15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਕਰੋੜਾਂ ਰੁਪਏ ਮੁੱਲ ਦੀ ਹੈਰੋਇਨ ਅਤੇ ਮਹਿੰਗੇ ਨਸ਼ੀਲੇ ਪਦਾਰਥ ਆਈਸ ਸਮੇਤ ਨੌਜਵਾਨ ਕਾਬੂ <br/>

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ)-ਐਂਟੀ ਨਾਰ ਕੋਟਿਕਸ ਟਾਸਕ ਫੋਰਸ ਦੀ ਪੁਲਿਸ ਵਲੋਂ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਕਰੋੜਾਂ ਰੁਪਏ ਮੁੱਲ ਦੀ ਹੈਰੋਇਨ ਅਤੇ ਮਹਿੰਗਾ ਨਸ਼ੀਲਾ ਪਦਾਰਥ ਬਰਾਮਦ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਟਾਸਕ ਫੋਰਸ ਦੇ ਏ.ਆਈ.ਜੀ. ਵਸਤਲਾ ਗੁਪਤਾ ਨੇ ਦੱਸਿਆ ਕਿ ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਹੈਰੀ ਵਰਮਾ ਉਰਫ ਹੈਰੀ ਪੁੱਤਰ ਰਾਜੇਸ਼ ਕੁਮਾਰ ਵਾਸੀ ਹਰਗੋਬਿੰਦਪੁਰਾ ਵਜੋਂ ਕੀਤੀ ਗਈ ਹੈ | ਉਸ ਦੀ ਉਮਰ 29 ਸਾਲ ਦੇ ਕਰੀਬ ਹੈ | ਉਨ੍ਹਾਂ ਦੱਸਿਆ ਕਿ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ਵਿਚ ਸੀ ਅਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਇਹ ਨਸ਼ੀਲਾ ਪਦਾਰਥ ਸਪਲਾਈ ਕਰਦਾ ਸੀ | ਬੀਤੇ ਦਿਨ ਹੈਰੀ ਗਿਆਸਪੁਰਾ ਚੌਕ ਨੇੜੇ ਜਾ ਰਿਹਾ ਸੀ ਕਿ ਪੁਲਿਸ ਵਲੋਂ ਲਗਾਏ ਗਏ ਨਾਕੇ ਦੌਰਾਨ ਜਦੋਂ ਉਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਕਥਿਤ ਦੋਸ਼ੀ ਨੇ ਆਪਣਾ ਸਕੂਟਰ ਭਜਾ ਲਿਆ ਤੇ ਪਿੱਛਾ ਕਰਨ 'ਤੇ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ | ਉਸ ਦੇ ਕਬਜ਼ੇ ਵਿਚੋਂ 500 ਗ੍ਰਾਮ ਹੈਰੋਇਨ ਅਤੇ ਮਹਿੰਗਾ ਨਸ਼ੀਲਾ ਪਦਾਰਥ ਆਈਸ ਬਰਾਮਦ ਕੀਤਾ ਹੈ | ਕਾਬੂ ਕੀਤੇ ਗਏ ਕਥਿਤ ਦੋਸ਼ੀ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਮਾਨਯੋਗ ਜੱਜ ਨੇ ਉਸ ਦਾ ਤਿੰਨ ਦਿਨ ਦਾ ਪੁਲਿਸ ਰਿਮਾਂਡ ਦੇ ਦਿੱਤਾ | ਪੁਲਿਸ ਵਲੋਂ ਇਹਨਾਂ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ |

Ad Position 22
No active advertisement
ਪਿਛਲੀ ਖ਼ਬਰ ਵਿਜੀਲੈਂਸ ਬਿਊਰੋ ਨੇ ਪਾਵਰਕਾਮ ਦੇ 2 ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕ... ਅਗਲੀ ਖ਼ਬਰ ਨਹਿਰ-ਆਧਾਰਿਤ ਜਲ ਸਪਲਾਈ ਪ੍ਰਾਜੈਕਟ ਦਾ ਕੰਮ ਸ਼ੁਰੂ ਕਰਨ ਨੂੰ ਲੈ ਕੇ ਅਧਿਕਾਰੀਆਂ ਵਲੋਂ ਸੀਸੂ ਪ੍ਰਧਾਨ ਆਹੂਜਾ ਨਾਲ ਮੀਟਿ...
Ad Position 24