30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਸ਼ਹਿਰ ਦੇ ਵੱਖ-ਵੱਖ ਸਕੂਲਾਂ 'ਚ ਬਾਰ੍ਹਵੀਂ ਦਾ ਨਤੀਜਾ ਰਿਹਾ ਸ਼ਾਨਦਾਰ <br/>

Ad Position 21
No active advertisement
ਅਜੀਤ ਡੈਸਕ 15-05-2026
ਲੁਧਿਆਣਾ, 14 ਮਈ (ਭੁਪਿੰਦਰ ਸਿੰਘ ਬੈਂਸ)-ਜੀ.ਐਮ.ਟੀ. ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਸੀ.ਬੀ.ਐਸ.ਈ. ਵਲੋ ਐਲਾਨੇ ਗਏ 12ਵੀਂ ਜਮਾਤ ਦੇ ਨਤੀਜੇ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਸਕੂਲ ਦੇ ਵਿਦਿਆਰਥੀ ਭਵਿਸ਼ਿਆ ਨੇ 97.6 ਫ਼ੀਸਦੀ ਅੰਕਾਂ ਨਾਲ ਸਕੂਲ 'ਚੋਂ ਪਹਿਲਾ ਸਥਾਨ ਹਾਸਿਲ ਕੀਤਾ, ਜਦਕਿ ਸੰਗਮ ਮੌਰਿਆ ਨੇ 96.4 ਫ਼ੀਸਦੀ ਅੰਕੇ ਲੈਕੇ ਦੂਜਾ ਅਤੇ ਅੰਮਿ੍ਤ ਕੌਰ ਨੇ 94.8 ਫ਼ੀਸਦੀ ਅੰਕ ਲੈਕੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ | ਇਸ ਤੋਂ ਇਲਾਵਾ ਸਕੂਲ ਦੀ ਵਿਦਿਆਰਥਣ ਜਾਗਿ੍ਤੀ ਕਸ਼ਯਪ ਨੇ 95.6 ਫ਼ੀਸਦੀ ਅਤੇ ਅਰਸ਼ਪ੍ਰੀਤ ਕੌਰ ਨੇ 95.4 ਫ਼ੀਸਦੀ ਅੰਕਾਂ ਪ੍ਰਾਪਤ ਕੀਤੇ |
ਸਪਰਿੰਗ ਡੇਲ ਪਬਲਿਕ ਸਕੂਲ ਦਾ ਅਭਿਸ਼ੇਕ ਸ਼ਰਮਾ ਸਕੂਲ 'ਚੋਂ ਅੱਵਲ
ਸਪਰਿੰਗ ਡੇਲ ਪਬਲਿਕ ਸਕੂਲ ਦੇ ਬਾਰ•ਵੀਂ ਕਲਾਸ ਦੇ ਬੱਚਿਆਂ ਨੇ ਹਰ ਵਾਰ ਦੀ ਤਰ•ਾਂ ਇਸ ਵਾਰ ਵੀ ਸੀ.ਬੀ.ਐਸ.ਈ. 12ਵੀਂ ਦੀਆਂ ਪ੍ਰੀਖਿਆਵਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਸਕੂਲ ਦੇ ਵਿਦਿਆਰਥੀ ਅਭਿਸ਼ੇਕ ਵਰਮਾ ਨੇ 98.4 ਫ਼ੀਸਦੀ ਅੰਕ ਲੈਕੇ ਸਕੂਲ ਵਿਚੋਂ ਪਹਿਲਾ, ਨਿਕੀਤਾ ਨੇਗੀ ਨੇ 96.6 ਫ਼ੀਸਦੀ ਅੰਕ ਲੈਕੇ ਦੂਜਾ ਤੇ ਹਰਮੀਤ ਸਿੰਘ ਨਰੂਲਾ ਨੇ 94.8 ਫ਼ੀਸਦੀ ਅੰਕ ਲੈਕੇ ਤੀਜਾ ਸਥਾਨ ਹਾਸਲ ਕੀਤਾ | ਇਸ ਮੌਕੇ ਸਕੂਲ ਦੇ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ ਨੇ ਸਾਰੇ ਬੱਚਿਆਂ ਦੀ ਇਸ ਸ਼ਾਨਦਾਰ ਕਾਰਗੁਜ਼ਾਰੀ ਤੇ ਉਨ•ਾਂ ਨੂੰ ਵਧਾਈ ਦਿੱਤੀ | ਇਸ ਮੌਕੇ ਸਕੂਲ ਦੇ ਡਾਇਰੈਕਟਰਜ਼ ਮਨਦੀਪ ਸਿੰਘ ਵਾਲੀਆ, ਕਮਲਪ੍ਰੀਤ ਕੌਰ, ਡਿਪਟੀ-ਡਾਇਰੈਕਟਰ ਸੋਨੀਆ ਵਰਮਾ ਅਤੇ ਪਿ੍ੰਸੀਪਲ ਅਨਿਲ ਕੁਮਾਰ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
ਦਿਆਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ
ਦਿਆਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਦੀ ਵਿਦਿਆਰਥਣ ਯਸ਼ਿਕਾ 95 ਫ਼ੀਸਦੀ ਅੰਕ ਹਾਸਿਲ ਕਰਕੇ ਸਕੂਲ 'ਚੋਂ ਪਹਿਲਾ, ਜ਼ਿਆ ਟੰਡਨ ਅਤੇ ਪੱਲਵੀ ਤਿ੍ਪਾਠੀ ਨੇ 94 ਫ਼ੀਸਦੀ ਅੰਕ ਲੈ ਕੇ ਦੂਜਾ ਅਤੇ ਜਹਾਨਾਰਾ ਅਤੇ ਸਹਜਨੀਤ ਕੌਰ ਨੇ 93 ਫ਼ੀਸਦੀ ਅੰਕ ਲੈਕੇ ਤੀਜਾ ਸਥਾਨ ਪ੍ਰਾਪਤ ਕੀਤਾ | ਸਕੂਲ ਦੇ ਐਮ.ਡੀ. ਕਮਲ ਦਿਆਲ ਅਤੇ ਪਿੰ੍ਰਸੀਪਲ ਬਲਬੀਰ ਕੌਰ ਨੇ ਵਿਦਿਆਰਥੀਆਂ ਅਤੇ ਉਨ•ਾਂ ਦੇ ਮਾਤਾ-ਪਿਤਾ ਨੂੰ ਵਧਾਈ ਦਿੱਤੀ ਅਤੇ ਮੂੰਹ ਮਿੱਠਾ ਕਰਵਾ ਕੇ ਉਨ•ਾਂ ਦਾ ਹੌਸਲਾ ਵਧਾਇਆ |
ਜੀ.ਐਮ.ਟੀ. ਇੰਟਰਨੈਸ਼ਨਲ ਪਬਲਿਕ ਸਕੂਲ
ਜੀ.ਐਮ.ਟੀ. ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸੀ.ਬੀ.ਐਸ.ਈ. ਵਲੋਂ ਲਈ ਗਈ ਜਮਾਤ 12ਵੀ ਦੀ ਪ੍ਰੀਖਿਆਵਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਸਕੂਲ ਦੀ ਸਵਾਤੀ ਨੇ 96.2 ਫ਼ੀਸਦੀ, ਪਲਕ ਨੇ 94.5 ਫ਼ੀਸਦੀ, ਖ਼ੁਸ਼ੀ ਨੇ 96 ਫ਼ੀਸਦੀ ਅੰਕ ਪ੍ਰਾਪਤ ਕੀਤੇ | ਜਦਕਿ ਹਿਤੇਸ਼ ਨੇ 92.4 ਫ਼ੀਸਦੀ ਭਰਤ ਨੇ 90.8 ਫ਼ੀਸਦੀ ਅੰਕ ਪ੍ਰਾਪਤ ਕੀਤੇ | ਅਵੰਤਿਕਾ 88 ਫ਼ੀਸਦੀ ਅੰਕ ਪ੍ਰਾਪਤ ਕੀਤੇ | ਸਕੂਲ ਦੇ ਪਿ੍ੰਸੀਪਲ ਅਮਰਜੀਤ ਧਾਲੀਵਾਲ ਨੇ ਵਿਦਿਆਰਥੀ ਅਤੇ ਅਧਿਆਪਕਾਂ ਨੂੰ ਉਨ•ਾਂ ਦੀ ਸਫਲਤਾ ਲਈ ਵਧਾਈ ਦਿੱਤੀ | ਸਕੂਲ ਦੇ ਨਿਰਦੇਸ਼ਕ ਗੁਰਇਕਬਾਲ ਸਿੰਘ ਥਿੰਦ ਅਤੇ ਰਮਨਦੀਪ ਕੌਰ ਥਿੰਦ ਨੇ ਵਿਦਿਆਰਥੀਆਂ ਨੂੰ ਵਧਾਈ ਦੇਣ ਦੇ ਨਾਲ ਨਾਲ ਅਧਿਆਪਕਾਂ ਤੇ ਮਾਪਿਆਂ ਦੀ ਮਿਹਨਤ ਦੀ ਸ਼ਲਾਘਾ ਵੀ ਕੀਤੀ |
ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ
ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਮਾਡਲ ਗ੍ਰਾਮ ਦੇ ਵਿਦਿਆਰਥੀਆਂ ਦਾ ਪੰਜਾਬ ਬੋਰਡ ਵਲੋਂ ਲਈ ਗਈ ਬਾਰ•ਵੀਂ ਜਮਾਤ ਦੀ ਪ੍ਰੀਖਿਆ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਮੈਨੇਜਰ ਡਾਕਟਰ ਕੰਵਲਪ੍ਰੀਤ ਕੌਰ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਨੇ ਉਕਤ ਪ੍ਰੀਖਿਆ 'ਚ ਬਹੁਤ ਹੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਉਨ•ਾਂ ਦੱਸਿਆ ਕਿ ਸਕੂਲ ਦੇ ਵਿਦਿਆਰਥੀ ਕਿਸ਼ਨ ਨੇ 94 ਫ਼ੀਸਦੀ, ਰਿਆ ਚੌਹਾਨ ਨੇ ਅਤੇ ਆਕਾਸ਼ਦੀਪ ਨੇ 89 ਫ਼ੀਸਦੀ ਅੰਕ ਪ੍ਰਾਪਤ ਕੀਤੇ | ਪਿ੍ੰਸੀਪਲ ਕਰਨਜੀਤ ਸਿੰਘ ਨੇ ਇਸ ਮੌਕੇ ਸਾਰੇ ਹੀ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿਚ ਹੋਰ ਵਧੀਆ ਪੜ•ਾਈ ਅਤੇ ਸਮਾਜਿਕ ਜੀਵਨ ਵਿਚ ਨਾਂ ਉਚਾ ਚੁੱਕਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਮਨੋਜ ਕੁਮਾਰ, ਪਰਮਬੀਰ ਸਿੰਘ, ਰਵਿੰਦਰ ਕੌਰ, ਗੁਰਪ੍ਰੀਤ ਕੌਰ, ਮਨਦੀਪ ਕੌਰ, ਹਰਪ੍ਰੀਤ ਕੌਰ, ਸ਼ਾਲੂ, ਕਮਲਜੀਤ ਕੌਰ ਆਦਿ ਅਧਿਆਪਕ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ 'ਚ 15 ਸਾਲ ਦੇ ਬੱਚੇ ਦੀ ਮੌਤ <br/> ਅਗਲੀ ਖ਼ਬਰ ਜਮਾਲਪੁਰ ਕਾਲੋਨੀ ਦੇ ਇਕ ਨਾਮੀ ਸਕੂਲ 'ਚ ਅਧਿਆਪਕ 'ਤੇ ਵਿਦਿਆਰਥੀ ਦਾ ਸਰੀਰਕ ਸ਼ੋਸ਼ਣ ਕਰਨ ਦੇ ਲੱਗੇ ਦੋਸ਼ <br/>
Ad Position 24