ਭਾਮੀਆਂ ਕਲਾਂ, 14 ਮਈ (ਜਤਿੰਦਰ ਭੰਬੀ)-ਖਾਲਸਾ ਮਾਡਲ ਹਾਈ ਸਕੂਲ ਮੇਹਰਬਾਨ ਰਾਹੋਂ ਰੋਡ ਲੁਧਿਆਣਾ ਦਾ ਦਸਵੀਂ ਜਮਾਤ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 100 ਫੀਸਦੀ ਰਿਹਾ, ਜਿਸ ਵਿਚ ਰਮਨਪ੍ਰੀਤ ਕੌਰ ਨੇ 545/650 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਿਲ ਕੀਤਾ | ਇਸੇ ਤਰ੍ਹਾਂ ਮਨਜੋਤ ਕੌਰ ਨੇ 530/650 ਅੰਕ ਲੈ ਕੇ ਦੂਜਾ ਅਤੇ ਸੁਖਮੀਤ ਸਿੰਘ ਨੇ 524/650 ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਸਬੰਧੀ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਸੇਵਕ ਸਿੰਘ ਵਾਲੀਆ ਨੇ ਦੱਸਿਆ ਕਿ ਬਾਕੀ ਵਿਦਿਆਰਥੀਆਂ ਨੇ ਵੀ ਬਹੁਤ ਵਧੀਆ ਅੰਕ ਪ੍ਰਾਪਤ ਕੀਤੇ ਹਨ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਾਲੀਆ ਅਤੇ ਪਿ੍ੰਸੀਪਲ ਲਖਵੀਰ ਕੌਰ ਨੇ ਵਿਦਿਆਰਥੀਆਂ ਦੀ ਇਸ ਕਾਮਯਾਬੀ ਤੇ ਉਨ੍ਹਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਸ ਕਾਮਯਾਬੀ ਪਿੱਛੇ ਉਨ੍ਹਾਂ ਦੇ ਮਾਪਿਆਂ ਅਤੇ ਸਮੂਹ ਸਟਾਫ ਮੈਂਬਰਾਂ ਦਾ ਵੀ ਵੱਡਾ ਯੋਗਦਾਨ ਹੈ, ਜਿਨ੍ਹਾਂ ਵਲੋਂ ਦਿੱਤੀ ਗਈ ਚੰਗੀ ਤਲੀਮ ਸਦਕਾ ਇਨ੍ਹਾਂ ਵਿਦਿਆਰਥੀਆਂ ਨੇ ਚੰਗੀਆਂ ਪੁਜੀਸ਼ਨਾਂ ਹਾਸਿਲ ਕੀਤੀਆਂ ਹਨ | ਇਸ ਕਰਕੇ ਉਹ ਵੀ ਵਧਾਈ ਦੇ ਪਾਤਰ ਹਨ | ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਜਿਹੜੇ ਵਿਦਿਆਰਥੀ ਆਪਣੇ ਮਾਪਿਆਂ ਅਤੇ ਅਧਿਆਪਕਾਂ ਦੇ ਕਹਿਣੇ ਅਨੁਸਾਰ ਚਲਦੇ ਹਨ ਉਹ ਭਵਿੱਖ ਵਿਚ ਕਾਮਯਾਬੀਆਂ ਹਾਸਲ ਕਰਦੇ ਹਨ | ਇਸ ਕਰਕੇ ਬੱਚਿਆਂ ਨੂੰ ਚਾਹੀਦਾ ਹੈ ਕਿ ਉਹ ਆਗਿਆਕਾਰੀ ਬਣਨ | ਉਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਇਹਨਾਂ ਵਿਦਿਆਰਥੀਆਂ ਨੇ ਜਿੱਥੇ ਸਕੂਲ ਦਾ ਨਾਮ ਰੌਸ਼ਨ ਕੀਤਾ ਉੱਥੇ ਹੀ ਆਪਣੇ ਮਾਪਿਆਂ ਦਾ ਨਾਮ ਵੀ ਰੌਸ਼ਨ ਕੀਤਾ ਹੈ |