08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਜਵੱਦੀ ਟਕਸਾਲ ਵਲੋਂ ਬੇਗਮਪੁਰਾ ਵਿਸ਼ੇ 'ਤੇ ਵਿਸ਼ੇਸ਼ ਸੈਮੀਨਾਰ 16 ਨੂੰ <br/>

Ad Position 21
No active advertisement
ਅਜੀਤ ਡੈਸਕ 14-05-2026
ਲੁਧਿਆਣਾ, 13 ਮਈ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਭਗਤ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ, ਉਨ੍ਹਾਂ ਦੇ ਜੀਵਨ ਅਤੇ ਉਨ੍ਹਾਂ ਦੀ ਬਾਣੀ ਵਿਚ ਬੇਗਮਪੁਰਾ ਦਾ ਸੰਕਲਪ ਵਿਸ਼ੇ 'ਤੇ ਇਕ ਰੋਜ਼ਾ ਸੈਮੀਨਾਰ 16 ਮਈ ਦਿਨ ਸਨਿਚਰਵਾਰ 10 ਵਜੇ ਤੋਂ ਦੁਪਹਿਰ 2:30 ਵਜੇ ਤੱਕ ਕਰਵਾਇਆ ਜਾ ਰਿਹਾ ਹੈ | ਸੈਮੀਨਾਰ ਦੇ ਕੋਆਡੀਨੇਟਰ ਡਾ: ਹਰਜੋਧ ਸਿੰਘ ਵਲੋਂ ਭੇਜੀ ਜਾਣਕਾਰੀ ਅਨੁਸਾਰ ਟਕਸਾਲ ਦੇ ਮੌਜੂਦਾ ਮੁਖੀ ਸੰਤ ਬਾਬਾ ਅਮੀਰ ਸਿੰਘ ਦੀ ਗਤੀਸ਼ੀਲ ਅਗਵਾਈ ਹੇਠ ਲੋੜੀਂਦੇ ਇੰਤਜ਼ਾਮ ਕੀਤੇ ਗਏ ਹਨ, ਪ੍ਰਬੰਧਕੀ ਜ਼ਿੰਮੇਵਾਰੀਆਂ ਦੀ ਵਿਉਂਤਬੰਦੀ ਨਾਲ ਵੰਡ ਕਰਕੇ ਪ੍ਰਬੰਧਕ ਸੇਵਾਦਾਰ ਨਿਯੁਕਤ ਕਰ ਦਿੱਤੇ ਗਏ ਹਨ | ਉਨ੍ਹਾਂ ਦੱਸਿਆ ਕਿ ਸੈਮੀਨਾਰ 'ਚ ਸ਼ਮੂਲੀਅਤ ਕਰਨ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ ਹੈ | ਉਨ੍ਹਾਂ ਦੱਸਿਆ ਕਿ ਇਸ ਸੈਮੀਨਾਰ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੁੱਖ ਮਹਿਮਾਨ ਹੋਣਗੇ, ਜਦਕਿ ਸੈਮੀਨਾਰ ਦੀ ਪ੍ਰਧਾਨਗੀ ਡਾਕਟਰ ਜਸਪਾਲ ਸਿੰਘ ਸਾਬਕਾ ਉਪ ਕੁਲਪਤੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਕਰਨਗੇ | ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਸ਼ੇਸ਼ ਮਹਿਮਾਨ ਹੋਣਗੇ | ਸੈਮੀਨਾਰ ਦੇ ਭਾਸ਼ਣਾਂ ਦੀ ਆਰੰਭਤਾ ਪ੍ਰੋ: ਗੁਰਨੇਕ ਸਿੰਘ ਸਾਬਕਾ ਵਾਈਸ ਚਾਂਸਲਰ ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਸ੍ਰੀ ਫਤਿਹਗੜ੍ਹ ਸਾਹਿਬ ਕਰਨਗੇ, ਮੁੱਖ ਭਾਸ਼ਣ ਪ੍ਰੋਫੈਸਰ ਅਮਰ ਸਿੰਘ ਡਾਇਰੈਕਟਰ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੇਂਦਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਹੋਵੇਗਾ | ਜਦਕਿ ਵਿਦਵਾਨ ਵਕਤੇ ਸੰਤ ਬਾਬਾ ਤੇਜਾ ਸਿੰਘ ਨਿਰਮਲ ਭੇਖਰਤਨ ਖੁੱਡੇ ਵਾਲੇ, ਉੱਘੇ ਸਿੱਖ ਚਿੰਤਕ ਸ. ਅਨੁਰਾਗ ਸਿੰਘ, ਪ੍ਰੋ: ਰਵੇਲ ਸਿੰਘ, ਪ੍ਰੋ: ਰੌਣਕੀ ਰਾਮ ਸਾਬਕਾ ਪ੍ਰੋਫੈਸਰ ਪੰਜਾਬੀ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਆਦਿ ਖੋਜ ਭਰਪੂਰ ਪਰਚੇ ਪੜ੍ਹਨਗੇ | ਜਵੱਦੀ ਟਕਸਾਲ ਦੇ ਮੌਜੂਦਾ ਮੁਖੀ ਸੰਤ ਬਾਬਾ ਅਮੀਰ ਸਿੰਘ ਸੈਮੀਨਾਰ ਦੇ ਵਕਤਿਆਂ ਦੇ ਖੋਜ ਭਰਪੂਰ ਲੈਕਚਰਾਂ 'ਚੋਂ ਪੜਚੋਲ ਕੀਤੇ ਵਿਚਾਰਾਂ ਰੂਪੀ ਸੰਦੇਸ਼ ਦੇਣਗੇ | ਉਨ੍ਹਾਂ ਜਵੱਦੀ ਟਕਸਾਲ ਵਲੋਂ ਨਿਭਾਏ ਜਾ ਰਹੇ ਕੌਮੀ ਫਰਜ਼ ਰੂਪੀ ਕਾਰਜ਼ਾਂ ਦਾ ਲਾਹਾ ਲੈਣ ਲਈ ਸੈਮੀਨਾਰ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ |

Ad Position 22
No active advertisement
ਪਿਛਲੀ ਖ਼ਬਰ ਸੈਕਰੇਡ ਡੇਲ ਪਬਲਿਕ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ <br/> ਅਗਲੀ ਖ਼ਬਰ ਨੀਟ ਘੋਟਾਲਾ ਰਾਸ਼ਟਰੀ ਸ਼ਰਮ ਦਾ ਵਿਸ਼ਾ ਬਣਿਆ, ਕੇਂਦਰੀ ਸਿੱਖਿਆ ਮੰਤਰੀ ਤੁਰੰਤ ਅਸਤੀਫ਼ਾ ਦੇਣ-ਆਈ.ਡੀ.ਪੀ.ਡੀ. <br/>
Ad Position 24