ਢੰਡਾਰੀ ਕਲਾਂ/ਲੁਧਿਆਣਾ, 13 ਮਈ (ਜਸਵੀਰ ਸਿੰਘ ਬੰਗਾ)-ਢੰਡਾਰੀ ਖ਼ੁਰਦ ਵਾਰਡ ਨੰਬਰ 25 ਤੋਂ ਕੌਂਸਲਰ ਸੁਖਜਿੰਦਰ ਕੌਰ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਆਪਣੇ ਦਫ਼ਤਰ ਵਿਖੇ ਮੀਟਿੰਗ ਕੀਤੀ | ਇਸ ਮੌਕੇ ਵਾਰਡ ਵਾਸੀਆਂ ਨੇ ਪੇਸ਼ ਆ ਰਹੀਆਂ ਸਮੱਸਿਆਵਾਂ ਸਬੰਧੀ ਕੌਂਸਲਰ ਨੂੰ ਜਾਣੰੂ ਕਰਵਾਇਆ | ਕੌਂਸਲਰ ਸੁਖਜਿੰਦਰ ਕੌਰ ਨੇ ਦੱਸਿਆ ਕਿ ਵਾਰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਵਾਰਡ ਵਿਚ ਵਿਕਾਸ ਦੇ ਕੰਮ ਜੰਗੀ ਪੱਧਰ 'ਤੇ ਚੱਲ ਰਹੇ ਹਨ, ਜਿਨ੍ਹਾਂ ਦੇ ਮੁਕੰਮਲ ਹੋਣ ਤੋਂ ਬਾਅਦ ਵਾਰਡ ਦੀ ਨੁਹਾਰ ਬਦਲ ਜਾਵੇਗੀ | ਕੌਂਸਲਰ ਸੁਖਜਿੰਦਰ ਕੌਰ ਨੇ ਦੱਸਿਆ ਕਿ ਵਾਰਡ ਵਾਸੀਆਂ ਦੀ ਵੱਡੀ ਸਮੱਸਿਆ ਦਾ ਹੱਲ ਕਰਦਿਆਂ ਵਾਰਡ ਵਿਚ ਸੀਵਰੇਜ ਦੀਆਂ ਵੱਡੀਆਂ ਪਾਈਪਾਂ ਪਾਈਆਂ ਤਾਂ ਜੋ ਵਾਰਡ ਵਾਸੀਆਂ ਨੂੰ ਕਿਸੇ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਦੱਸਿਆ ਕਿ ਵਾਰਡ ਵਿਚ ਸਟਰੀਟ ਲਾਈਟਾਂ, ਪਾਰਕਾਂ, ਲਾਇਬ੍ਰੇਰੀ ਦਾ ਆਦਿ ਨਿਰਮਾਣ ਕੀਤਾ ਗਿਆ ਹੈ | ਕੌਂਸਲਰ ਸੁਖਜਿੰਦਰ ਕੌਰ ਨੇ ਦੱਸਿਆ ਕਿ ਵਾਰਡ ਵਿਚ ਪਿਛਲੇ ਕਈ ਸਾਲਾਂ ਤੋਂ ਖਸਤਾ ਹਾਲਤ ਪਈਆਂ ਸੜਕਾਂ ਨਵੀਆਂ ਬਣਾਈਆਂ ਗਈਆਂ ਹਨ ਅਤੇ ਕਈ ਇਲਾਕਿਆਂ ਵਿਚ ਗਲੀਆਂ ਬਣਾਉਣ ਦਾ ਕੰਮ ਚੱਲ ਵੀ ਰਿਹਾ ਹੈ | ਸਮਾਜ ਸੇਵਕ ਕਮਲਜੀਤ ਸਿੰਘ ਬੋਪਾਰਾਏ ਨੇ ਦੱਸਿਆ ਕਿ ਵਾਰਡ ਵਾਸੀਆਂ ਦੇ ਸਹਿਯੋਗ ਨਾਲ ਵਾਰਡ ਵਿਚ ਵਿਕਾਸ ਦੇ ਕੰਮ ਤੇਜ਼ੀ ਨਾਲ ਚੱਲ ਰਹੇ ਹਨ |