08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਐਸ.ਜੀ.ਡੀ. ਗਰਾਮਰ ਸਕੂਲ ਢੰਡਾਰੀ ਕਲਾਂ ਦੀ ਰੀਤੂ ਰਾਵਤ ਨੇ ਪੰਜਾਬ ਭਰ 'ਚੋਂ ਹਾਸਲ ਕੀਤਾ 12ਵਾਂ ਸਥਾਨ <br/>

Ad Position 21
No active advertisement
ਅਜੀਤ ਡੈਸਕ 14-05-2026
ਢੰਡਾਰੀ ਕਲਾਂ/ਲੁਧਿਆਣਾ, 13 ਮਈ (ਜਸਵੀਰ ਸਿੰਘ ਬੰਗਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿਚ ਐੱਸ.ਜੀ.ਡੀ. ਗਰਾਮਰ ਸੀਨੀਅਰ ਸੈਕੰਡਰੀ ਸਕੂਲ ਢੰਡਾਰੀ ਕਲਾਂ ਦੇ ਵਿਦਿਆਰਥੀਆਂ ਨੇ ਇਕ ਵਾਰ ਫਿਰ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਸਕੂਲ ਦੀ ਹੋਣਹਾਰ ਵਿਦਿਆਰਥਣ ਰੀਤੂ ਰਾਵਤ ਨੇ ਪੰਜਾਬ ਭਰ ਦੀ ਮੈਰਿਟ ਸੂਚੀ 'ਚ 12ਵਾਂ ਸਥਾਨ ਹਾਸਿਲ ਕਰਕੇ ਸਕੂਲ, ਮਾਪਿਆਂ ਅਤੇ ਇਲਾਕੇ ਮਾਣ ਵਧਾਇਆ ਹੈ | ਇਸ ਸ਼ਾਨਦਾਰ ਉਪਲਬਧੀ ਨਾਲ ਸਕੂਲ ਵਿਚ ਖ਼ੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਬਣ ਗਿਆ | ਇਸ ਮੌਕੇ ਸਕੂਲ ਦੇ ਡਾਇਰੈਕਟਰ ਸਰੋਜ ਸ਼ਰਮਾ ਅਤੇ ਪ੍ਰਭੂ ਦੱਤ ਨੇ ਦੱਸਿਆ ਕਿ ਸਕੂਲ ਦਾ ਕੁੱਲ ਨਤੀਜਾ 100 ਫ਼ੀਸਦੀ ਰਿਹਾ | ਉਨ੍ਹਾਂ ਦੱਸਿਆ ਕਿ 24 ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੋਂ ਵੱਧ, 33 ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਤੋਂ ਵੱਧ, 30 ਵਿਦਿਆਰਥੀਆਂ ਨੇ 70 ਪ੍ਰਤੀਸ਼ਤ ਤੋਂ ਵੱਧ ਅਤੇ 8 ਵਿਦਿਆਰਥੀਆਂ ਨੇ 60 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ | ਡਾਇਰੈਕਟਰ ਸਰੋਜ ਸ਼ਰਮਾ ਅਤੇ ਪ੍ਰਭੂ ਦੱਤ ਨੇ ਵਿਦਿਆਰਥੀਆਂ, ਮਾਪਿਆਂ ਅਤੇ ਸਮੂਹ ਸਟਾਫ਼ ਨੂੰ ਇਸ ਸ਼ਾਨਦਾਰ ਪ੍ਰਾਪਤੀ ਤੇ ਵਧਾਈ ਦਿੱਤੀ ਗਈ | ਉਨ੍ਹਾਂ ਕਿਹਾ ਕਿ ਇਹ ਨਤੀਜਾ ਵਿਦਿਆਰਥੀਆਂ ਦੀ ਕੜੀ ਮਿਹਨਤ, ਅਧਿਆਪਕਾਂ ਦੀ ਲਗਨ ਅਤੇ ਮਾਪਿਆਂ ਦੇ ਸਹਿਯੋਗ ਦਾ ਪ੍ਰਤੀਕ ਹੈ | ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਸੰਸਥਾ ਹਮੇਸ਼ਾ ਵਿਦਿਆਰਥੀਆਂ ਨੂੰ ਉੱਚ ਗੁਣਵੱਤਾ ਵਾਲੀ ਸਿੱਖਿਆ ਦੇਣ ਅਤੇ ਉਨ੍ਹਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਰਹੀ ਹੈ | ਅੰਤ ਵਿਚ ਸਕੂਲ ਪ੍ਰਬੰਧਕਾਂ ਵਲੋਂ ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਆਲਮਗੀਰ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਸਫ਼ਾਈ ਕਰਮਚਾਰੀ ਯੂਨੀਅਨ ਨੇ ਸ਼ਹਿਰ ਅੰਦਰ ਕੀਤਾ ਰੋਸ ਮਾਰਚ <br/>
Ad Position 24