08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਡੀ.ਸੀ ਹਿਮਾਂਸ਼ੂ ਜੈਨ ਵਲੋਂ ਡੇਂਗੂ ਰੋਕਥਾਮ ਲਈ ਅਧਿਕਾਰੀਆਂ ਨੂੰ ਸਖ਼ਤ ਹੁਕਮ <br/>

Ad Position 21
No active advertisement
ਅਜੀਤ ਡੈਸਕ 14-05-2026
ਲੁਧਿਆਣਾ, 13 ਮਈ (ਡਾ. ਤਰਲੋਚਨ ਸਿੰਘ)-ਜ਼ਿਲ੍ਹੇ 'ਚ ਮੱਛਰਾਂ ਦੀ ਪ੍ਰਜਨਣ ਅਤੇ ਡੇਂਗੂ ਦੇ ਫੈਲਾਅ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵਲੋਂ ਨਗਰ ਨਿਗਮ, ਨਗਰ ਕੌਂਸਲਾਂ, ਸਿਹਤ ਵਿਭਾਗ ਅਤੇ ਹੋਰ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਉਨ੍ਹਾਂ ਲੋਕਾਂ ਦੇ ਚਾਲਾਨ ਜਾਰੀ ਕਰਨ, ਜੋ ਆਪਣੀ ਜਗ੍ਹਾ ਦੇ ਵਿਚ ਡੇਂਗੂ ਪੈਦਾ ਕਰਨ ਵਾਲੇ ਮੱਛਰਾਂ ਦੇ ਲਾਰਵੇ ਨੂੰ ਪ੍ਰਜਨਣ ਕਰਨ ਦਿੰਦੇ ਹਨ¢ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਨ ਸ਼ਹਿਰੀ ਅਤੇ ਪੇਂਡੂ ਦੋਵਾਂ ਖੇਤਰਾਂ ਵਿਚ ਡੇਂਗੂ ਨੂੰ ਕੰਟਰੋਲ ਕਰਨ ਲਈ ਹਰ ਸੰਭਵ ਯਤਨ ਕਰਨ ਲਈ ਵਚਨਬੱਧ ਹੈ¢ ਉਨ੍ਹਾਂ ਨੇ ਨਗਰ ਨਿਗਮ ਅਤੇ ਸਿਹਤ ਵਿਭਾਗ ਦੀਆਂ ਲਾਰਵੇ ਵਿਰੋਧੀ ਟੀਮਾਂ ਨੂੰ ਹਦਾਇਤ ਕੀਤੀ ਕਿ ਉਹ ਜਾਂਚ ਮੁਹਿੰਮਾਂ ਨੂੰ ਤੇਜ਼ ਕਰਨ ਅਤੇ ਜਿੱਥੇ ਵੀ ਲਾਰਵਾ ਪਾਇਆ ਜਾਂਦਾ ਹੈ, ਚਾਲਾਨ ਜਾਰੀ ਕੀਤਾ ਜਾਵੇ¢ ਹਿਮਾਂਸ਼ੂ ਜੈਨ ਨੇ ਅਧਿਕਾਰੀਆਂ ਨੂੰ ਲਾਪਰਵਾਹੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ¢ ਮੀਟਿੰਗ ਵਿਚ ਮÏਜੂਦ ਲੋਕਾਂ ਵਿਚ ਸਹਾਇਕ ਸਿਵਲ ਸਰਜਨ ਡਾ. ਵਿਵੇਕ ਕਟਾਰੀਆ, ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਜੀਵਨਦੀਪ ਸਿੰਘ ਅਤੇ ਹੋਰ ਅਧਿਕਾਰੀ ਸ਼ਾਮਿਲ ਸਨ¢

Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਮੋਤੀ ਰਾਮ ਮਹਿਰਾ ਮੈਮੋਰੀਅਲ ਹਾਈ ਸਕੂਲ ਵਿਖੇ ਦਸਵੀਂ ਦੇ ਨਤੀਜੇ 'ਚ ਧੀਆਂ ਨੇ ਮਾਰੀ ਬਾਜ਼ੀ <br/> ਅਗਲੀ ਖ਼ਬਰ ਖੋਜ ਅਤੇ ਪਸਾਰ ਮਾਹਿਰਾਂ ਦੀ ਮਾਸਿਕ ਮੀਟਿੰਗ <br/>
Ad Position 24