ਲੁਧਿਆਣਾ, 13 ਮਈ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਬੀਤੀ ਰਾਤ ਦਸਮੇਸ਼ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਸਰਹਿੰਦ ਫ਼ਤਹਿ ਦਿਵਸ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪੰਥ ਪ੍ਰਸਿੱਧ ਕੀਰਤਨੀਏ ਭਾਈ ਗੁਰਪ੍ਰੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਸ੍ਰੀ ਤਰਨਤਾਰਨ ਸਾਹਿਬ ਵਾਲਿਆਂ ਦੇ ਕੀਰਤਨੀ ਜਥੇ ਨੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ | ਇਸ ਤੋਂ ਪਹਿਲਾਂ ਕੀਰਤਨ ਸਮਾਗਮ ਅੰਦਰ ਇਕੱਤਰ ਹੋਈਆਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਤੇ ਉਘੇ ਕਥਾਵਾਚਕ ਗਿਆਨੀ ਬਚਿੱਤਰ ਸਿੰਘ ਨੇ ਕਿਹਾ ਕਿ ਸਿੱਖ ਕÏਮ ਦੇ ਮਹਾਨ ਸੂਰਬੀਰ ਜਰਨੈਲ ਅਤੇ ਪਹਿਲੇ ਖਾਲਸਾ ਰਾਜ ਦੇ ਬਾਨੀ ਬਾਬਾ ਬੰਦਾ ਸਿੰਘ ਬਹਾਦਰ ਵਲੋਂ ਆਪਣੇ ਸਾਥੀਆਂ ਨਾਲ ਸਰਹਿੰਦ ਨੂੰ ਫ਼ਤਿਹ ਕਰਨਾ ਇਕ ਵੱਡੀ ਇਤਿਹਾਸਕ ਪ੍ਰਾਪਤੀ ਸੀ | ਉਨ੍ਹਾਂ ਕਿਹਾ ਕਿ ਸਰਹਿੰਦ ਫ਼ਤਹਿ ਦਿਵਸ ਦੇ ਇਤਿਹਾਸ ਤੋਂ ਨੌਜਵਾਨ ਪੀੜ੍ਹੀ ਨੂੰ ਸੇਧ ਲੈਣੀ ਚਾਹੀਦੀ ਹੈ | ਇਸ ਮÏਕੇ ਸੁਸਾਇਟੀ ਮੈਂਬਰਾਂ ਨੇ ਸਾਂਝੇ ਤÏਰ 'ਤੇ ਭਾਈ ਗੁਰਪ੍ਰੀਤ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ, ਸ੍ਰੀ ਤਰਨ ਤਾਰਨ ਵਾਲਿਆਂ ਦੇ ਜਥੇ ਦੇ ਮੈਂਬਰਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਵੀ ਕੀਤਾ | ਕੀਰਤਨ ਸਮਾਗਮ ਅੰਦਰ ਦਸਮੇਸ਼ ਸੇਵਾ ਸੁਸਾਇਟੀ ਦੇ ਪ੍ਰਮੁੱਖ ਮੈਂਬਰ ਇੰਦਰਬੀਰ ਸਿੰਘ ਬੱਤਰਾ, ਹਰਪਾਲ ਸਿੰਘ ਬੱਤਰਾ, ਰਜਿੰਦਰ ਸਿੰਘ ਡੰਗ, ਸਰਬਜੀਤ ਸਿੰਘ ਦਸ਼ਮੇਸ਼ ਪੰਪ ਵਾਲੇ, ਭੁਪਿੰਦਰ ਸਿੰਘ ਜੁਨੇਜਾ, ਬਲਬੀਰ ਸਿੰਘ ਭਾਟੀਆ, ਹਰਪਾਲ ਸਿੰਘ ਖਾਲਸਾ, ਐਨ.ਪੀ. ਸਿੰਘ ਕਥੂਰੀਆ, ਰਘਬੀਰ ਸਿੰਘ, ਮਹਿੰਦਰ ਸਿੰਘ ਡੰਗ, ਹਰਮੀਤ ਸਿੰਘ ਡੰਗ, ਗੁਰਬਚਨ ਸਿੰਘ, ਅਤਰ ਸਿੰਘ ਮੱਕੜ, ਸੁਰਿੰਦਰਪਾਲ ਸਿੰਘ ਭੁਟੀਆਣੀ, ਅਵਤਾਰ ਸਿੰਘ ਮਿੱਢਾ, ਦਾਨ ਸਿੰਘ, ਹਰਪ੍ਰੀਤ ਸਿੰਘ ਨੀਟਾ, ਦਵਿੰਦਰ ਸਿੰਘ ਬਿੱਟੂ, ਹਰਚਰਨ ਸਿੰਘ ਕਾਲੜਾ, ਕੰਵਲਪ੍ਰੀਤ ਸਿੰਘ ਸੋਢੀ, ਇੰਦਰਜੀਤ ਸਿੰਘ ਛਾਬੜਾ, ਵਿਜੈ ਕੁਮਾਰ ਸੂਦ, ਮਨਮੋਹਨ ਸਿੰਘ, ਜੋਗਿੰਦਰ ਸਿੰਘ ਸਲੂਜਾ, ਕੁਲਜੀਤ ਸਿੰਘ ਖੁਰਾਣਾ, ਖ਼ੁਸ਼ਹਾਲ ਸਿੰਘ ਵਿਸ਼ੇਸ਼ ਤÏਰ 'ਤੇ ਹਾਜ਼ਰ ਸਨ |