ਡਾਬਾ/ਲੁਹਾਰਾ, 13 ਮਈ (ਕੁਲਵੰਤ ਸਿੰਘ ਸੱਪਲ)-ਸੈਕਰੇਡ ਡੇਲ ਪਬਲਿਕ ਸਕੂਲ ਡਾਬਾ ਕਲੋਨੀ ਦਾ ਦਸਵੀਂ ਜਮਾਤ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ | ਵਿਦਿਆਰਥੀਆਂ ਦੀ ਸ਼ਾਨਦਾਰ ਮਿਹਨਤ, ਲਗਨ ਨਾਲ ਵਿਦਿਆਰਥੀਆਂ ਨੇ ਚੰਗੇ ਅੰਕ ਪ੍ਰਾਪਤ ਕੀਤੇ | ਇਸ ਮੌਕੇ ਡਾਇਰੈਕਟਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਭਾਵਿਕਾ ਨੇ ਸਕੂਲ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਸਾਰੇ ਵਿਦਿਆਰਥੀਆਂ ਨੇ ਵਧੀਆ ਅੰਕ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ | ਉਨ੍ਹਾਂ ਨੇ ਬੱਚਿਆਂ ਦੇ ਮਾਤਾ-ਪਿਤਾ ਨੂੰ ਵਧਾਈ ਦਿੱਤੀ ਗਈ | ਪਿ੍ੰਸੀਪਲ ਪ੍ਰੀਤ ਕਮਲ ਨੇ ਵਿਦਿਆਰਥੀਆਂ ਨੂੰ ਜ਼ਿੰਦਗੀ ਵਿਚ ਅੱਗੇ ਵਧਣ ਲਈ, ਚੰਗੇ ਮੁਕਾਮ ਹਾਸਿਲ ਕਰਨ ਲਈ ਅਤੇ ਮਾਤਾ-ਪਿਤਾ ਦਾ ਨਾਂ ਰੌਸ਼ਨ ਕਰਨ ਦਾ ਆਸ਼ੀਰਵਾਦ ਦਿੱਤਾ |