ਆਲਮਗੀਰ, 13 ਮਈ (ਜਰਨੈਲ ਸਿੰਘ ਪੱਟੀ)-ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੇ ਸਥਾਨਕ ਜਨਤਾ ਇਨਕਲੇਵ ਵਿਖੇ ਕਾਂਗਰਸ ਪਾਰਟੀ ਦੀ ਇਕ ਅਹਿਮ ਬੈਠਕ ਕਾਂਗਰਸ ਐਸ.ਸੀ. ਡਿਪਾਰਟਮੈਂਟ ਦੇ ਸੂਬਾ ਸੈਕਟਰੀ ਬਿੱਕਰ ਸਿੰਘ ਨੱਤ ਦੀ ਅਗਵਾਈ ਹੇਠ ਹੋਈ¢ ਮੀਟਿੰਗ ਦÏਰਾਨ ਪਾਰਟੀ ਨੀਤੀਆਂ ਅਤੇ ਪ੍ਰਾਪਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਅਹਿਮ ਵਿਚਾਰਾਂ ਕੀਤੀਆਂ ਗਈਆਂ¢ ਇਸ ਮÏਕੇ ਵੱਡੀ ਗਿਣਤੀ ਵਿਚ ਜੁੜ ਬੈਠੇ ਕਾਂਗਰਸੀ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਬਿੱਕਰ ਸਿੰਘ ਨੱਤ ਨੇ ਕਿਹਾ ਕਿ ਸੂਬਾ ਵਾਸੀ ਆਮ ਆਦਮੀ ਪਾਰਟੀ ਦੀ ਅਗਵਾਈ ਹੇਠਲੀ ਮÏਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਬੁਰੀ ਤਰ੍ਹਾਂ ਖ਼ਫ਼ਾ ਹਨ ਅਤੇ ਕਾਂਗਰਸ ਪਾਰਟੀ ਦੀਆਂ ਸਰਕਾਰਾਂ ਮÏਕੇ ਹੋਏ ਸੂਬੇ ਦੇ ਵਿਕਾਸ ਕਾਰਜਾਂ ਨੂੰ ਯਾਦ ਕਰ ਰਹੇ ਹਨ¢ ਉਨ੍ਹਾਂ ਨੇ ਵਰਕਰਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਆਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਦÏਰਾਨ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੀ ਜਿੱਤ ਯਕੀਨੀ ਬਣਾਉਣ ਲਈ ਹੁਣ ਤੋਂ ਹੀ ਕਮਰਕੱਸੇ ਕਰ ਲਏ ਜਾਣ ਤਾਂ ਜੋ ਸੂਬਾ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਅਗਵਾਈ ਹੇਠ ਸਰਕਾਰ ਦਾ ਗਠਨ ਕੀਤਾ ਜਾ ਸਕੇ¢ ਇਸ ਮÏਕੇ ਬਲਾਕ ਪ੍ਰਧਾਨ ਬਲਜੀਤ ਸਿੰਘ ਗਿਆਸਪੁਰਾ, ਗੁਰਜੀਤ ਸਿੰਘ ਜਨਰਲ ਸੈਕਟਰੀ ਘੱਟ ਗਿਣਤੀ, ਜਰਨੈਲ ਸਿੰਘ ਪ੍ਰਧਾਨ ਮੁਹੱਲਾ ਸੁਧਾਰ ਕਮੇਟੀ ਬੇਗੋਆਣਾ, ਪ੍ਰੇਮ ਚੰਦ ਅਗਰਵਾਲ, ਰਣਜੀਤ ਸਿੰਘ, ਬਲਜੀਤ ਸਿੰਘ ਠੇਕੇਦਾਰ, ਜੋਗਿੰਦਰ ਸਿੰਘ, ਹਰਵੀਰ ਸਿੰਘ ਮਾਨ ਸਮੇਤ ਹੋਰ ਵੀ ਪਤਵੰਤੇ ਸੱਜਣ ਹਾਜ਼ਰ ਸਨ¢