08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਜਮਾਲਪੁਰ 'ਚ ਗੋਲੀ ਚੱਲਣ ਨਾਲ ਦਹਿਸ਼ਤ, ਗੁਆਂਢੀਆਂ ਸਮੇਤ 16 ਖ਼ਿਲਾਫ਼ ਕੇਸ ਦਰਜ

Ad Position 21
No active advertisement
ਅਜੀਤ ਡੈਸਕ 14-05-2026
ਲੁਧਿਆਣਾ, 13 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਤਾਜਪੁਰ ਵੇਟ 'ਚ ਨਿੱਜੀ ਰੰਜਿਸ਼ ਕਾਰਨ ਲੜਕੀ ਵਲੋਂ ਆਪਣੇ ਸਾਥੀਆਂ ਨਾਲ ਮਿਲ ਕੇ ਗੁਆਂਢੀਆਂ 'ਤੇ ਹਮਲਾ ਕਰ ਦਿੱਤਾ ਅਤੇ ਇਸ ਦੌਰਾਨ ਉੱਥੇ ਗੋਲੀਆਂ ਵੀ ਚਲਾਈਆਂ ਗਈਆਂ¢ ਗੋਲੀਆਂ ਚੱਲਣ ਕਾਰਨ ਉਥੇ ਦਹਿਸ਼ਤ ਦਾ ਮਾਹੌਲ ਬਣ ਗਿਆ | ਪੁਲਿਸ ਵਲੋਂ ਇਸ ਸਬੰਧੀ ਪਿੰਡ ਤਾਜਪੁਰ ਬੇਟ ਦੀ ਰਹਿਣ ਵਾਲੀ ਕਿਰਨ ਗਰਗ ਦੀ ਸ਼ਿਕਾਇਤ 'ਤੇ ਸੁਨੀਤਾ ਮਨੋਚਾ ਉਰਫ਼ ਨੈਨਾ, ਨਵੀਅਮ ਚÏਧਰੀ ਉਰਫ਼ ਸਿੱਧੂ, ਪੁਨੀਤ ਬੈਂਸ ਉਰਫ਼ ਮਨੀ ਬੈਂਸ, ਵਿਸ਼ਾਲ ਗਿੱਲ, ਨੰਨਾ, ਗੌਰਵ ਸਿੰਘ ਅਤੇ ਦਸ ਹੋਰਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ¢ ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਨਿੱਜੀ ਰੰਜਿਸ਼ ਨੂੰ ਲੈ ਕੇ ਉਕਤ ਕਥਿਤ ਦੋਸ਼ੀ ਨੈਨਾ ਨੇ ਆਪਣੇ ਸਾਥੀ ਨਵੀਅਮ ਚÏਧਰੀ ਉਰਫ਼ ਸਿੱਧੂ ਨਾਲ ਮਿਲ ਕੇ ਪਹਿਲਾਂ ਉਨ੍ਹਾਂ ਦੇ ਘਰ 'ਤੇ ਹਮਲਾ ਕਰ ਦਿੱਤਾ ਅਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ¢ ਇਸ ਦÏਰਾਨ ਉਕਤ ਕਥਿਤ ਦੋਸ਼ੀ ਨੇ ਆਪਣੇ ਹੋਰ ਸਾਥੀ ਵੀ ਬੁਲਾ ਲਏ ਅਤੇ ਉਨ੍ਹਾਂ ਦੇ ਘਰ ਦੀ ਭੰਨਤੋੜ ਕੀਤੀ | ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ¢

Ad Position 22
No active advertisement
ਪਿਛਲੀ ਖ਼ਬਰ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਡੀ.ਸੀ ਦਫ਼ਤਰ ਮੂਹਰੇ ਸੰਕੇਤਕ ਧਰਨਾ <br/> ਅਗਲੀ ਖ਼ਬਰ ਔਰਤ ਤੋਂ ਲੁਟੇਰੇ ਗਹਿਣੇ ਅਤੇ ਨਕਦੀ ਲੁੱਟ ਕੇ ਫ਼ਰਾਰ
Ad Position 24