30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਵੱਡਾ ਗੁਰਦੁਆਰਾ ਸਾਹਿਬ ਢੰਡਾਰੀ ਕਲਾਂ ਵਿਖੇ ਚੈਰੀਟੇਬਲ ਲੈਬਾਰਟਰੀ ਦਾ ਉਦਘਾਟਨ ਅੱਜ

Ad Position 21
No active advertisement
ਅਜੀਤ ਡੈਸਕ 15-05-2026
ਢੰਡਾਰੀ ਕਲਾਂ/ਲੁਧਿਆਣਾ, 14 ਮਈ (ਜਸਵੀਰ ਸਿੰਘ ਬੰਗਾ)-ਵੱਡਾ ਗੁਰਦੁਆਰਾ ਸਾਹਿਬ ਢੰਡਾਰੀ ਕਲਾਂ ਦੇ ਸਹਿਯੋਗ ਨਾਲ ਲਾਈਫ਼ ਕੇਅਰ ਫਾਊਾਡੇਸ਼ਨ ਵਲੋਂ ਅਵਤਾਰ ਸਿੰਘ ਬੈਨੀਪਾਲ ਡਾਇਰੈਕਟਰ ਲਾਈਫ਼ ਕੇਅਰ ਫਾਊਾਡੇਸ਼ਨ ਦੀ ਦੇਖ ਰੇਖ ਹੇਠ ਗੁਰਦੁਆਰਾ ਸਾਹਿਬ ਵਿਖੇ ਚੈਰੀਟੇਬਲ ਲੈਬਾਰਟਰੀ ਦਾ ਉਦਘਾਟਨ 15 ਮਈ ਦਿਨ ਸ਼ੁੱਕਰਵਾਰ ਨੂੰ ਸਵੇਰੇ 7.30 ਵਜੇ ਐਨ.ਜੀ.ਓ ਵਰਕਰ ਸਤੀਸ਼ ਸ਼ਰਮਾ ਕਰਨਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਅਤੇ ਸੁਖਦੇਵ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਲਗਾਏ ਜਾ ਰਹੇ ਕੈਂਪ ਵਿਚ ਗੁਰਦਿਆਂ ਦੇ ਪੰਜ ਟੈੱਸਟ, ਯੂਰਿਕ ਐਸਿਡ ਅਤੇ ਸ਼ੂਗਰ ਦਾ ਇਕ ਟੈੱਸਟ ਮੁਫ਼ਤ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਕੈਂਪ ਵਿਚ ਬਹੁਤ ਹੀ ਘੱਟ ਰੇਟਾਂ 'ਤੇ ਫੁੱਲ ਬਾਡੀ ਚੈੱਕਅਪ ਵੀ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਕੈਂਪ ਵਿਚ ਹਰਦੀਪ ਸਿੰਘ ਜਨਰਲ ਮੈਨੇਜਰ ਅਤੇ ਫਾਊਾਡੇਸ਼ਨ ਦੀ ਪੂਰੀ ਟੀਮ ਪਹੁੰਚੇਗੀ, ਜਿਨ੍ਹਾਂ ਵਲੋਂ ਮਰੀਜ਼ਾਂ ਦੇ ਟੈੱਸਟ ਕੀਤੇ ਜਾਣਗੇ |

Ad Position 22
No active advertisement
ਪਿਛਲੀ ਖ਼ਬਰ ਨਿਗਮ ਮੁਲਾਜ਼ਮ ਯੂਨੀਅਨਾਂ ਵਲੋਂ ਮੰਗਾਂ ਨੰੂ ਲੈ ਕੇ ਇਕ ਦਿਨਾ ਹੜਤਾਲ ਅੱਜ <br/> ਅਗਲੀ ਖ਼ਬਰ ਸੜਕ ਹਾਦਸੇ 'ਚ 15 ਸਾਲ ਦੇ ਬੱਚੇ ਦੀ ਮੌਤ <br/>
Ad Position 24