08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਪਾਕਿ ਅੱਤਵਾਦੀ ਦੀਆਂ ਪੋਸਟਾਂ ਨੂੰ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਨ ਵਾਲੇ ਦਰਜਨ ਦੇ ਕਰੀਬ ਨੌਜਵਾਨ ਪੁਲਿਸ ਹਿਰਾਸਤ ਵਿਚ <br/>

Ad Position 21
No active advertisement
ਅਜੀਤ ਡੈਸਕ 14-05-2026
ਲੁਧਿਆਣਾ, 13 ਮਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਅੱਜ ਸ਼ਹਿਰ ਵਿਚ ਇਕ ਵੱਡੀ ਕਾਰਵਾਈ ਕਰਦਿਆਂ ਪਾਕਿਸਤਾਨੀ ਅੱਤਵਾਦੀ ਦੀ ਪੋਸਟਾਂ ਨੂੰ ਸ਼ੇਅਰ ਕਰਨ ਵਾਲੇ ਇਕ ਦਰਜਨ ਦੇ ਕਰੀਬ ਨੌਜਵਾਨਾਂ ਨੂੰ ਹਿਰਾਸਤ 'ਚ ਲਿਆ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਖਾਸ ਆਪ੍ਰੇਸ਼ਨ ਬੀਤੀ ਰਾਤ ਤੋਂ ਹੀ ਸ਼ੁਰੂ ਕੀਤਾ ਗਿਆ ਸੀ ਜੋ ਅੱਜ ਬਾਅਦ ਦੁਪਹਿਰ ਤੱਕ ਚੱਲਦਾ ਰਿਹਾ | ਇਸ ਦੌਰਾਨ ਪੁਲਿਸ ਵਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚੋਂ ਇਕ ਦਰਜਨ ਤੋਂ ਵੱਧ ਨੌਜਵਾਨਾਂ ਨੂੰ ਹਿਰਾਸਤ ਵਿਚ ਲੈ ਕੇ ਪੁਛ ਪੜਤਾਲ ਕੀਤੀ ਜਾ ਰਹੀ ਹੈ | ਪੁਲਿਸ ਦਾ ਮੰਨਣਾ ਹੈ ਕਿ ਇਹ ਨੌਜਵਾਨ ਦੇਸ਼ ਵਿਰੋਧੀ ਤਾਕਤਾਂ ਨਾਲ ਸੰਬੰਧ ਰੱਖਦੇ ਹਨ ਅਤੇ ਇਹਨਾਂ ਵੱਲੋਂ ਪਾਕਿਸਤਾਨੀ ਅੱਤਵਾਦੀ ਸ਼ਹਿਬਾਜ਼ ਦੀ ਪੋਸਟਾਂ ਨੂੰ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਸ਼ੇਅਰ ਕੀਤਾ ਗਿਆ ਹੈ ਜੋ ਕਿ ਦੇਸ਼ ਹਿੱਤ ਵਿਚ ਨਹੀਂ ਹੈ | ਹਾਲ ਦੀ ਘੜੀ ਕੋਈ ਵੀ ਪੁਲਿਸ ਅਧਿਕਾਰੀ ਇਸ ਸਬੰਧੀ ਕੁਝ ਵੀ ਦੱਸਣ ਤੋਂ ਇਨਕਾਰ ਕਰ ਰਿਹਾ ਹੈ | ਪਰ ਸੂਤਰਾਂ ਅਨੁਸਾਰ ਪੁਲਿਸ ਵਲੋਂ ਇਨ੍ਹਾਂ ਨੂੰ ਸੀਆਈਏ ਸਟਾਫ 'ਚ ਰੱਖ ਕੇ ਸਖਤੀ ਨਾਲ ਪੁੱਛ ਪੜਤਾਲ ਕੀਤੀ ਜਾ ਰਹੀ ਹੈ | ਇਸ ਸੰਬੰਧੀ ਜਦੋਂ ਸੰਬੰਧਤ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਇਨ੍ਹਾਂ ਨੂੰ ਹਿਰਾਸਤ 'ਚ ਲਏ ਜਾਣ ਦੀ ਪੁਸ਼ਟੀ ਤਾਂ ਕੀਤੀ ਪਰ ਜ਼ਿਆਦਾ ਵੇਰਵੇ ਦੇਣ ਤੋਂ ਇਨਕਾਰ ਕਰ ਦਿੱਤਾ | ਪੁਲਿਸ ਅਧਿਕਾਰੀ ਦਾ ਕਹਿਣਾ ਸੀ ਕਿ ਹਾਲ ਦੀ ਘੜੀ ਇਨ੍ਹਾਂ ਪਾਸੋਂ ਪੁਲਿਸ ਵਲੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਰਾਹੋਂ ਰੋਡ ਦੀ ਖਸਤਾ ਹਾਲਤ ਅਤੇ ਸੀਵਰੇਜ ਸਮੱਸਿਆ ਨੂੰ ਲੈ ਕੇ ਲੋਕਾਂ ਕੀਤਾ ਰੋਸ ਪ੍ਰਦਰਸ਼ਨ <br/> ਅਗਲੀ ਖ਼ਬਰ ਆਗਾਮੀ ਵਿਧਾਨ ਸਭਾ ਚੋਣਾਂ ਦÏਰਾਨ ਲੋਕ ਕਾਂਗਰਸ ਦਾ ਸਾਥ ਦੇਣਗੇ-ਬਿੱਕਰ ਸਿੰਘ ਨੱਤ <br/>
Ad Position 24