15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਪੈਟਰੋਲ ਅਤੇ ਡੀਜ਼ਲ ਦੇ ਭਾਅ ਵਧਣ ਕਾਰਨ ਕਾਰੋਬਾਰ ਹੋਵੇਗਾ ਪ੍ਰਭਾਵਿਤ <br/>

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਲੁਧਿਆਣਾ, 15 ਮਈ (ਜਤਿੰਦਰ ਭੰਬੀ)-ਅਮਰੀਕਾ-ਇਜਰਾਈਲ ਅਤੇ ਈਰਾਨ ਵਿਚਕਾਰ ਲੱਗੇ ਯੁੱਧ ਦਾ ਪੈਟਰੋਲੀਅਮ ਪਦਾਰਥਾਂ 'ਤੇ ਪੈਣ ਵਾਲਾ ਮਾੜਾ ਪ੍ਰਭਾਵ ਰੁਕਣ ਦਾ ਨਾਂਅ ਹੀ ਨਹੀਂ ਲੈ ਰਿਹਾ ਬਲਕਿ ਦਿਨ-ਬ-ਦਿਨ ਪੈਟਰੋਲੀਅਮ ਪਦਾਰਥਾਂ ਦੇ ਭਾਅ ਵਿਚ ਨਿਰੰਤਰ ਵਾਧਾ ਹੋ ਰਿਹਾ ਹੈ, ਜਿਸ ਨੇ ਕਾਰੋਬਾਰੀਆਂ ਅਤੇ ਆਮ ਲੋਕਾਂ ਦੇ ਨੱਕ ਵਿਚ ਦਮ ਕਰਕੇ ਰੱਖ ਦਿੱਤਾ | ਬੀਤੇ ਦਿਨੀਂ ਐਲ.ਪੀ.ਜੀ. ਗੈਸ ਦੀ ਕਿੱਲਤ ਕਾਰਨ ਜਿੱਥੇ ਆਮ ਲੋਕਾਂ ਨੂੰ ਖੱਜਲ ਖੁਆਰ ਹੋਣਾ ਪਿਆ, ਉਥੇ ਹੀ ਗੈਸ ਦੀਆਂ ਕੀਮਤਾਂ ਵਿਚ ਹੋਏ ਭਾਰੀ ਵਧੇ ਦੇ ਜ਼ਖਮ ਹਾਲੇ ਅੱਲੇ ਹੀ ਸਨ ਕਿ ਕੇਂਦਰ ਸਰਕਾਰ ਵਲੋਂ ਕਾਰੋਬਾਰੀਆਂ ਅਤੇ ਆਮ ਲੋਕਾਂ ਨੂੰ ਇਕ ਝਟਕਾ ਹੋਰ ਦੇ ਦਿੱਤਾ, ਜੋ ਕਿ ਕਾਰੋਬਾਰੀਆਂ ਅਤੇ ਆਮ ਲੋਕਾਂ ਦੀ ਪਰੇਸ਼ਾਨੀ ਦਾ ਸਬੱਬ ਬਣ ਗਿਆ ਹੈ | ਜੇਕਰ ਮਾਹਿਰਾਂ ਦੀ ਮੰਨੀਏ ਤਾਂ ਢੋਆ ਢੁਆਈ ਮਹਿੰਗੀ ਹੋਣ ਨਾਲ ਆਮ ਵਸਤਾਂ ਦੇ ਭਾਅ ਵਧਣੇ ਤੈਅ ਹਨ, ਜਦਕਿ ਖਾਣ ਪੀਣ ਦੀਆਂ ਬਹੁਤੀਆਂ ਵਸਤਾਂ ਦੇ ਭਾਅ ਪਹਿਲਾਂ ਹੀ ਅਸਮਾਨ ਨੂੰ ਛੂਹ ਰਹੇ ਹਨ |
ਕੱਚੇ ਮਾਲ ਦੀ ਕੀਮਤ ਵਿਚ ਵੀ ਵਾਧਾ ਹੋਵੇਗਾ -ਵਿਸ਼ਵਕਰਮਾ
ਯੂਨਾਈਟਿਡ ਸਾਈਕਲ ਪਾਰਟਸ ਐਂਡ ਮੈਨੂੰਫੈਕਚਰਜ਼ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਅਤੇ ਵਿਸ਼ਵਕਰਮਾ ਇੰਡਸਟਰੀ ਦੇ ਪ੍ਰਬੰਧ ਨਿਰਦੇਸ਼ਕ ਚਰਨਜੀਤ ਸਿੰਘ ਵਿਸ਼ਵਕਰਮਾ ਨੇ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਣ ਨਾਲ ਕੱਚੇ ਮਾਲ ਦੀ ਕੀਮਤ ਵਿਚ ਵੀ ਵਾਧਾ ਹੋ ਜਾਵੇਗਾ, ਜਿਸ ਨਾਲ ਮੁਨਾਫ਼ੇ ਵਿਚ ਕਟੌਤੀ ਹੋਵੇਗੀ | ਵਿਸ਼ਵਕਰਮਾ ਨੇ ਕਿਹਾ ਕਿ ਇਸ ਨਾਲ ਉਤਪਾਦਾਂ ਦੀ ਵਿੱਕਰੀ ਘਟੇਗੀ, ਕਿਉਂਕਿ ਹੋਰ ਵਸਤਾਂ ਦੇ ਮਹਿੰਗੇ ਹੋਣ ਕਰਕੇ ਲੋਕ ਆਪਣੀਆਂ ਜ਼ਰੂਰੀ ਵਸਤਾਂ ਖਰੀਦਣ ਨੂੰ ਹੀ ਤਰਜੀਹ ਦੇਣਗੇ, ਜੋ ਕਿ ਚਿੰਤਾ ਦਾ ਵਿਸ਼ਾ ਹੈ | ਉਨ੍ਹਾਂ ਕਿਹਾ ਕਿ ਉਦਯੋਗ ਪਹਿਲਾਂ ਹੀ ਕਈ ਕਿਸਮ ਦੀਆਂ ਪੇ੍ਰਸ਼ਾਨੀਆਂ ਵਿਚੋਂ ਗੁਜ਼ਰ ਰਿਹਾ ਹੈ |
ਕੀ ਕਹਿਣਾ ਹੈ ਗੁਰਪ੍ਰੀਤ ਸਿੰਘ ਕਾਹਲੋਂ ਦਾ
ਆਟੋ ਪਾਰਟਸ ਮੈਨੂਫੈਕਚਰਜ਼ ਐਸੋਸੀਏਸ਼ਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਕਾਹਲੋਂ ਨੇ ਕਿਹਾ ਕਿ ਖਾੜੀ ਦੇਸ਼ ਵਿਚ ਲੱਗੇ ਯੁੱਧ ਕਾਰਨ ਭਾਵੇਂ ਸਰਕਾਰ ਵਲੋਂ ਤੇਲ ਦੀਆਂ ਕੀਮਤਾਂ ਵਿਚ ਵਾਧਾ ਕਰਨਾ ਸਮੇਂ ਦੀ ਲੋੜ ਸੀ, ਪਰ ਚੰਗਾ ਹੁੰਦਾ ਜੇਕਰ ਸਰਕਾਰ ਜਦੋਂ ਲੜਾਈ ਤੋਂ ਪਹਿਲਾਂ ਇੰਟਰਨੈਸ਼ਨਲ ਕੀਮਤਾਂ ਘੱਟ ਸਨ ਅਤੇ ਉਸ ਸਮੇਂ ਵਿਚ ਕੰਪਨੀਆਂ ਵਲੋਂ ਕੀਤੀ ਗਈ ਬੱਚਤ ਵਿਚ ਅਡਜੈਸਟ ਕਰ ਲੈਂਦੇ ਤਾਂ ਬਹੁਤ ਹੀ ਚੰਗਾ ਹੋਣਾ ਸੀ | ਉਨ੍ਹਾਂ ਕਿਹਾ ਕਿ ਇਸ ਨਾਲ ਉਦਯੋਗਾਂ 'ਤੇ ਪੈਣ ਵਾਲੇ ਮਾੜੇ ਪ੍ਰਭਾਵ ਤੋਂ ਉਦਯੋਗ ਬਚ ਸਕਦੇ ਸਨ, ਕਿਉਂਕਿ ਮਾਲ ਦੀ ਪਹਿਲਾਂ ਹੀ ਵਿੱਕਰੀ ਨਹੀਂ ਹੋ ਰਹੀ | ਉਨ੍ਹਾਂ ਕਿਹਾ ਕਿ ਇਸ ਗੱਲ ਨੂੰ ਵੀ ਨਕਾਰਿਆ ਨਹੀਂ ਜਾ ਸਕਦਾ ਕਿ ਸਰਕਾਰ ਨੇ ਕਾਰੋਬਾਰੀਆਂ ਅਤੇ ਆਮ ਲੋਕਾਂ ਨੂੰ ਡੀਜ਼ਲ ਅਤੇ ਪੈਟਰੋਲ ਦੀ ਕਿੱਲਤ ਨਹੀਂ ਆਉਣ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਨਿਹੰਗਾਂ ਵਲੋਂ ਕੀਤੇ ਹਮਲੇ 'ਚ ਨÏਜਵਾਨ ਜ਼ਖ਼ਮੀ <br/> ਅਗਲੀ ਖ਼ਬਰ ਸ਼ਹੀਦ ਸੁਖਦੇਵ ਥਾਪਰ ਦਾ ਜਨਮ ਦਿਵਸ ਨੌਘਰਾ ਸਥਿਤ ਜਨਮ ਸਥਾਨ 'ਤੇ ਹਵਨ ਯੱਗ ਕਰਕੇ ਮਨਾਇਆ <br/>
Ad Position 24