30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਨਿਗਮ ਕਰਮਚਾਰੀਆਂ ਦੀਆਂ ਮੰਗਾਂ ਦੇ ਹੱਲ ਲਈ ਬਣੀ ਕਮੇਟੀ <br/>

Ad Position 21
No active advertisement
ਅਜੀਤ ਡੈਸਕ 15-05-2026
ਲੁਧਿਆਣਾ, 14 ਮਈ (ਭੁਪਿੰਦਰ ਸਿੰਘ ਬੈਂਸ)- ਸਥਾਨਕ ਸਰਕਾਰਾਂ ਵਿਭਾਗ ਵਲੋ ਨਗਰ ਨਿਗਮ ਕਰਮਚਾਰੀਆਂ ਦੀਆਂ ਲੰਬੇ ਸਮੇ ਤੋਂ ਚੱਲ ਰਹੀਆਂ ਮੰਗਾਂ ਦੇ ਹੱਲ ਲਈ ਡਾਇਰੈਕਟਰ ਸਥਾਨਕ ਸਰਕਾਰਾਂ ਵਿਭਾਗ ਦੀ ਪ੍ਰਧਾਨਗੀ ਹੇਠ ਇਕ ਕਮੇਟੀ ਦਾ ਬਣਾਈ ਗਈ ਹੈ | ਇਸ ਕਮੇਟੀ ਵਿਚ ਭਗਵਾਨ ਵਾਲਮੀਕਿ ਧਰਮ ਸਮਾਜ ਦੇ ਪ੍ਰਧਾਨ ਜਤਿੰਦਰ ਆਦਿਆ ਨੰੂ ਮੈਂਬਰ ਨਿਯੁਕਤ ਕੀਤਾ ਗਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜਤਿੰਦਰ ਕੁਮਾਰ ਆਦਿਆ ਨੇ ਦੱਸਿਆ ਕਿ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਸੂਬੇ ਦੀਆਂ ਵੱਖ ਵੱਖ ਨਿਗਮ ਯੂਨੀਅਨਾਂ ਦੇ ਆਗੂਆਂ ਨਾਲ ਇਕ ਮੀਟਿੰਗ ਕੀਤੀ ਗਈ | ਇਸ ਦੌਰਾਨ ਯੂਨੀਅਨ ਆਗੂਆਂ ਵਲੋਂ ਨਿਗਮ ਕਰਮਚਾਰੀਆਂ ਦੀਆਂ ਮੰਗਾਂ ਉਨ੍ਹਾਂ ਮੋਹਰੇ ਰੱਖੀਆਂ ਗਈਆਂ | ਆਦਿਆ ਨੇ ਦੱਸਿਆ ਕਿ ਮੀਟਿੰਗ ਦੌਰਾਨ ਕਰਮਚਾਰੀਆਂ ਦੀਆਂ ਮੰਗਾਂ ਦੇ ਹੱਲ ਲਈ ਡਾਇਰੈਕਟਰ ਸਥਾਨਕ ਸਰਕਾਰ ਵਿਭਾਗ ਦੀ ਅਗਵਾਈ ਹੇਠ ਇਕ ਕਮੇਟੀ ਬਣਾਉਣ ਦਾ ਫੈਸਲਾ ਲਿਆ ਗਿਆ, ਜਿਸ ਵਿਚ ਉਨ੍ਹਾਂ ਨੰੂ ਵੀ ਮੈਂਬਰ ਲਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਇਹ ਕਮੇਟੀ 20 ਮਈ ਤੋਂ ਪਹਿਲਾਂ ਆਪਣੀ ਰਿਪੋਰਟ ਤਿਆਰ ਕਰੇਗੀ ਅਤੇ 25 ਮਈ ਨੰੂ ਚੰਡੀਗੜ੍ਹ ਵਿਖੇ ਹੋਣ ਵਾਲੀ ਮੀਟਿੰਗ ਵਿਚ ਆਪਣੀ ਰਿਪੋਰਟ ਪੇਸ਼ ਕਰੇਗੀ | ਉਨ੍ਹਾਂ ਉਮੀਦ ਜਤਾਈ ਕਿ ਕਮੇਟੀ ਦੀਆਂ ਸਿਫਾਰਸ਼ਾਂ ਤੋਂ ਬਾਅਦ ਨਿਗਮ ਕਰਮਚਾਰੀਆਂ ਦੀ ਮੰਗਾਂ ਦਾ ਜਲਦ ਹੱਲ ਨਿਕਲੇਗਾ |

Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਬੈਂਸ ਨੂੰ ਨਗਰ ਕੌਂਸਲ ਬਰਨਾਲਾ ਦਾ ਕੀਤਾ ਆਬਜ਼ਰਵਰ ਨਿਯੁਕਤ <br/> ਅਗਲੀ ਖ਼ਬਰ ਨਨਕਾਣਾ ਸਾਹਿਬ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਬਾਰ੍ਹਵੀਂ ਦੇ ਨਤੀਜੇ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ <br/>
Ad Position 24