08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਰਾਹੋਂ ਰੋਡ ਦੀ ਖਸਤਾ ਹਾਲਤ ਅਤੇ ਸੀਵਰੇਜ ਸਮੱਸਿਆ ਨੂੰ ਲੈ ਕੇ ਲੋਕਾਂ ਕੀਤਾ ਰੋਸ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 14-05-2026
ਭਾਮੀਆਂ ਕਲਾਂ, 13 ਮਈ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪੈਂਦੀ ਰਾਹੋਂ ਰੋਡ ਦੀ ਖਸਤਾ ਹਾਲਤ ਅਤੇ ਆਸ-ਪਾਸ ਦੇ ਇਲਾਕਿਆਂ ਦੇ ਸੀਵਰੇਜ ਦੀ ਸਮੱਸਿਆ ਨੂੰ ਲੈ ਕੇ ਲੋਕਾਂ ਵਲੋਂ ਕਈ ਘੰਟੇ ਟ੍ਰੈਫ਼ਿਕ ਜਾਮ ਕਰਕੇ ਸੂਬਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਹਲਕਾ ਸਾਹਨੇਵਾਲ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਐਡਵੋਕੇਟ ਮਨਵੀਰ ਸਿੰਘ ਧਾਲੀਵਾਲ ਨੇ ਕਿਹਾ ਕਿ ਰਾਹੋਂ ਰੋਡ ਦੀ ਹਾਲਤ ਦਿਨ-ਬ-ਦਿਨ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ ਅਤੇ ਸੀਵਰੇਜ ਦਾ ਬੁਰਾ ਹਾਲ ਹੋਣ ਕਰਕੇ ਇੱਥੋਂ ਦੇ ਵਸਨੀਕਾਂ, ਦੁਕਾਨਦਾਰਾਂ ਅਤੇ ਰਾਹਗੀਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਰਾਹੋਂ ਰੋਡ ਦੀ ਖਸਤਾ ਹਾਲਤ ਅਤੇ ਸੀਵਰੇਜ ਸਮੱਸਿਆ ਕਾਰਨ ਹਰ ਰੋਜ਼ ਦੁਰਘਟਨਾਵਾਂ ਵਾਪਰੀਆਂ ਰਹਿੰਦੀਆਂ ਹਨ | ਧਰਨੇ ਉਪਰ ਪਹੁੰਚੇ ਪੀ.ਡਬਲਯੂ.ਡੀ. ਦੇ ਅਧਿਕਾਰੀਆਂ ਨੇ ਵਿਸ਼ਵਾਸ ਦਿਵਾਇਆ ਕਿ ਆਉਣ ਵਾਲੇ ਦਿਨਾਂ 'ਚ ਸਾਰੀ ਸਮੱਸਿਆ ਦਾ ਹੱਲ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਦੂਰ ਕਰ ਦੇਣਗੇ | ਇਸ ਮੌਕੇ ਐਡਵੋਕੇਟ ਧਾਲੀਵਾਲ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਆਉਣ ਵਾਲੇ ਕੁੱਝ ਦਿਨਾਂ ਵਿਚ ਇਸ ਸਮੱਸਿਆ ਦਾ ਹੱਲ ਨਾ ਕੀਤਾ ਤਾਂ ਉਹ ਹਲਕੇ ਦੇ ਲੋਕਾਂ ਨੂੰ ਨਾਲ ਲੈ ਕੇ ਨੈਸ਼ਨਲ ਹਾਈਵੇ ਨੂੰ ਜਾਮ ਕਰਨਗੇ | ਇਸ ਮੌਕੇ ਜਥੇਦਾਰ ਗੁਰਚਰਨ ਸਿੰਘ ਮੇਹਰਬਾਨ, ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਕੌਮੀ ਪ੍ਰਧਾਨ ਦਿਲਬਾਗ ਸਿੰਘ, ਕਾਂਗਰਸੀ ਆਗੂ ਜਪਨਾਮ ਸਿੰਘ ਸੋਨੂੰ ਢੇਰੀ, ਮਨਪ੍ਰੀਤ ਸਿੰਘ ਢੇਰੀ, ਗੁਰਸੇਵਕ ਸਿੰਘ ਵਾਲੀਆ, ਸੁਖਦੇਵ ਸਿੰਘ ਸੁੱਖਾ, ਭਗਵੰਤ ਸਿੰਘ ਗਿੱਲ ਮਾਂਗਟ,ਗੋਲੂ ਸਰਪੰਚ ਮੇਹਰਬਾਨ, ਟੈਨੀ ਸਰਪੰਚ, ਸੁਰੇਸ਼ ਕੁਮਾਰ, ਸੁਖਦੇਵ ਸਿੰਘ ਮੰਗਲੀ, ਰਿੰਕੂ ਮੈਂਬਰ ਪੰਚਾਇਤ, ਚਰਨ ਸਿੰਘ ਰੌੜ ਆਦਿ ਨੇ ਲੋਕਾਂ ਨੂੰ ਸੰਬੋਧਨ ਕੀਤਾ |

Ad Position 22
No active advertisement
ਪਿਛਲੀ ਖ਼ਬਰ ਸੀ.ਬੀ.ਐਸ.ਈ. 12ਵੀਂ 'ਚ ਲੁਧਿਆਣਾ ਦੀਆਂ ਧੀਆਂ ਦਾ ਰਿਹਾ ਦਬਦਬਾ <br/> ਅਗਲੀ ਖ਼ਬਰ ਪਾਕਿ ਅੱਤਵਾਦੀ ਦੀਆਂ ਪੋਸਟਾਂ ਨੂੰ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਨ ਵਾਲੇ ਦਰਜਨ ਦੇ ਕਰੀਬ ਨੌਜਵਾਨ ਪੁਲਿਸ ਹਿਰਾਸਤ ਵਿਚ...
Ad Position 24