15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸਾਈ ਪਬਲਿਕ ਸੀਨੀਅਰ ਸੈਕੰਡਰੀ ਸਕੂਲ 'ਚ ਫਰੈਸ਼ਰ ਪਾਰਟੀ ਕਰਵਾਈ <br/>

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਡਾਬਾ/ਲੁਹਾਰਾ, 15 ਮਈ (ਕੁਲਵੰਤ ਸਿੰਘ ਸੱਪਲ)-ਸਥਾਨਕ ਸਾਈ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਨਵੇਂ ਵਿਦਿਆਰਥੀਆਂ ਦਾ ਸਵਾਗਤ ਕਰਨ ਲਈ ਰੰਗਾਰੰਗ ਫਰੈਸ਼ਰ ਪਾਰਟੀ ਕਰਵਾਈ ਗਈ | ਸਮਾਗਮ ਖੁਸ਼ੀ, ਉਤਸ਼ਾਹ ਅਤੇ ਰੌਣਕ ਨਾਲ ਭਰਪੂਰ ਰਿਹਾ | ਸਮਾਗਮ ਦੀ ਸ਼ੁਰੂਆਤ ਸਕੂਲ ਦੇ ਸਟਾਫ਼ ਵਲੋਂ ਗਰਮਜੋਸ਼ੀ ਨਾਲ ਸਵਾਗਤ ਨਾਲ ਹੋਈ | ਇਸ ਤੋਂ ਬਾਅਦ ਵਿਦਿਆਰਥੀਆਂ ਵਲੋਂ ਨਾਚ, ਕਵਿਤਾਵਾਂ ਅਤੇ ਹੋਰ ਮਨੋਰੰਜਕ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ, ਜਿਨ੍ਹਾਂ ਨੇ ਸਮੂਹ ਮਾਹੌਲ ਨੂੰ ਖੁਸ਼ਗਵਾਰ ਬਣਾ ਦਿੱਤਾ | ਸਮਾਗਮ ਦਾ ਮੁੱਖ ਆਕਰਸ਼ਨ ਨਵੇਂ ਵਿਦਿਆਰਥੀਆਂ ਦੀ ਪਹਿਚਾਣ ਅਤੇ ਟੇਲੈਂਟ ਪ੍ਰਦਰਸ਼ਨ ਸੀ | ਵਿਦਿਆਰਥੀਆਂ ਲਈ ਮਜ਼ੇਦਾਰ ਖੇਡਾਂ ਅਤੇ ਇੰਟਰੈਕਟਿਵ ਗਤੀਵਿਧੀਆਂ ਵੀ ਕਰਵਾਈਆਂ ਗਈਆਂ | ਇਸ ਮੌਕੇ 'ਤੇ ਕਲਾਸ 9ਵੀਂ ਦੇ ਵਿਦਿਆਰਥੀ ਰਨਵੀਰ ਸਿੰਘ ਨੂੰ ਉਸ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਮਿਸਟਰ ਫਰੈਸ਼ਰ ਦੇ ਖਿਤਾਬ ਨਾਲ ਨਿਵਾਜਿਆ ਗਿਆ | ਇਸ ਦੇ ਨਾਲ ਹੀ 10+1 ਆਰਟਸ ਦੀ ਵਿਦਿਆਰਥਣ ਕਾਜਲ ਚੌਧਰੀ ਨੂੰ ਉਸ ਦੀ ਬਿਹਤਰੀਨ ਪ੍ਰਸਤੁਤੀ ਲਈ ਮਿਸ ਫਰੈਸ਼ਰ ਦਾ ਖਿਤਾਬ ਦਿੱਤਾ ਗਿਆ | ਸਕੂਲ ਦੇ ਪ੍ਰਧਾਨ ਡਾ. ਦੀਪਕ ਮੰਨਨ ਡਾਇਰੈਕਟਰ ਸਰੋਜ ਮੰਨਨ ਨੇ ਅਧਿਆਪਕਾਂ ਦੇ ਯਤਨਾਂ ਦੀ ਸ਼ਲਾਘਾ ਕਰਦੇ ਹੋਏ ਵਿਦਿਆਰਥੀਆਂ ਨੂੰ ਸਕੂਲ ਦੀਆਂ ਗਤੀਵਿਧੀਆਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਅਤੇ ਨਵੇਂ ਵਿਦਿਆਰਥੀਆਂ ਨੂੰ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਅੰਤ ਵਿਚ ਬੱਚਿਆਂ ਨੂੰ ਰਿਫਰੈਸ਼ਮੈਂਟ ਦਿੱਤੀ ਗਈ |

Ad Position 22
No active advertisement
ਪਿਛਲੀ ਖ਼ਬਰ ਤਲਵੰਡੀ ਭਾਈ ਨਗਰ ਕੌਂਸਲ ਲਈ 21 ਨਾਮਜ਼ਦਗੀਆਂ, ਮੁੱਦਕੀ ਲਈ ਅਜੇ ਤੱਕ ਕੋਈ ਨਾਮਜ਼ਦਗੀ ਨਹੀਂ <br/> ਅਗਲੀ ਖ਼ਬਰ ਮੈਸ਼ ਪ੍ਰੋਲਾਈਫ ਹਸਪਤਾਲ ਵਿਖੇ ਨਿਊਰੋ ਚੈੱਕਅਪ ਕੈਂਪ ਦੌਰਾਨ 80 ਤੋਂ ਵੱਧ ਮਰੀਜ਼ਾਂ ਨੇ ਕਰਵਾਈ ਜਾਂਚ <br/>
Ad Position 24