30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਵਲੋਂ ਰੋਸ ਧਰਨਾ <br/>

Ad Position 21
No active advertisement
ਅਜੀਤ ਡੈਸਕ 15-05-2026
ਲੁਧਿਆਣਾ, 14 ਮਈ (ਜਸਵਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਵਲੋਂ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਿਆਸਪੁਰਾ ਨੇ ਦੀ ਲੁਧਿਆਣਾ ਸੈਂਟਰਲ ਕੋਆਪਰੇਟਿਵ ਬੈਂਕ ਲਿਮ: ਦਫ਼ਤਰ ਅੱਗੇ ਵਿਸ਼ਾਲ ਰੋਸ ਧਰਨੇ ਦੌਰਾਨ ਕਿਹਾ ਕਿ ਸੈਂਟਰਲ ਬੈਂਕਾਂ ਦੇ ਅਧਿਕਾਰੀਆਂ ਦੇ ਦਬਾਅ ਹੇਠ ਆ ਕੇ ਹੱਦ ਕਰਜ਼ਿਆਂ ਸਬੰਧੀ ਲਿਆ ਫ਼ੈਸਲਾ ਵਾਪਸ ਲੈ ਲਿਆ ਜੋ ਕਿ ਅਤਿ ਮੰਦਭਾਗਾ ਫ਼ੈਸਲਾ ਸੀ | ਇਸ ਤੋਂ ਇਲਾਵਾ ਜਦੋਂ ਕੋਆਪਰੇਟਿਵ ਸੁਸਾਇਟੀਆਂ ਵੱਲੋਂ ਕਿਸਾਨਾਂ ਨੂੰ ਖਾਦ ਚੁਕਾਈ ਜਾਂਦੀ ਹੈ ਤਾਂ ਉਸ ਮੌਕੇ ਕਿਸਾਨਾਂ ਨੂੰ ਖਾਦ ਦੇ ਨਾਲ ਬੇਲੋੜਾ ਸਮਾਨ ਜਿਵੇਂ ਨੈਨੋ ਯੂਰੀਆ ਵਗ਼ੈਰਾ ਹੋਰ ਹੋਰ ਚੀਜ਼ਾਂ ਜਬਰੀ ਥੋਪੀਆਂ ਜਾਂਦੀਆਂ ਹਨ | ਯੂਨੀਅਨ ਨੇ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਦੇ ਹੋਏ ਮੰਗ ਕੀਤੀ ਕਿ ਕਿਸਾਨਾਂ ਦਾ ਕੋਆਪਰੇਟਿਵ ਸੁਸਾਇਟੀਆਂ ਅਤੇ ਕੋਆਪਰੇਟਿਵ ਬੈਂਕਾਂ ਨਾਲ ਲੈਣ ਦੇਣ ਤੁਰੰਤ ਚਾਲੂ ਕਰਾਇਆ ਜਾਵੇ ਤਾਂ ਜੋ ਕਿਸਾਨ ਆਪਣੀ ਹਾੜ੍ਹੀ ਦੀ ਫ਼ਸਲ ਸੰਭਾਲਣ ਉਪਰੰਤ ਝੋਨੇ ਦੀ ਪਨੀਰੀ ਆਦਿ ਬੀਜ ਸਕਣ ਅਤੇ ਖੇਤ ਤਿਆਰ ਕਰ ਸਕਣ | ਯੂਨੀਅਨ ਨੇ ਮੰਗ ਕੀਤੀ ਕਿ ਪ੍ਰਾਇਮਰੀ ਖੇਤੀਬਾੜੀ ਵਿਕਾਸ ਬੈਂਕਾਂ ਰਾਹੀਂ ਜੁੜੇ ਅਤੇ ਪਿਛਲੇ ਲੰਬੇ ਸਮੇਂ ਤੋਂ ਡਿਫਾਲਟਰ ਚੱਲ ਰਹੇ ਕਿਸਾਨਾਂ ਲਈ ਕਮਰਸ਼ੀਅਲ ਬੈਂਕਾਂ ਦੀ ਤਰਜ਼ 'ਤੇ ਵਨ ਟਾਈਮ ਸੈਟਲਮੈਂਟ ਦੀ ਸੁਵਿਧਾ ਦੇ ਕੇ ਕਿਸਾਨਾਂ ਨੂੰ ਫ਼ੌਰੀ ਰਾਹਤ ਦਿੱਤੀ ਜਾਵੇ | ਇਸ ਮੌਕੇ ਮਨਪ੍ਰੀਤ ਸਿੰਘ ਸਕੱਤਰ ਜਨਰਲ ਲੁਧਿਆਣਾ, ਦਰਸ਼ਨ ਸਿੰਘ ਰੋਹਲੇ ਬਲਾਕ ਪ੍ਰਧਾਨ ਸਮਰਾਲਾ, ਗੁਰਜੀਤ ਸਿੰਘ ਗੜ੍ਹੀ ਬਲਾਕ ਪ੍ਰਧਾਨ ਮਾਛੀਵਾੜਾ ਸਾਹਿਬ, ਹਰਜਿੰਦਰ ਸਿੰਘ ਸੋਹੀ, ਦੀ ਪੰਜਾਬ ਰਾਜ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਲੁਧਿਆਣਾ, ਵਰਿਆਮ ਸਿੰਘ ਭਰੋਵਾਲ ਜ਼ਿਲ੍ਹਾ ਪ੍ਰਧਾਨ ਕਰਮਚਾਰੀ ਯੂਨੀਅਨ, ਬੰਟੀ ਸ਼ਰਮਾ, ਅਮਰਪਾਲ ਸਿੰਘ ਮਾਛੀਵਾੜਾ, ਗੁਰਤੇਜ ਸਿੰਘ ਭਰਥਲਾ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਯੂਨੀਅਨ ਦੇ ਵੱਖ ਵੱਖ ਬਲਾਕਾਂ ਦੇ ਪ੍ਰਧਾਨ, ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜਮਾਲਪੁਰ ਕਾਲੋਨੀ ਦੇ ਇਕ ਨਾਮੀ ਸਕੂਲ 'ਚ ਅਧਿਆਪਕ 'ਤੇ ਵਿਦਿਆਰਥੀ ਦਾ ਸਰੀਰਕ ਸ਼ੋਸ਼ਣ ਕਰਨ ਦੇ ਲੱਗੇ ਦੋਸ਼ <br/> ਅਗਲੀ ਖ਼ਬਰ ਬਿਜਲੀ ਦੇ ਲੰਬੇ ਕੱਟਾਂ ਤੋਂ ਦੁਖੀ ਰਾਹੋਂ ਰੋਡ 'ਤੇ ਸਥਿਤ ਪਿੰਡ ਦੇ ਲੋਕਾਂ ਨੇ ਅੱਧੀ ਰਾਤ ਘੇਰਿਆ ਗੌਂਸਗੜ੍ਹ ਬਿਜਲੀ ਦਫਤਰ...
Ad Position 24