08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਹੈਰੋਇਨ ਸਮੇਤ ਨÏਜਵਾਨ ਕਾਬੂ <br/>

Ad Position 21
No active advertisement
ਅਜੀਤ ਡੈਸਕ 14-05-2026
ਲੁਧਿਆਣਾ, 13 ਮਈ (ਪਰਮਿੰਦਰ ਸਿੰਘ ਆਹੂਜਾ)-ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨÏਜਵਾਨ ਨੂੰ ਪੁਲਿਸ ਨੇ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਹੈਰੋਇਨ ਬਰਾਮਦ ਕੀਤੀ ਹੈ¢ ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਅਭੀਜੀਤ ਵਾਸੀ ਜਮਾਲਪੁਰ ਵਜੋਂ ਕੀਤੀ ਗਈ ਹੈ | ਪੁਲਿਸ ਨੇ ਉਸ ਦੇ ਕਬਜ਼ੇ 'ਚੋਂ 30 ਗ੍ਰਾਮ ਹੈਰੋਇਨ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ | ਪੁਲਿਸ ਨੇ ਉਸ ਨੂੰ ਜਮਾਲਪੁਰ ਇਲਾਕੇ ਵਿਚੋਂ ਹੀ ਕਾਬੂ ਕੀਤਾ ਹੈ ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ਵਿਚ ਸੀ ਅਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਇਹ ਹੈਰੋਇਨ ਸਪਲਾਈ ਕਰਦਾ ਸੀ |
ਨਸ਼ੀਲੀਆਂ ਗੋਲੀਆਂ ਸਮੇਤ ਕਾਬੂ
ਪੁਲਿਸ ਨੇ ਨਸ਼ੀਲੀਆਂ ਗੋਲੀਆਂ ਦਾ ਧੰਦਾ ਕਰਨ ਵਾਲੇ ਇਕ ਨÏਜਵਾਨ ਨੂੰ ਕਾਬੂ ਕੀਤਾ ਹੈ¢ ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਮਨੋਜ ਕੁਮਾਰ ਵਾਸੀ ਭਗਵਾਨ ਨਗਰ ਵਜੋਂ ਕੀਤੀ ਗਈ ਹੈ | ਪੁਲਿਸ ਨੇ ਉਸ ਦੇ ਕਬਜ਼ੇ ਵਿਚੋਂ 22 ਗੋਲੀਆਂ ਬਰਾਮਦ ਕੀਤੀਆਂ ਹਨ¢
ਦਾਜ ਦਾ ਮਾਮਲਾ
ਪੁਲਿਸ ਨੇ ਮਨਪ੍ਰੀਤ ਕÏਰ ਵਾਸੀ ਪੱਖੋਵਾਲ ਰੋਡ ਦੀ ਸ਼ਿਕਾਇਤ 'ਤੇ ਨਰਿੰਦਰ ਕੰਵਲ ਪੁੱਤਰ ਧਰਮਪਾਲ ਪਤੀ, ਧਰਮਪਾਲ ਸੁਹਰਾ ਅਤੇ ਸੱਸ ਸ਼ੀਲਾ ਦੇਵੀ ਖ਼ਿਲਾਫ਼ ਕੇਸ ਦਰਜ ਕੀਤਾ ਹੈ¢ ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਸ਼ਾਦੀ ਉਕਤ ਕਥਿਤ ਦੋਸ਼ੀ ਨਰਿੰਦਰ ਕੰਵਰ ਨਾਲ ਹੋਈ ਸੀ, ਪਰ ਵਿਆਹ ਤੋਂ ਕੁੱਝ ਸਮੇਂ ਬਾਅਦ ਹੀ ਕਥਿਤ ਦੋਸ਼ੀਆਂ ਨੇ ਉਸ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਅਤੇ ਬੀਤੇ ਦਿਨ ਕੁੱਟਮਾਰ ਕੇ ਘਰੋਂ ਬਾਹਰ ਕਰ ਦਿੱਤਾ¢ ਇਸ ਤੇ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ¢
ਦੋ ਮੋਟਰਸਾਈਕਲ ਚੋਰੀ
ਸਥਾਨਕ ਦੁਰਗਾਪੁਰੀ ਹੈਬੋਵਾਲ ਤੋਂ ਚੋਰਾਂ ਵਲੋਂ ਤਰਲੋਕ ਨਾਥ ਵਾਸੀ ਦੁਰਗਾਪੁਰੀ ਦਾ ਮੋਟਰਸਾਈਕਲ ਚੋਰੀ ਕਰ ਲਿਆ | ਸ਼ਿਕਾਇਤਕਰਤਾ ਨੇ ਆਪਣਾ ਮੋਟਰਸਾਈਕਲ ਘਰ ਦੇ ਬਾਹਰ ਖੜ੍ਹਾ ਕੀਤਾ ਸੀ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਮੋਟਰ ਸਾਈਕਲ ਦਾ ਪਤਾ ਨਹੀਂ ਲੱਗਾ¢ ਦੂਜੇ ਮਾਮਲੇ ਵਿਚ ਸਥਾਨਕ ਰੋਜ਼ ਗਾਰਡਨ ਦੇ ਬਾਹਰੋਂ ਵੀ ਚੋਰਾਂ ਵਲੋਂ ਰਕੇਸ਼ ਕੁਮਾਰ ਦਾ ਬੁਲਟ ਮੋਟਰਸਾਈਕਲ ਚੋਰੀ ਕਰ ਲਿਆ ਗਿਆ¢ ਪੁਲਿਸ ਨੇ ਦੋਵੇਂ ਮਾਮਲਿਆਂ ਵਿਚ ਕੇਸ ਦਰਜ ਕਰ ਲਏ ਹਨ¢
ਨਾਬਾਲਗ ਵਰਗਲਾਈ
ਪੁਲਿਸ ਨੇ ਉਰਮਿਲਾ ਵਾਸੀ ਅਜੀਤ ਸਿੰਘ ਨਗਰ ਦੀ ਸ਼ਿਕਾਇਤ 'ਤੇ ਸਲੀਮ ਵਾਸੀ ਐਸ.ਏ.ਐਸ. ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ ਉਤੇ ਉਸ ਦੀ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾਉਣ ਦਾ ਦੋਸ਼ ਲਗਾਇਆ ਹੈ¢

Ad Position 22
No active advertisement
ਪਿਛਲੀ ਖ਼ਬਰ ਭਾਜਪਾ ਸਰਕਾਰ ਹੇਠ 4 ਵਾਰ ਨੀਟ ਪ੍ਰੀਖਿਆ ਦੇ ਪੇਪਰ ਲੀਕ ਹੋਏ-ਮਠਾੜੂ <br/> ਅਗਲੀ ਖ਼ਬਰ ਗੁਰਦੁਆਰਾ ਆਲਮਗੀਰ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ <br/>
Ad Position 24