ਲੁਧਿਆਣਾ, 14 ਮਈ (ਜਤਿੰਦਰ ਭੰਬੀ)-ਪੰਜਾਬ ਪ੍ਰਦੇਸ਼ ਕਾਂਗਰਸ ਵਲੋਂ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਜਥੇਦਾਰ ਬਲਵਿੰਦਰ ਸਿੰਘ ਬੈਂਸ ਨੂੰ ਨਗਰ ਕੌਂਸਲ ਬਰਨਾਲਾ ਦਾ ਅਬਜ਼ਰਵਰ ਨਿਯੁਕਤ ਕਰਨ 'ਤੇ ਜਥੇਦਾਰ ਬਲਵਿੰਦਰ ਸਿੰਘ ਬੈਂਸ ਨੇ ਜਿੱਥੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਧੰਨਵਾਦ ਕੀਤਾ, ਉਥੇ ਹੀ ਕਾਂਗਰਸ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਕਾਂਗਰਸ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ | ਜਥੇਦਾਰ ਬੈਂਸ ਨੇ ਸਮੁੱਚੀ ਕਾਂਗਰਸ ਹਾਈਕਮਾਨ ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਵਿਸ਼ਵਾਸ ਦਿਵਾਉਂਦੇ ਹੋਏ ਕਿਹਾ ਕਿ ਉਹ ਨਗਰ ਕੌਂਸਲ ਬਰਨਾਲਾ ਵਿਚ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਇਕ ਕਰਨਗੇ ਤਾਂ ਕਿ ਇਨ੍ਹਾਂ ਚੋਣਾਂ 'ਚ ਕਾਂਗਰਸ ਪਾਰਟੀ ਨੂੰ ਸ਼ਾਨਦਾਰ ਜਿੱਤ ਨਾਲ ਜਿਤਾਇਆ ਜਾ ਸਕੇ |