ਲੁਧਿਆਣਾ, 13 ਮਈ (ਡਾ. ਤਰਲੋਚਨ ਸਿੰਘ)-ਨੀਟ ਪ੍ਰੀਖਿਆ ਪੇਪਰ ਲੀਕ ਹੋਣ ਦੇ ਮੁੜ-ਮੁੜ ਸਾਹਮਣੇ ਆ ਰਹੇ ਮਾਮਲਿਆਂ ਨੇ ਕੇਂਦਰੀ ਸਿੱਖਿਆ ਮੰਤਰਾਲਾ, ਨੈਸ਼ਨਲ ਟੈਸਟਿੰਗ ਏਜੰਸੀ ਅਤੇ ਭਾਜਪਾ ਸਰਕਾਰ ਦੀ ਵਿਦਿਆਰਥੀਆਂ ਦੇ ਭਵਿੱਖ ਦੀ ਰੱਖਿਆ ਕਰਨ ਵਿਚ ਪੂਰੀ ਨਾਕਾਮੀ ਨੂੰ ਬੇਨਕਾਬ ਕਰ ਦਿੱਤਾ ਹੈ¢ ਇਕ ਬਿਆਨ ਜਾਰੀ ਕਰਦਿਆਂ ਇੰਡੀਅਨ ਡਾਕਟਰਜ਼ ਫ਼ਾਰ ਪੀਸ ਐਂਡ ਡਿਵੈਲਪਮੈਂਟ (ਆਈ. ਡੀ. ਪੀ. ਡੀ.) ਦੇ ਪ੍ਰਧਾਨ ਡਾ. ਅਰੁਣ ਮਿੱਤਰਾ ਅਤੇ ਜਨਰਲ ਸਕੱਤਰ ਡਾ. ਸ਼ਕੀਲ-ਉਰ-ਰਹਿਮਾਨ ਨੇ ਕਿਹਾ ਕਿ ਸਰਕਾਰ ਹੁਣ ਇਨ੍ਹਾਂ ਘੁਟਾਲਿਆਂ ਨੂੰ ਸਿਰਫ਼ ਆਮ ਪ੍ਰਸ਼ਾਸਕੀ ਲਾਪਰਵਾਹੀਆਂ ਵਜੋਂ ਨਹੀਂ ਦੇਖ ਸਕਦੀ¢ ਜ਼ਿੰਮੇਵਾਰੀ ਦੀ ਸ਼ੁਰੂਆਤ ਸਭ ਤੋਂ ਉਪਰਲੇ ਪੱਧਰ ਤੋਂ ਹੋਣੀ ਚਾਹੀਦੀ ਹੈ¢ ਉਨ੍ਹਾਂ ਕਿਹਾ ਕਿ ਆਈ.ਡੀ.ਪੀ.ਡੀ. ਦੀ ਮੰਗ ਹੈ ਕਿ ਕੇਂਦਰੀ ਸਿੱਖਿਆ ਮੰਤਰੀ ਨੈਤਿਕ ਆਧਾਰ 'ਤੇ ਤੁਰੰਤ ਅਸਤੀਫ਼ਾ ਦੇਣ ਤਾਂ ਜੋ ਲਗਾਤਾਰ ਚੱਲ ਰਹੇ ਪ੍ਰੀਖਿਆ ਘੁਟਾਲਿਆਂ ਦੀ ਰਾਜਨੀਤਿਕ ਦਖ਼ਲਅੰਦਾਜ਼ੀ ਅਤੇ ਹਿਤਾਂ ਦੇ ਟਕਰਾਅ ਤੋਂ ਰਹਿਤ, ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਜਾਂਚ ਕਰਵਾਈ ਜਾ ਸਕੇ¢ ਉਨ੍ਹਾਂ ਕਿਹਾ ਕਿ ਐਨ.ਟੀ.ਏ. ਦੀ ਕਾਰਗੁਜ਼ਾਰੀ ਵਿਚ ਮੂਲ ਭੂਤ ਖ਼ਾਮੀਆਂ ਨਜ਼ਰ ਆ ਰਹੀਆਂ ਹਨ¢ ਹਰ ਸਾਲ ਇਕੋ ਜਿਹੀਆਂ ਨਾਕਾਮੀਆਂ ਕਾਰਨ ਐਨ.ਟੀ.ਏ. ਦੇ 9 ਸਾਲਾਂ ਦੇ ਅਸਤਿਤਵ ਦÏਰਾਨ ਲਗਭਗ 20 ਪ੍ਰੀਖਿਆਵਾਂ ਨੂੰ ਮੁਲਤਵੀ ਕਰਨਾ ਪਿਆ ਹੈ¢