15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਵਿਜੀਲੈਂਸ ਬਿਊਰੋ ਨੇ ਪਾਵਰਕਾਮ ਦੇ 2 ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ <br/>

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਨੇ ਪਾਵਰਕਾਮ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ | ਵਿਜੀਲੈਂਸ ਬਿਊਰੋ ਦੇ ਇਕ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਪਿ੍ੰਸ ਨਿਝਾਵਨ ਵਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗਿ੍ਫ਼ਤਾਰ ਕੀਤਾ ਗਿਆ ਹੈ | ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਸੋਲਰ ਸਿਸਟਮ ਲਗਾਉਣ ਦਾ ਕੰਮ ਕਰਦਾ ਹੈ | ਉਸ ਨੇ ਵੱਖ-ਵੱਖ ਥਾਵਾਂ 'ਤੇ 02 ਸੋਲਰ ਸਿਸਟਮ ਲਗਾਏ ਸਨ | ਪੀਐਸਪੀਸੀਐਲ ਵਲੋਂ ਇਨ੍ਹਾਂ ਸੋਲਰ ਸਿਸਟਮਾਂ ਦਾ ਨਿਰੀਖਣ ਕੀਤਾ ਜਾਣਾ ਸੀ ਅਤੇ ਫਿਰ ਉਨ੍ਹਾਂ 'ਤੇ ਮੀਟਰ ਲਗਾਉਣੇ ਸਨ | ਇਸ ਸਬੰਧੀ, ਮੁਲਜ਼ਮ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੇ ਨਿਰੀਖਣ ਅਤੇ ਅਨੁਮਾਨ ਰਿਪੋਰਟ ਤਿਆਰ ਕਰਨ ਬਦਲੇ ਹਰੇਕ ਫਾਈਲ ਲਈ 10,000 ਰੁਪਏ ਭਾਵ 2 ਫਾਈਲਾਂ ਲਈ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ | ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ | ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ ਲੁਧਿਆਣਾ ਨਾਲ ਸੰਪਰਕ ਕੀਤਾ | ਉਸ ਦੀ ਸ਼ਿਕਾਇਤ 'ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਉਕਤ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗਿ੍ਫ਼ਤਾਰ ਕਰ ਲਿਆ ਗਿਆ | ਇਸ ਸਬੰਧੀ, ਉਕਤ ਮੁਲਜ਼ਮਾਂ ਵਿਰੁੱਧ ਭਿ੍ਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ ਲੁਧਿਆਣਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ |

Ad Position 22
No active advertisement
ਪਿਛਲੀ ਖ਼ਬਰ ਪੈਟਰੋਲ ਦੇ ਵਧੇ ਰੇਟਾਂ 'ਤੇ ਆਮ ਆਦਮੀ ਪਾਰਟੀ ਦਾ ਹੱਲਾ ਬੋਲ ਪ੍ਰਦਰਸ਼ਨ <br/> ਅਗਲੀ ਖ਼ਬਰ ਕਰੋੜਾਂ ਰੁਪਏ ਮੁੱਲ ਦੀ ਹੈਰੋਇਨ ਅਤੇ ਮਹਿੰਗੇ ਨਸ਼ੀਲੇ ਪਦਾਰਥ ਆਈਸ ਸਮੇਤ ਨੌਜਵਾਨ ਕਾਬੂ <br/>
Ad Position 24