08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਪੰਜਾਬ ਬੋਰਡ 12ਵੀਂ ਦੇ ਨਤੀਜੇ 'ਚ ਲੁਧਿਆਣਾ ਦੀਆਂ ਧੀਆਂ ਨੇ ਮਾਰੀਆਂ ਮੱਲਾਂ <br/>

Ad Position 21
No active advertisement
ਅਜੀਤ ਡੈਸਕ 14-05-2026

ਲੁਧਿਆਣਾ, 13 ਮਈ (ਭੁਪਿੰਦਰ ਸਿੰਘ ਬੈਂਸ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 12ਵੀਂ ਜਮਾਤ ਦੇ ਨਤੀਜੇ ਐਲਾਨੇ ਗਏ, ਜਿਨ੍ਹਾਂ 'ਚ ਇਕ ਵਾਰ ਫਿਰ ਲੜਕੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਬਾਜ਼ੀ ਮਾਰੀ ਹੈ | ਲੁਧਿਆਣਾ ਦੀਆਂ ਹੋਣਹਾਰ ਵਿਦਿਆਰਥਣਾਂ ਨੇ ਸੂਬਾ ਪੱਧਰ 'ਤੇ ਉਚ ਸਥਾਨ ਹਾਸਿਲ ਕਰਕੇ ਸ਼ਹਿਰ ਤੇ ਆਪਣੇ ਸਕੂਲਾਂ ਦਾ ਨਾਂਅ ਰੌਸ਼ਨ ਕੀਤਾ ਹੈ | ਬੀ.ਸੀ.ਐਮ. ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਸੁਹਾਨੀ ਚੌਹਾਨ ਨੇ 500 'ਚੋਂ 500 ਅੰਕ ਹਾਸਿਲ ਕਰਕੇ ਪੰਜਾਬ ਭਰ 'ਚੋਂ ਦੂਜਾ ਸਥਾਨ ਪ੍ਰਾਪਤ ਕੀਤਾ ਹੈ | ਇਸੇ ਤਰ੍ਹਾਂ ਤੇਜਾ ਸਿੰਘ ਸੁਤੰਤਰ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਦਿਵਾਂਸ਼ੀ ਨੇ ਵੀ 500 'ਚੋਂ 500 ਅੰਕ ਪ੍ਰਾਪਤ ਕਰਕੇ ਸੂਬੇ 'ਚੋਂ ਤੀਜਾ ਸਥਾਨ ਹਾਸਿਲ ਕੀਤਾ | ਦੋਵੇਂ ਵਿਦਿਆਰਥਣਾਂ ਦੀ ਇਸ ਉਪਲਬਧੀ ਨਾਲ ਸਕੂਲਾਂ ਵਿਚ ਖੁਸ਼ੀ ਅਤੇ ਜਸ਼ਨ ਦਾ ਮਾਹੌਲ ਬਣ ਗਿਆ | ਉਥੇ ਹੀ ਤੇਜਾ ਸਿੰਘ ਸੁਤੰਤਰ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਸਿਮਨਰ ਤਿਵਾੜੀ ਨੇ 500 ਵਿਚੋਂ 497 ਅੰਕ ਪ੍ਰਾਪਤ ਕਰਕੇ ਸੂਬੇ ਵਿਚੋਂ ਛੇਵਾਂ ਸਥਾਨ ਹਾਸਲ ਕੀਤਾ | ਇਸੇ ਸਕੂਲ ਦੇ ਵਿਦਿਆਰਥੀ ਤਾਨੀਆ ਸ਼ਰਮਾ, ਸ਼ੋਰਿਆਵੀਰ ਅਤੇ ਰਣਜੀਤ ਸਿੰਘ ਨੇ 500 'ਚੋਂ 492 ਅੰਕ ਪ੍ਰਾਪਤ ਕਰਕੇ ਸੂਬੇ 'ਚੋਂ 20 ਸਥਾਨ ਹਾਸਿਲ ਕੀਤਾ | ਨਤੀਜੇ ਐਲਾਣ ਹੋਣ ਨਾਲ ਹੀ ਸਕੂਲ ਕੈਂਪਸ ਵਿਚ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ | ਵਿਦਿਆਰਥੀਆਂ ਨੇ ਇਕ ਦੂਜੇ ਨੰੂ ਮਠਿਆਈ ਖਵਾਕੇ ਆਪਣੀ ਕਾਮਯਾਬੀ ਦਾ ਜਸ਼ਨ ਮਨਾਇਆ | ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਇਹ ਸਫਲਤਾ ਵਿਦਿਆਰਥੀਆਂ ਦੀ ਲਗਨ, ਅਧਿਆਪਕਾਂ ਦੀ ਮਿਹਨਤ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ | ਸੁਹਾਨੀ ਚੌਹਾਨ ਅਤੇ ਦਿਵਾਂਸ਼ੀ ਨੇ ਆਪਣੀ ਕਾਮਯਾਬੀ ਦਾ ਸਿਹਰਾ ਮਾਪਿਆਂ ਅਤੇ ਅਧਿਆਪਕਾਂ ਨੰੂ ਦਿੱਤਾ | ਉਨ੍ਹਾਂ ਦੱਸਿਆ ਕਿ ਨਿਯਮਿਤ ਪੜ੍ਹਾਈ, ਸਮੇਂ ਦੀ ਸਹੀ ਯੋਜਨਾ ਅਤੇ ਸਵੈ-ਅਧਿਐਨ ਨਾਲ ਇਹ ਮੁਕਾਮ ਹਾਸਲ ਕੀਤਾ ਗਿਆ ਹੈ | ਵਿਦਿਆਰਥਣਾਂ ਨੇ ਭਵਿੱਖ ਵਿਚ ਉਚ ਸਿੱਖਿਆ ਹਾਸਲ ਕਰਕੇ ਦੇਸ਼ ਦੀ ਸੇਵਾ ਕਰਨ ਦੀ ਇੱਛਾ ਜਤਾਈ | ਜ਼ਿਕਰਯੋਗ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12 ਵੀਂ ਜਮਾਤ ਦੀਆਂ ਪ੍ਰੀਖਿਆਵਾਂ 17 ਫਰਵਰੀ ਤੋ 4 ਅਪ੍ਰੈਲ ਤਕ ਕਰਵਾਈਆਂ ਗਈਆਂ ਸਨ |
ਸਿਮਰਨ ਤਿਵਾੜੀ ਦਾ ਸੁਪਨਾ ਡਾਕਟਰ ਬਣਨ ਦਾ
ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆ 'ਚੋਂ ਸੂਬੇ ਵਿਚੋਂ ਛੇਵਾਂ ਸਥਾਨ ਪ੍ਰਾਪਤ ਕਰਨ ਵਾਲੀ ਸਿਮਰਨ ਤਿਵਾੜੀ ਦਾ ਸੁਪਨਾ ਦਿਲ ਦਾ ਡਾਕਟਰ ਬਣਨ ਦਾ ਹੈ | ਵਿਸ਼ੇਸ਼ ਗੱਲਬਾਤ ਦੌਰਾਨ ਸਿਮਰਨ ਤਿਵਾੜੀ ਨੇ ਕਿਹਾ ਕਿ ਉਹ ਦੇਰ ਰਾਤ 5 ਤੋਂ 6 ਘੰਟੇ ਤੱਕ ਪੜ੍ਹਦੀ ਸੀ | ਉਸਨੇ ਦੱਸਿਆ ਇਕ ਉਸ ਵਲੋਂ ਸੈਲਫ ਸਟੱਡੀ ਕੀਤੀ ਗਈ ਤੇ ਜੋ ਉਸਦੇ ਅਧਿਆਪਕਾਂ ਵਲੋਂ ਸਕੂਲ ਵਿਚ ਸਿਲੇਬਸ ਪੜ੍ਹਾਇਆ ਜਾਂਦਾ ਸੀ | ਉਹ ਉਸਨੰੂ ਪੂਰੀ ਗੰਭੀਰਤਾ ਨਾਲ ਸਮਝਦੀ ਸੀ | ਉਸਨੇ ਦੱਸਿਆ ਕਿ ਉਸਨੰੂ ਖੇਡਾਂ ਦਾ ਵੀ ਸੌਕ ਹੈ ਤੇ ਉਹ ਰਾਸ਼ਟਰੀ ਪੱਧਰ ਤੇ ਬੇਸਵਾਲ ਖੇਡ ਚੁੱਕੀ ਹੈ | ਉਸਨੇ ਦੱਸਿਆ ਕਿ ਉਸਨੰੂ ਗਾਉਣਾ ਵੀ ਚੰਗਾ ਲਗਦਾ ਹੈ | ਉਸਨੇ ਦੱਸਿਆ ਕੀ ਪ੍ਰੀਖਿਆ ਦੌਰਾਨ ਉਸ ਵਲੋਂ ਮੋਬਾਈਲ ਦਾ ਪ੍ਰਯੋਗ ਬਹੁਤ ਘੱਟ ਕੀਤਾ ਗਿਆ | ਉਸਨੇ ਆਪਣੀ ਕਾਮਯਾਬੀ ਦਾ ਸਿਹਰਾ ਆਪਣੇ ਮਾਪਿਆਂ ਤੇ ਅਧਿਆਪਕਾਂ ਨੰੂ ਦਿੱਤਾ |
ਸਾਈਾ ਪਬਲਿਕ ਸਕੂਲ ਦਾ 12ਵੀਂ ਜਮਾਤ 'ਚ ਸ਼ਾਨਦਾਰ ਪ੍ਰਦਰਸ਼ਨ
ਡਾਬਾ/ਲੁਹਾਰਾ, (ਕੁਲਵੰਤ ਸਿੰਘ ਸੱਪਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨ ਕੀਤੇ ਗਏ ਬਾਰ੍ਹਵੀਂ ਜਮਾਤ ਦੇ ਨਤੀਜੇ 'ਚ ਸਥਾਨਕ ਸਾਈਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਕਾਮਰਸ ਸਟਰੀਮ 'ਚ ਵਿਦਿਆਰਥਣ ਪ੍ਰੀਤ ਕੌਰ ਨੇ 500/476 ਅੰਕ 95.2 ਫੀਸਦੀ ਪ੍ਰਾਪਤ ਕਰਕੇ ਪਹਿਲਾਂ ਸਥਾਨ ਹਾਸਲ ਕੀਤਾ | ਕਰਮਨਪ੍ਰੀਤ ਕੌਰ ਨੇ 94 ਫੀਸਦੀ, ਕੋਮਲ ਨੇ 93 ਫੀਸਦੀ, ਰਿਧਮ ਕੁਮਾਰੀ, ਸਾਲਬੀ ਭਾਰਤੀ ਅਤੇ ਸਾਹਿਲਪ੍ਰੀਤ ਸਿੰਘ ਨੇ 92 ਫੀਸਦੀ ਅੰਕ ਪ੍ਰਾਪਤ ਕਰਨ ਵਿਚ ਸਫਲਤਾ ਹਾਸਿਲ ਕੀਤੀ | ਆਰਟਸ ਸਟ੍ਰੀਮ ਵਿੱਚ ਖੁਸ਼ਪ੍ਰੀਤ ਕੌਰ ਨੇ 92 ਫੀਸਦੀ, ਸਿਮਰਜੀਤ ਕੌਰ ਨੇ 91 ਫੀਸਦੀ ਇਸ਼ਮੀਤ ਕੌਰ, ਮੁਸਕਾਨ ਵਰਮਾ ਨੇ 90 ਫੀਸਦੀ ਅੰਕ ਹਾਸਲ ਕੀਤੇ | ਸਾਇੰਸ ਸਟ੍ਰੀਮ ਵਿਚ ਸੀਆ ਨੇ 91 ਫੀਸਦੀ, ਅਮਨਤਨੂਰ ਕੌਰ, ਰਾਜਵੀਰ ਕੌਰ ਨੇ 90 ਫੀਸਦੀ ਅਤੇ ਏਕਮਪ੍ਰੀਤ ਕੌਰ ਨੇ 89 ਫੀਸਦੀ ਅੰਕ ਪ੍ਰਾਪਤ ਕੀਤੇ | ਇਸ ਸਫਲਤਾ ਦੇ ਮੌਕੇ 'ਤੇ ਸਕੂਲ ਵਿੱਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ ਅਤੇ ਸਾਰੇ ਸਟਾਫ ਵਲੋਂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ | ਸਕੂਲ ਦੇ ਪ੍ਰਧਾਨ ਡਾ. ਦੀਪਕ ਮੰਨਨ ਨੇ ਕਿਹਾ ਕਿ ਵਿਦਿਆਰਥੀਆਂ ਦੀ ਇਹ ਸਫਲਤਾ ਸਾਡੇ ਲਈ ਗੌਰਵਮਈ ਹੈ | ਡਾਇਰੈਕਟਰ ਸਰੋਜ ਮੰਨਨ ਨੇ ਕਿਹਾ ਕਿ ਸਾਨੂੰ ਆਪਣੇ ਵਿਦਿਆਰਥੀਆਂ 'ਤੇ ਮਾਣ ਹੈ, ਜਿਨ੍ਹਾਂ ਨੇ ਆਪਣੇ ਉੱਚ ਅੰਕਾਂ ਨਾਲ ਸਕੂਲ ਦਾ ਨਾਂਅ ਇਲਾਕੇ ਵਿਚ ਚਮਕਾਇਆ |
ਬਲੋਸਮ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ 12ਵੀਂ ਦੇ ਨਤੀਜਿਆਂ 'ਚ ਮਾਰੀਆਂ ਮੱਲਾਂ
ਭਾਮੀਆਂ ਕਲਾਂ, 13 ਮਈ (ਜਤਿੰਦਰ ਭੰਬੀ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿਚ ਬਲੋਸਮ ਸੀਨੀਅਰ ਸੈਕੰਡਰੀ ਸਕੂਲ ਚੰਡੀਗੜ੍ਹ ਰੋਡ ਮੁੰਡੀਆਂ ਕਲਾਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ | ਸਕੂਲ ਦੀ ਵਿਦਿਆਰਥਣ ਗੁਡਨਪਾਲ ਨੇ ਪਹਿਲਾ, ਚੰਦਾ ਨੇ ਦੂਜਾ ਅਤੇ ਪ੍ਰਭਜੋਤ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ | ਜਿਉਂ ਹੀ ਸਕੂਲ ਵਿਚ ਨਤੀਜਿਆਂ ਦਾ ਐਲਾਨ ਹੋਇਆ ਤਾਂ ਵਿਦਿਆਰਥੀ ਖੁਸ਼ੀ ਨਾਲ ਝੂਮ ਉੱਠੇ ਅਤੇ ਵਿਦਿਆਰਥੀਆਂ ਨੇ ਇਕ ਦੂਜੇ ਨੂੰ ਵਧਾਈਆਂ ਸ਼ੁਰੂ ਕਰ ਦਿੱਤੀਆਂ | ਸਕੂਲ ਪਿ੍ੰਸੀਪਲ ਪ੍ਰਵੀਨ ਦੱਤਾ ਨੇ ਕਿਹਾ ਕਿ ਸਕੂਲ ਦੇ ਆਏ ਸ਼ਾਨਦਾਰ ਨਤੀਜਿਆਂ ਦਾ ਸਿਹਰਾ ਸਕੂਲ ਦੇ ਮਿਹਨਤੀ ਸਟਾਫ਼ ਨੂੰ ਜਾਂਦਾ ਹੈ | ਉਨ੍ਹਾਂ ਹੋਣਹਾਰ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਉਂਦਿਆਂ ਹੋਰਨਾਂ ਨੂੰ ਵੀ ਇਨ੍ਹਾਂ ਵਿਦਿਆਰਥੀਆਂ ਤੋਂ ਸੇਧ ਲੈਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਉਨ੍ਹਾ ਵਿਦਿਆਰਥੀਆਂ ਅਤੇ ਬੱਚਿਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ |
<br/>

Ad Position 22
No active advertisement
ਪਿਛਲੀ ਖ਼ਬਰ ਔਰਤ ਤੋਂ ਲੁਟੇਰੇ ਗਹਿਣੇ ਅਤੇ ਨਕਦੀ ਲੁੱਟ ਕੇ ਫ਼ਰਾਰ ਅਗਲੀ ਖ਼ਬਰ ਸੀ.ਬੀ.ਐਸ.ਈ. 12ਵੀਂ 'ਚ ਲੁਧਿਆਣਾ ਦੀਆਂ ਧੀਆਂ ਦਾ ਰਿਹਾ ਦਬਦਬਾ <br/>
Ad Position 24