਸਦੀ, ਵਰਸ਼ਾ ਨੇ 97.8 ਫ਼ੀਸਦੀ, ਅਨਮੋਲਪ੍ਰੀਤ ਕੌਰ ਦੇਹਾੜ ਨੇ 96.46 ਫ਼ੀਸਦੀ, ਆਰੂਸ਼ੀ ਸ਼ਰਮਾ ਨੇ 96.31 ਫ਼ੀਸਦੀ ਅਤੇ ਸੁਖਮਨੀ ਕੌਰ ਨੇ 96 ਫ਼ੀਸਦੀ ਅੰਕ ਪ੍ਰਾਪਤ ਕਰਕੇ ਪੰਜਾਬ ਵਿਚ ਕ੍ਰਮਵਾਰ 11ਵਾਂ, 14ਵਾਂ, 18ਵਾਂ, 19ਵਾਂ ਅਤੇ 21ਵਾਂ ਰੈਂਕ ਪ੍ਰਾਪਤ ਕਰਕੇ ਮੈਰਿਟ ਪ੍ਰਾਪਤ ਕੀਤੀ ਅਤੇ ਨਤੀਜਾ 100 ਫ਼ੀਸਦੀ ਰਿਹਾ | ਆਪਣੀ ਮਿਹਨਤ ਅਤੇ ਅਧਿਆਪਕਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 15 ਵਿਦਿਆਰਥੀਆਂ ਨੇ 95 ਫ਼ੀਸਦੀ ਤੋਂ ਵੱਧ, 25 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ ਅਤੇ 45 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ | ਇਸ ਮੌਕੇ ਪਿ੍ੰਸੀਪਲ ਹਰਜੀਤ ਕੌਰ ਨੇ ਇਸ ਮੌਕੇ ਸਮੂਹ ਸਟਾਫ਼ ਵਿਦਿਆਰਥੀਆਂ ਅਤੇ ਮਾਪਿਆਂ ਦੀ ਸ਼ਲਾਘਾ ਕੀਤੀ | ਸਕੂਲ ਦੇ ਡਾਇਰੈਕਟਰ ਦਾਨਿਸ਼ ਗਰੇਵਾਲ ਤੇ ਪੈ੍ਰਜ਼ੀਡੈਂਟ ਗੁਰਪਾਲ ਕੌਰ ਗਰੇਵਾਲ ਨੇ ਸਾਰਿਆਂ ਨਾਲ ਖੁਸ਼ੀ ਸਾਂਝੀ ਕੀਤੀ |
ਸਾਈ ਪਬਲਿਕ ਸੀਨੀਅਰ ਸੈਕੰਡਰੀ ਸਕੂਲ
ਸਾਈ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ 10ਵੀਂ ਦੇ ਇਮਤਿਹਾਨ ਵਿਚ ਸ਼ਾਨਦਾਰ ਨਤੀਜੇ ਹਾਸਿਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਦੀ ਵਿਦਿਆਰਥਣ ਚਾਹਤਪ੍ਰੀਤ ਕੌਰ ਨੇ 650 ਵਿਚੋਂ 588 ਅੰਕ ਪ੍ਰਾਪਤ ਕਰਕੇ 90.46 ਫ਼ੀਸਦੀ ਨਾਲ ਪਹਿਲਾ ਸਥਾਨ ਹਾਸਲ ਕੀਤਾ | ਬਾਕੀ ਵਿਦਿਆਰਥੀਆਂ ਨੇ ਵੀ ਉੱਤਮ ਪ੍ਰਦਰਸ਼ਨ ਕੀਤਾ | ਪ੍ਰਭਜੋਤ ਕੌਰ ਨੇ 87.38 ਫ਼ੀਸਦੀ, ਵਿਸ਼ਾਲੀ ਨੇ 87.38 ਫ਼ੀਸਦੀ, ਮਨਜੋਤ ਕੌਰ ਨੇ 84 ਫ਼ੀਸਦੀ, ਪ੍ਰੀਆ 82.46 ਫ਼ੀਸਦੀ, ਕਿਜਲ ਨੇ 82.15 ਫ਼ੀਸਦੀ, ਸ਼ੰਭੂਪ੍ਰੀਤ ਸਿੰਘ 82 ਫ਼ੀਸਦੀ, ਯਸ਼ੀਕਾ ਨਈਅਰ ਨੇ 81 ਫ਼ੀਸਦੀ, ਰਬਜੋਤ ਕੌਰ ਤੇ ਸੁਖਪ੍ਰੀਤ ਕੌਰ ਨੇ 80 ਫ਼ੀਸਦੀ ਅੰਕ ਪ੍ਰਾਪਤ ਕੀਤੇ | ਸਕੂਲ ਦੇ ਪ੍ਰਧਾਨ ਡਾ. ਦੀਪਕ ਮੰਨਨ ਨੇ ਕਿਹਾ ਕਿ ਵਿਦਿਆਰਥੀਆਂ ਦੀ ਇਹ ਕਾਮਯਾਬੀ ਉਨ੍ਹਾਂ ਦੀ ਲਗਨ, ਮਿਹਨਤ ਅਤੇ ਅਧਿਆਪਕਾਂ ਦੀ ਮਿਹਨਤ ਦਾ ਨਤੀਜਾ ਹੈ | ਡਾਇਰੈਕਟਰ ਸਰੋਜ ਮੰਨਨ ਨੇ ਵਿਦਿਆਰਥੀਆਂ ਨੂੰ ਦਿਲੋਂ ਵਧਾਈ ਦਿੱਤੀ | ਇਹ ਨਤੀਜੇ ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਅਧਿਆਪਕਾਂ ਦੀ ਰਹਿਨੁਮਾਈ ਦਾ ਨਤੀਜਾ ਹਨ |
ਸੰਤ ਈਸ਼ਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਈਸ਼ਰ ਨਗਰ
ਸੰਤ ਈਸ਼ਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਈਸ਼ਰ ਨਗਰ ਲੁਧਿਆਣਾ ਵਿਖੇ 10ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ, ਜਿਸ ਵਿਚ ਲੜਕਿਆਂ ਨੇ ਮੱਲਾਂ ਮਾਰੀਆਂ | ਜਸ਼ਨਪ੍ਰੀਤ ਸਿੰਘ ਪੁੱਤਰ ਅਵਤਾਰ ਸਿੰਘ ਪਹਿਲਾ ਦਰਜਾ, ਦਿਲਪ੍ਰੀਤ ਸਿੰਘ ਪੁੱਤਰ ਨਿਰਮਲ ਸਿੰਘ ਦੂਜਾ ਦਰਜਾ, ਆਕਾਸ਼ ਢੀਂਗਰਾ ਪੁੱਤਰ ਮੁਕੇਸ਼ ਕੁਮਾਰ ਤੀਸਰਾ ਦਰਜਾ ਹਾਸਲ ਕੀਤਾ | ਸਕੂਲ ਦੇ ਪਿ੍ੰਸੀਪਲ ਕਸ਼ਮੀਰ ਸਿੰਘ ਧੁੰਨਾ ਨੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਉਨ੍ਹਾਂ ਨੂੰ ਦਿਨ ਦੁੱਗਣੀ ਰਾਤ ਚੌਗੁਣੀ ਤਰੱਕੀ ਕਰਨ ਦਾ ਆਸ਼ੀਰਵਾਦ ਦਿੱਤਾ ਅਤੇ ਵਿਦਿਆਰਥੀਆਂ ਨੂੰ ਅੱਗੇ ਹੋਰ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ |
ਮੈਰੀ ਮਿੰਟ ਪਬਲਿਕ ਹਾਈ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 10ਵੀਂ ਜਮਾਤ ਦੇ ਬੋਰਡ ਨਤੀਜਿਆਂ ਵਿਚ ਮੈਰੀ ਮਿੰਟ ਪਬਲਿਕ ਹਾਈ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਮ ਰੌਸ਼ਨ ਕੀਤਾ | ਸਕੂਲ ਦੀ ਵਿਦਿਆਰਥਣ ਅੰਕਿ੍ਤਾ ਨੇ 650 ਵਿਚੋਂ 633 ਅੰਕ (97.38 ਫ਼ੀਸਦੀ ਅੰਕ) ਹਾਸਲ ਕਰਕੇ ਪੰਜਾਬ ਵਿਚ 12ਵਾਂ ਰੈਂਕ ਅਤੇ ਲੁਧਿਆਣਾ ਜ਼ਿਲੇ੍ਹ ਵਿਚ 7ਵਾਂ ਰੈਂਕ ਪ੍ਰਾਪਤ ਕੀਤਾ | ਇਸੇ ਤਰ੍ਹਾਂ ਕਿ੍ਤਿਕਾ ਨੇ 613 ਅੰਕ (94.31 ਫ਼ੀਸਦੀ), ਰਿਤਿਕਾ ਖੁਰਾਨਾ ਨੇ 603 ਅੰਕ (92.77 ਫ਼ੀਸਦੀ), ਸਿਮਰਨਪ੍ਰੀਤ ਕੌਰ ਨੇ 603 ਅੰਕ (92.77 ਫ਼ੀਸਦੀ), ਏਕਮਪ੍ਰੀਤ ਕੌਰ ਨੇ 602 ਅੰਕ (92.62 ਫ਼ੀਸਦੀ) ਅਤੇ ਅਸ਼ਮੀਤ ਕੌਰ ਨੇ 599 ਅੰਕ (92.15 ਫ਼ੀਸਦੀ) ਪ੍ਰਾਪਤ ਕੀਤੇ | ਅਮਰ ਸ਼ਰਮਾ ਨੇ 591 ਅੰਕ (90.92 ਫ਼ੀਸਦੀ) ਅਤੇ ਖੁਸ਼ਪ੍ਰੀਤ ਕੌਰ ਨੇ ਵੀ 591 ਅੰਕ (90.92.ਫੀਸਦੀ) ਹਾਸਲ ਕਰਕੇ ਸਕੂਲ ਦੀ ਸਫਲਤਾ ਵਿਚ ਮਹੱਤਵਪੂਰਨ ਯੋਗਦਾਨ ਪਾਇਆ | ਸਕੂਲ ਦੇ ਕੁੱਲ 78 ਵਿਦਿਆਰਥੀਆਂ ਨੇ 10ਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਅਤੇ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ | ਨਤੀਜਿਆਂ ਅਨੁਸਾਰ 90 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ 8 ਵਿਦਿਆਰਥੀ ਰਹੇ, ਜਦਕਿ 80 ਫ਼ੀਸਦੀ ਤੋਂ ਵੱਧ ਅੰਕ ਹਾਸਲ ਕਰਨ ਵਾਲੇ 19 ਵਿਦਿਆਰਥੀ ਰਹੇ | ਇਸ ਤੋਂ ਇਲਾਵਾ ਬਾਕੀ ਸਾਰੇ ਵਿਦਿਆਰਥੀ ਚੰਗੇ ਅੰਕ ਲੈ ਕੇ ਪਾਸ ਹੋਏ | ਸਕੂਲ ਦੇ ਡਾਇਰੈਕਟਰ ਇੰਦਰਪਾਲ ਸਿੰਘ, ਪਿ੍ੰਸੀਪਲ ਬਲਜੀਤ ਕੌਰ, ਇੰਸਪੈਕਸ਼ਨ ਅਫ਼ਸਰ ਨੇਹਾ ਬਿਸ਼ਟ ਨੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਇਸ ਸ਼ਾਨਦਾਰ ਸਫਲਤਾ ਲਈ ਹਾਰਦਿਕ ਵਧਾਈ ਦਿੱਤੀ |
ਇੰਡੀਅਨ ਕਾਨਵੈਂਟ ਸਕੂਲ
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਦਾ ਨਤੀਜਾ ਐਲਾਨਿਆ ਗਿਆ, ਜਿਸ ਵਿਚ ਇੰਡੀਅਨ ਕਾਨਵੈਂਟ ਸਕੂਲ ਸ਼ਿਮਲਾਪੁਰੀ ਦਾ ਨਤੀਜਾ ਸ਼ਾਨਦਾਰ ਰਿਹਾ | ਬੱਚਿਆਂ ਦੀ ਸਾਲ ਭਰ ਦੀ ਮਿਹਨਤ ਰੰਗ ਲਿਆਈ, ਜਿਸ ਵਿਚ ਪਰੀ ਝੱਟਾ ਨੇ 93.05 ਫ਼ੀਸਦੀ ਅੰਕ, ਅਦਿਤੀ ਨੇ 92.85 ਫ਼ੀਸਦੀ ਅਤੇ ਮੋਹਿਤ ਵਰਮਾ ਨੇ 92.65 ਫ਼ੀਸਦੀ ਅੰਕ ਪ੍ਰਾਪਤ ਕੀਤੇ | ਬਾਕੀ ਵਿਦਿਆਰਥੀਆਂ ਨੇ ਵੀ ਬਹੁਤ ਵਧੀਆ ਅੰਕ ਪ੍ਰਾਪਤ ਕੀਤੇ | ਇਸ ਮੌਕੇ 'ਤੇ ਸਕੂਲ ਦੇ ਪਿ੍ੰਸੀਪਲ ਬਲਵਿੰਦਰ ਸਿੰਘ ਰੰਧਾਵਾ ਨੇ ਬੱਚਿਆਂ ਅਤੇ ਉਨ੍ਹਾਂ ਦੇ ਮਾਤਾ ਪਿਤਾ ਨੂੰ ਵਧਾਈ ਦਿੱਤੀ | ਉਨ੍ਹਾਂ ਨੇ ਬੱਚਿਆਂ ਦਾ ਮਾਰਗਦਰਸ਼ਨ ਕਰਦੇ ਹੋਏ ਉਨ੍ਹਾਂ ਨੂੰ ਅਣਥੱਕ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ |
ਵਿਸ਼ਵਭਾਰਤੀ ਪਬਲਿਕ ਹਾਈ ਸਕੂਲ
ਵਿਸ਼ਵਭਾਰਤੀ ਪਬਲਿਕ ਹਾਈ ਸਕੂਲ ਢਿੱਲੋਂ ਨਗਰ ਲੁਹਾਰਾ ਦਾ 10ਵੀਂ ਜਮਾਤ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ | ਵਿਦਿਆਰਥੀਆਂ ਦੀ ਸ਼ਾਨਦਾਰ ਮਿਹਨਤ, ਲਗਨ ਨਾਲ ਵਿਦਿਆਰਥੀਆਂ ਨੇ ਚੰਗੇ ਅੰਕ ਪ੍ਰਾਪਤ ਕੀਤੇ | ਸਕੂਲ ਦੀ ਮੈਨੇਜਮੈਂਟ ਕਮੇਟੀ ਵਲੋਂ ਪਹਿਲੇ, ਦੂਜੇ ਤੇ ਤੀਜੇ ਸਥਾਨ 'ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੀ ਵੰਡੇ ਗਏ | ਅਧਿਆਪਕਾਂ ਵਲੋਂ ਬੱਚਿਆਂ ਦੇ ਮਾਤਾ ਪਿਤਾ ਨੂੰ ਵਧਾਈ ਦਿੱਤੀ ਗਈ | ਪਿ੍ੰਸੀਪਲ ਕਰਮਜੀਤ ਕੌਰ ਅਤੇ ਡਾਇਰੈਕਟਰ ਲਖਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਜ਼ਿੰਦਗੀ ਵਿਚ ਅੱਗੇ ਵਧਣ ਲਈ, ਚੰਗੇ ਮੁਕਾਮ ਹਾਸਿਲ ਕਰਨ ਲਈ ਅਤੇ ਮਾਤਾ-ਪਿਤਾ ਦਾ ਨਾਂ ਰੌਸ਼ਨ ਕਰਨ ਦਾ ਆਸ਼ੀਰਵਾਦ ਵੀ ਦਿੱਤਾ |
ਗੁਰੂ ਸਹਾਇ ਕਾਨਵੈਂਟ ਸਕੂਲ
ਗੁਰੂ ਸਹਾਇ ਕਾਨਵੈਂਟ ਸਕੂਲ ਗਲੀ ਨੰਬਰ 33 ਕੋਟ ਮੰਗਲ ਸਿੰਘ ਨੇੜੇ ਮੱਘਰ ਦੀ ਚੱਕੀ ਵਿਖੇ 10ਵੀਂ ਜਮਾਤ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ | ਵਿਦਿਆਰਥੀਆਂ ਦੀ ਸ਼ਾਨਦਾਰ ਮਿਹਨਤ, ਲਗਨ ਨਾਲ ਵਿਦਿਆਰਥੀਆਂ ਨੇ ਚੰਗੇ ਅੰਕ ਪ੍ਰਾਪਤ ਕੀਤੇ | ਪਹਿਲੇ ਦਰਜੇ 'ਤੇ ਆਉਣ ਵਾਲੇ 15 ਵਿਦਿਆਰਥੀ ਅਤੇ ਬਾਕੀ ਸਾਰੇ ਵਿਦਿਆਰਥੀਆਂ ਨੇ ਦੂਜੀ ਪੁਜ਼ੀਸ਼ਨ ਹਾਸਿਲ ਕੀਤੀ | ਸਕੂਲ ਦੀ ਮੈਨੇਜਮੈਂਟ ਕਮੇਟੀ ਵਲੋਂ ਪਹਿਲੇ, ਦੂਜੇ ਤੇ ਤੀਜੇ ਸਥਾਨ 'ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਅਧਿਆਪਕਾਂ ਵਲੋਂ ਬੱਚਿਆਂ ਦੇ ਮਾਤਾ ਪਿਤਾ ਨੂੰ ਵਧਾਈ ਦਿੱਤੀ ਗਈ | ਪਿ੍ੰਸੀਪਲ ਰਮਨਦੀਪ ਕੌਰ ਗਰਚਾ ਅਤੇ ਡਾਇਰੈਕਟਰ ਗੁਰਸ਼ਰਨਜੀਤ ਕੌਰ ਨੇ ਵਿਦਿਆਰਥੀਆਂ ਨੂੰ ਜ਼ਿੰਦਗੀ ਵਿਚ ਅੱਗੇ ਵਧਣ ਲਈ, ਚੰਗੇ ਮੁਕਾਮ ਹਾਸਿਲ ਕਰਨ ਲਈ ਅਤੇ ਮਾਤਾ-ਪਿਤਾ ਦਾ ਨਾਂ ਰੌਸ਼ਨ ਕਰਨ ਦਾ ਆਸ਼ੀਰਵਾਦ ਵੀ ਦਿੱਤਾ |

Ad Position 22
No active advertisement
ਪਿਛਲੀ ਖ਼ਬਰ ਮਿਡ-ਡੇ-ਮੀਲ ਕੁੱਕ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਸੰਤ ਸਵਾਮੀ ਗੰਗਾ ਨੰਦ ਭੂਰੀ ਵਾਲਿਆਂ ਦੇ ਜਨਮ ਦਿਨ ਸੰਬੰਧੀ ਸਮਾਗਮ
Ad Position 24