ਆਲਮਗੀਰ, 13 ਮਈ (ਜਰਨੈਲ ਸਿੰਘ ਪੱਟੀ)-ਸਥਾਨਕ ਦੱਖਣੀ ਭਾਈ ਬਾਈਪਾਸ ਪਾਮ ਐਨਕਲੇਵ ਸਥਿਤ ਲਿਟਲ ਲਰਨਰਜ਼ ਪ੍ਰੀਸਕੂਲ ਦੀ ਡਾਇਰੈਕਟਰ ਮੈਡਮ ਪਰਵਿੰਦਰ ਕੌਰ ਨੇ ਦੱਸਿਆ ਕਿ ਬੱਚਿਆਂ ਨੂੰ ਮੋਬਾਈਲ ਫੋਨ ਤੋਂ ਦੂਰ ਰੱਖਣ ਅਤੇ ਆਪਣੇ ਸੱਭਿਆਚਾਰਕ ਪਰੰਪਰਾਵਾਂ ਨਾਲ ਜੋੜੇ ਰੱਖਣ ਲਈ ਸਕੂਲ ਵਲੋਂ ਵਿਸ਼ੇਸ਼ ਸਮਰ ਕੈਂਪ ਲਗਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ 1 ਜੂਨ ਤੋਂ 15 ਜੂਨ ਤੱਕ ਲਗਾਏ ਜਾ ਰਹੇ ਸਮਰ ਕੈਂਪ ਵਿਚ 2 ਤੋਂ 15 ਸਾਲ ਦੀ ਉਮਰ ਦੇ ਬੱਚੇ ਹਿੱਸਾ ਲੈ ਸਕਦੇ ਹਨ | ਉਨ੍ਹਾਂ ਕਿਹਾ ਕਿ ਸਮਰ ਕੈਂਪ ਦੌਰਾਨ ਬੱਚਿਆਂ ਨੂੰ ਵੱਖ-ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾਈਆਂ ਜਾਣਗੀਆਂ ਤਾਂ ਜੋ ਬੱਚੇ ਮਾਨਸਿਕ ਅਤੇ ਸਰੀਰਕ ਤੌਰ 'ਤੇ ਤੰਦਰੁਸਤ ਬਣ ਸਕਣ | ਡਾਇਰੈਕਟਰ ਮੈਡਮ ਪਰਵਿੰਦਰ ਕੌਰ ਨੇ ਦੱਸਿਆ ਕਿ ਸਕੂਲ ਵਿੱਚ ਯੋਗਾ ਕਲਾਸਾਂ ਵੀ ਲਗਾਈਆਂ ਜਾ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਸਮਰ ਕੈਂਪ ਦੌਰਾਨ ਬੱਚਿਆਂ ਨੂੰ ਮਾਹਿਰਾਂ ਦੁਆਰਾ ਸਿਖਲਾਈ ਦਿੱਤੀ ਜਾਵੇਗੀ | ਸਮਰ ਕੈਂਪ ਵਿਚ ਹਿੱਸਾ ਲੈਣ ਵਾਲੇ ਬੱਚਿਆਂ ਦੀ ਲਿਟਲ ਲਰਨਰਜ਼ ਪ੍ਰੀਸਕੂਲ ਪਾਮ ਇਨਕਲੇਵ ਵਿਖੇ ਰਜਿਸਟਰੇਸ਼ਨ ਚੱਲ ਰਹੀ ਹੈ | ਉਨ੍ਹਾਂ ਦੱਸਿਆ ਕਿ ਉਕਤ ਸਮਰ ਕੈਂਪ ਸਵੇਰੇ 9:30 ਵਜੇ ਤੋਂ ਦੁਪਹਿਰ 12:30 ਵਜੇ ਤੱਕ ਚੱਲੇਗਾ ਜਿਸ ਦੌਰਾਨ ਬੱਚਿਆਂ ਨੂੰ ਵੱਖ ਵੱਖ ਖੇਡਾਂ ਜਰੀਏ ਸਿੱਖਣ ਕਲਾ ਨੂੰ ਉਤਸ਼ਾਹਿਤ ਕੀਤਾ ਜਾਵੇਗਾ |