15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਅਲਪਾਈਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਦਾ 12ਵੀਂ ਦੀ ਪ੍ਰੀਖਿਆ 'ਚ ਸ਼ਾਨਦਾਰ ਪ੍ਰਦਰਸ਼ਨ <br/>

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਲੁਧਿਆਣਾ, 15 ਮਈ (ਭੁਪਿੰਦਰ ਸਿੰਘ ਬੈਂਸ)-ਸਥਾਨਕ ਫ਼ਿਰੋਜ਼ਪੁਰ ਰੋਡ ਸਥਿਤ ਅਲਪਾਈਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਸੀ.ਬੀ.ਐਸ.ਈ. ਬਾਰ੍ਹਵੀਂ ਜਮਾਤ ਦੀ ਬੋਰਡ ਪ੍ਰੀਖਿਆ ਵਿਚ 100 ਫ਼ੀਸਦੀ ਅੰਕ ਪ੍ਰਾਪਤ ਕਰ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਸਾਲਾਨਾ ਪ੍ਰੀਖਿਆ ਦੇ ਨਤੀਜੇ ਵਿਚ ਨਾਨ ਮੈਡੀਕਲ ਸਟਰੀਮ 'ਚ ਸਕੂਲ ਦੇ ਵਿਦਿਆਰਥੀ ਰਿਸ਼ਭ ਜੈਨ ਨੇ 95 ਫ਼ੀਸਦੀ, ਧਾਨਿਸ਼ਠਾ ਛਾਬੜਾ ਨੇ 90 ਫ਼ੀਸਦੀ ਅਤੇ ਆਰਵ ਅਗਰਵਾਲ ਨੇ 91 ਫ਼ੀਸਦੀ ਅੰਕ ਪ੍ਰਾਪਤ ਕੀਤੇ, ਜਦਕਿ ਮੈਡੀਕਲ ਸਟਰੀਮ ਵਿਚ ਸ਼ਿਯਾਨਾ ਸੋਂਧੀ ਨੇ 88 ਫ਼ੀਸਦੀ ਅੰਕ ਪ੍ਰਾਪਤ ਕੀਤੇ | ਆਰਟਸ ਸਟਰੀਮ ਵਿਚ ਕਰਮਜੀਤ ਸਿੰਘ ਨੇ 86 ਫ਼ੀਸਦੀ ਅਤੇ ਸਿਧਾਰਥ ਅਰੋੜਾ ਨੇ ਵੀ 86 ਫ਼ੀਸਦੀ ਅਤੇ ਹੇਜ਼ਲ ਬੁਧੀਰਾਜਾ ਨੇ 90 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਸਾਰੇ ਮੈਡੀਕਲ, ਨਾਨ ਮੈਡੀਕਲ ਅਤੇ ਆਰਟਸ ਸਟਰੀਮ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸ਼ਲਾਘਾਯੋਗ ਅੰਗ ਪ੍ਰਾਪਤ ਕੀਤੇ, ਜੋ ਕਿ ਸਕੂਲ ਪ੍ਰਬੰਧਨ ਅਤੇ ਸਟਾਫ਼ ਲਈ ਮਾਣ ਵਾਲੀ ਗੱਲ ਹੈ | ਇਸ ਮੌਕੇ 'ਤੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਸਕੂਲ ਪਿ੍ੰਸੀਪਲ ਅੰਚਿਤ ਧੀਰ ਨੇ ਕਿਹਾ ਕਿ ਵਿਦਿਆਰਥੀਆਂ ਨੇ ਇਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਸਮਰਪਣ, ਅਨੁਸ਼ਾਸਨ ਅਤੇ ਮਾਰਗ ਦਰਸ਼ਨ ਸਫਲਤਾ ਪ੍ਰਦਾਨ ਕਰਦੇ ਹਨ¢ ਇਸ ਲਈ ਸਾਨੂੰ ਇਨ੍ਹਾਂ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ 'ਤੇ ਮਾਣ ਹੈ ਅਤੇ ਅਧਿਆਪਕਾਂ ਤੇ ਮਾਪਿਆਂ ਦੇ ਨਿਰੰਤਰ ਸਮਰਥਨ ਲਈ ਧੰਨਵਾਦੀ ਹਾਂ¢

Ad Position 22
No active advertisement
ਪਿਛਲੀ ਖ਼ਬਰ ਰੋਸ ਮਾਰਚ 'ਚ ਸ਼ਾਮਿਲ ਹੋਣ ਲਈ ਜਸਪਾਲ ਬਾਂਗਰ ਦੀ ਅਗਵਾਈ 'ਚ ਕਿਸਾਨਾਂ ਦਾ ਜਥਾ ਰਵਾਨਾ ਅਗਲੀ ਖ਼ਬਰ ਹੈਲਥ ਵੈੱਲਨੈੱਸ ਸੈਂਟਰ ਫੁੱਲਾਂਵਾਲ ਵਿਖੇ ਚੋਰਾਂ ਨੇ ਕੀਤਾ ਹੱਥ ਸਾਫ਼
Ad Position 24