ਫੁੱਲਾਂਵਾਲ, 13 (ਮਨਜੀਤ ਸਿੰਘ ਦੁੱਗਰੀ)-ਨਿਰਭਉ ਨਿਰਵੈਰ ਸੇਵਾ ਟਰੱਸਟ ਵਲੋਂ ਸੰਗਤਾਂ ਨੂੰ ਇਤਿਹਾਸਿਕ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਵਾ ਕੇ ਗੁਰੂ ਸਾਹਿਬਾਨ ਦੇ ਦੱਸੇ ਮਾਰਗ 'ਤੇ ਚੱਲਣ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਦਾ ਵੱਡਾ ਉਪਰਾਲਾ ਕੀਤਾ ਜਾ ਰਿਹਾ ਹੈ, ਜੋ ਕਿ ਸ਼ਲਾਘਾਯੋਗ ਕਾਰਜ ਹੈ | ਇਹ ਪ੍ਰਗਟਾਵਾ ਜਥੇਦਾਰ ਤਰਨਜੀਤ ਸਿੰਘ ਨਿਮਾਣਾ, ਮੁੱਖ ਸੇਵਾਦਾਰ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਅਤੇ ਕÏਮੀ ਪ੍ਰਧਾਨ ਅੰਨਦਾਤਾ ਕਿਸਾਨ ਮਜ਼ਦੂਰ ਯੂਨੀਅਨ ਨੇ ਸਥਾਨਕ ਸਟਾਰ ਕਾਲੋਨੀ, ਧਾਂਦਰਾ ਰੋਡ, ਲੁਧਿਆਣਾ ਵਿਖੇ ਇਤਿਹਾਸਿਕ ਅਸਥਾਨਾਂ ਦੀ ਯਾਤਰਾ ਲਈ ਬੱਸਾਂ ਨੂੰ ਰਵਾਨਾ ਕਰਨ ਸਮੇਂ ਕੀਤਾ ¢ ਇਸ ਮÏਕੇ ਨਿਸ਼ਾਨ ਸਾਹਿਬ ਦੇ ਝੰਡੇ ਥੱਲੇ ਨਿਰਭਉ ਨਿਰਵੈਰ ਸੇਵਾ ਟਰੱਸਟ ਦੇ ਮੁੱਖ ਸੇਵਾਦਾਰ ਕੁਲਦੀਪ ਸਿੰਘ ਆਸ ਦੀ ਅਗਵਾਈ 'ਚ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ, ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ, ਗੁਰਦੁਆਰਾ ਬਾਬਾ ਬਕਾਲਾ ਸਾਹਿਬ ਲਈ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਨੇ ਜੈਕਾਰਿਆਂ ਦੀ ਗੂੰਜ ਵਿਚ ਬੱਸਾਂ ਨੂੰ ਰਵਾਨਾ ਕੀਤਾ¢ ਇਸ ਮੌਕੇ ਜਥੇ: ਬਲਦੇਵ ਸਿੰਘ ਸੰਧੂ, ਅਮਰਜੀਤ ਸਿੰਘ ਭੱਟੀ, ਦਲੀਪ ਸਿੰਘ, ਅਮਨਦੀਪ ਸਿੰਘ ਹਾਜ਼ਰ ਸਨ |