ਭਾਮੀਆਂ ਕਲਾਂ, 12 ਮਈ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਿੰਡ ਖਾਸੀ ਕਲਾਂ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਦੇ ਪਿ੍ੰਸੀਪਲ ਹਰਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਨਨਕਾਣਾ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਦੇ 30 ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਪ੍ਰੀਖਿਆ ਦਿੱਤੀ ਸੀ ਅਤੇ ਸਾਰੇ ਦੇ ਸਾਰੇ ਵਿਦਿਆਰਥੀ ਵਧੀਆ ਅੰਕ ਲੈ ਕੇ ਪਾਸ ਹੋਏ ਹਨ | ਉਨ੍ਹਾਂ ਕਿਹਾ ਕਿ ਸਕੂਲ ਦੀ ਵਿਦਿਆਰਥਣ ੲੈਂਜਲ ਨੇ 94.6 ਫ਼ੀਸਦੀ ਅੰਕ ਲੈ ਕੇ ਸਕੂਲ ਵਿਚੋਂ ਪਹਿਲਾ ਸਥਾਨ, ਸੁਵਨੀਤ ਕੌਰ ਨੇ 92.6 ਫ਼ੀਸਦੀ ਅੰਕ ਲੈ ਕੇ ਦੂਸਰਾ ਸਥਾਨ ਅਤੇ ਪਰਨੀਤ ਕੌਰ 91.4 ਫ਼ੀਸਦੀ ਅੰਕ ਲੈ ਕੇ ਤੀਸਰਾ ਸਥਾਨ ਹਾਸਿਲ ਕੀਤਾ ਹੈ | ਸਕੂਲ ਪਿ੍ੰਸੀਪਲ ਕਾਹਲੋਂ ਨੇ ਕਿਹਾ ਕਿ ਪ੍ਰੀਖਿਆਵਾਂ ਦਾ ਵਿਦਿਆਰਥੀ ਜੀਵਨ 'ਚ ਬਹੁਤ ਮਹੱਤਵ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਆਪਣੇ ਚੰਗੇ ਭਵਿੱਖ ਲਈ ਸਖ਼ਤ ਤੋਂ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ, ਤਾਂ ਕਿ ਉਹ ਆਪਣੀ ਮੰਜ਼ਿਲ ਹਾਸਲ ਕਰ ਸਕਣ | ਇਸ ਮੌਕੇ ਸਕੂਲ ਪਿ੍ੰਸੀਪਲ ਕਾਹਲੋਂ ਤੋਂ ਇਲਾਵਾ ਸਕੂਲ ਪ੍ਰਬੰਧਕ ਕਮੇਟੀ ਦੇ ਵਧੀਕ ਸਕੱਤਰ ਕਰਮਜੀਤ ਸਿੰਘ ਗਰੇਵਾਲ, ਪਿ੍ਤਪਾਲ ਸਿੰਘ ਗਰੇਵਾਲ ਅਤੇ ਦਲਜੀਤ ਸਿੰਘ ਗਰੇਵਾਲ ਆਦਿ ਮੈਂਬਰਾਂ ਵਲੋਂ ਅਧਿਆਪਕਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ |