ਲੁਧਿਆਣਾ, 12 ਮਈ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਗੁ: ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਗੁ: ਬ੍ਰਹਮ ਬੁੰਗਾ ਸਾਹਿਬ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਗਏ ਅੰਮਿ੍ਤ ਸੰਚਾਰ ਸਮਾਗਮ 'ਚ ਖੰਡੇ ਬਾਟੇ ਦੀ ਪਾਹੁਲ ਪ੍ਰਾਪਤ ਕਰਨ ਵਾਲੇ ਸਮੂਹ ਪ੍ਰਾਣੀਆਂ ਤੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਗੁ: ਸਾਹਿਬ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਕਿਹਾ ਕਿ ਸ਼ਹੀਦਾਂ ਦੇ ਸਰਤਾਜ ਸ਼ਾਂਤੀ ਦੇ ਪੁੰਜ ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਜਿਥੇ ਜਬਰ ਜ਼ੁਲਮ ਦੇ ਖਿਲਾਫ ਆਪਣੀ ਜ਼ੋਰਦਾਰ ਅਵਾਜ਼ ਬੁਲੰਦ ਕੀਤੀ ਅਤੇ ਉਥੇ ਜ਼ੁਲਮ ਦੇ ਅੱਗੇ ਨਾ ਝੁੱਕਕੇ ਆਪਣੀ ਸ਼ਹੀਦੀ ਦਿੱਤੀ | ਇਸ ਮੌਕੇ ਕਰਵਾਏ ਅੰਮਿ੍ਤ ਸੰਚਾਰ ਸਮਾਗਮ ਦੌਰਾਨ ਪੰਜ ਪਿਆਰਿਆਂ ਤੋਂ ਅੰਮਿ੍ਤ ਦੀ ਦਾਤ ਪ੍ਰਾਪਤ ਕਰਨ ਵਾਲੇ ਸਮੂਹ ਅੰਮਿ੍ਤ ਅਭਿਲਾਖੀਆਂ ਨੂੰ ਆਪਣੀ ਦਿਲੀ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਸਮੂਹ ਸੰਗਤਾਂ ਨੂੰ ਆਪਣੇ ਚਰਨਾਂ ਦੀ ਪ੍ਰੀਤੀ ਬਖਸ਼ਣ | ਗੁ: ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਸ਼ੇਸ਼ ਤੌਰ 'ਤੇ ''ਅੰਮਿ੍ਤ ਛਕੋ ਸਿੰਘ ਸਜੋU ਦੀ ਲਹਿਰ ਨੂੰ ਹੋਰ ਪ੍ਰਚੰਡ ਕਰਨ ਦੀ ਲੋੜ ਅਤੇ ਹੋਰ ਪ੍ਰਾਣੀਆਂ ਨੂੰ ਅੰਮਿ੍ਤ ਛੱਕ ਕੇ ਗੁਰੂ ਵਾਲੇ ਬਣਨ ਵਾਸਤੇ ਪ੍ਰੇਰਿਤ ਕੀਤਾ | ਗੁਰੂ ਕੇ ਲੰਗਰ ਵੀ ਅਤੁੱਟ ਵਰਤਾਏ ਗਏ | ਸਮਾਗਮ 'ਚ ਗੁਰਦੁਆਰਾ ਸਾਹਿਬ ਦੇ ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਡਾਕਟਰ ਪ੍ਰੇਮ ਸਿੰਘ ਚਾਵਲਾ, ਰਘਬੀਰ ਸਿੰਘ ਬਲਬੀਰ ਸਿੰਘ, ਗੁਰਦੀਪ ਸਿੰਘ ਕਾਲੜਾ, ਚਰਨਜੀਤ ਸਿੰਘ ਪਾਇਲ, ਯਸ਼ਪਾਲ ਸਿੰਘ, ਪਰਮਜੀਤ ਸਿੰਘ, ਤਰਲੋਕ ਸਿੰਘ ਸੱਚਦੇਵਾ, ਮਲਕੀਤ ਸਿੰਘ, ਵਰਿੰਦਰ ਮੋਹਨ ਸਿੰਘ, ਜਗਮੋਹਨ ਸਿੰਘ, ਸਰਬਜੀਤ ਸਿੰਘ ਚੱਗਰ, ਤਜਿੰਦਰ ਸਿੰਘ, ਗੁਰਿੰਦਰ ਸਿੰਘ ਚਾਵਲਾ, ਤਰਲੋਕ ਸਿੰਘ, ਅਮਰਜੀਤ ਸਿੰਘ, ਕਿ੍ਪਾਲ ਸਿੰਘ ਕਾਲੜਾ, ਜਗਜੀਵਨ ਸਿੰਘ ਸੋਹਣਪਾਲ ਆਦਿ ਹਾਜ਼ਰ ਸਨ |