14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਲੁਧਿਆਣਾ ਐੱਨ.ਐੱਚ. ਸੜਕ ਸਾਹਮਣੇ ਸ਼ਰਾਬ ਦਾ ਠੇਕਾ, ਸੁਪਰੀਮ ਕੋਰਟ ਦੇ ਆਦੇਸ਼ਾਂ ਦੀ ਉਲੰਘਣਾ!

Ad Position 21
repet_subhas-goyals [Copy P29]
ਲੁਧਿਆਣਾ ਨੈਸ਼ਨਲ ਹਾਈਵੇ ਸੜਕ ਸਾਹਮਣੇ ਸ਼ਰਾਬ ਵਿਕਰੀ ਵਾਲੇ ਠੇਕੇ ਦੀ ਝਲਕ | ਤਸਵੀਰ: ਕ੍ਰਿਪਾਲ ਹੰਬੜਾਂ <br/> 16-05-2026
ਮੁੱਲਾਂਪੁਰ-ਦਾਖਾ, 15 ਮਈ (ਨਿਰਮਲ ਸਿੰਘ ਧਾਲੀਵਾਲ)-ਥਾਣਾ ਦਾਖਾ ਦੀ ਹਦੂਦ ਲੁਧਿਆਣਾ ਨੈਸ਼ਨਲ ਹਾਈਵੇ 'ਤੇ ਸੜਕ ਸਾਹਮਣੇ ਅੰਗਰੇਜ਼ੀ ਸ਼ਰਾਬ ਦਾ ਠੇਕਾ ਜਿਥੇ ਸੁਪਰੀਮ ਕੋਰਟ ਦੇ ਆਦੇਸ਼ਾਂ ਦੀ ਉਲੰਘਣਾ ਹੈ, ਉਥੇ ਪੰਜਾਬ ਆਬਕਾਰੀ ਐਕਟ 1914 ਨੂੰ ਵੀ ਆਬਕਾਰੀ ਵਿਭਾਗ ਅਤੇ ਸ਼ਰਾਬ ਠੇਕੇਦਾਰ ਵਲੋਂ ਪੂਰੀ ਤਰ੍ਹਾਂ ਅੱਖੋਂ ਪਰੋਖੇ ਕੀਤਾ ਹੋਇਆ | ਭਨੋਹੜ-ਹਸਨਪੁਰ ਪਿੰਡਾਂ ਦੀ ਜ਼ਮੀਨ ਮਾਲਕੀ 'ਚ ਨੈਸ਼ਨਲ ਹਾਈਵੇ ਸਾਹਮਣੇ ਸ਼ਰਾਬ ਦਾ ਠੇਕਾ 500 ਮੀਟਰ ਦੀ ਦੂਰੀ ਵਾਲੀ ਸ਼ਰਤ ਪੂਰੀ ਨਹੀਂ ਕਰਦਾ | ਇਹ ਠੇਕਾ ਆਬਕਾਰੀ ਵਿਭਾਗ ਦੇ ਮਾਲੀਏ 'ਚ ਤਾਂ ਵਾਧਾ ਕਰ ਸਕਦਾ, ਪਰ ਸੁਪਰੀਮ ਕੋਰਟ ਦੇ ਆਦੇਸ਼ਾਂ ਦੇ ਪੂਰੀ ਤਰ੍ਹਾਂ ਉਲਟ ਹੈ | ਲੁਧਿਆਣਾ ਨੈਸ਼ਨਲ ਹਾਈਵੇ ਸਾਹਮਣੇ ਖੁੱਲ੍ਹੇ ਨਵੇਂ ਠੇਕੇ 'ਤੇ ਮਾਲਕਾਂ ਨਾਲ ਪੰਜਾਬ ਆਬਕਾਰੀ ਐਕਟ ਦੀ ਉਲੰਘਣਾ ਬਾਰੇ ਪੱਤਰਕਾਰਾਂ ਦੀ ਟੀਮ ਪੁੱਜੀ ਤਾਂ ਸ਼ਰਾਬ ਦੀ ਵਿਕਰੀ ਵਿਚ ਲੱਗੇ ਠੇਕੇ ਦੇ ਕਰਿੰਦੇ ਇਹ ਕਹਿ ਕੇ ਗੱਲ ਕਰਨ ਤੋਂ ਇਨਕਾਰ ਕਰ ਦਿੱਤਾ ਕਿ ਇਸ ਬਾਰੇ ਬਾਬੂ ਜੀ ਹੀ ਜਾਣਦੇ ਹਨ | ਨੈਸ਼ਨਲ ਹਾਈਵੇ 'ਤੇ ਸੁਪਰੀਮ ਕੋਰਟ ਦੇ ਆਦੇਸ਼ਾਂ ਅਤੇ ਪੰਜਾਬ ਆਬਕਾਰੀ ਐਕਟ ਦੀ ਉਲੰਘਣਾ ਹੋਵੇਗੀ ਤਾਂ ਫਿਰ ਹੋਰ ਠੇਕਾ ਮਾਲਕ ਨਗਰ ਕੌਂਸਲ, ਨਗਰ ਪੰਚਾਇਤ ਜਾਂ ਗ੍ਰਾਮ ਪੰਚਾਇਤਾਂ ਦੀ ਹਦੂਦ ਵਾਲੇ ਇਲਾਕੇ 'ਚ ਹਰ ਮੋੜ 'ਤੇ ਸ਼ਰਾਬ ਦੀ ਦੁਕਾਨ ਖੋਲ੍ਹ ਦੇਣਗੇ | ਲੁਧਿਆਣਾ ਨੈਸ਼ਨਲ ਹਾਈਵੇ 'ਤੇ ਸੜਕ ਸਾਹਮਣੇ ਨਵੀਂ ਖੁੱਲ੍ਹੀ ਸ਼ਰਾਬ ਦੀ ਦੁਕਾਨ ਜਾਇਜ਼ ਜਾਂ ਨਜਾਇਜ਼ ਬਾਰੇ ਆਬਕਾਰੀ ਵਿਭਾਗ ਨੂੰ ਜਵਾਬਦੇਹ ਹੋਣਾ ਪਵੇਗਾ |
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨੇ ਔਖੇ ਸਮੇਂ 'ਚ ਹਮੇਸ਼ਾ ਸੂਬੇ ਦੇ ਲੋਕਾਂ ਦੀ ਬਾਂਹ ਫੜੀ-ਜਥੇ: ਮਲਕਪੁਰ ਅਗਲੀ ਖ਼ਬਰ ਸਰਕਾਰ ਸਪੈਸ਼ਲ ਕਾਡਰ ਪਾਲਸੀ ਲਾਗੂ ਕਰਕੇ ਕਰ ਰਹੀ ਹੈ ਧੱਕਾ, ਜਥੇਬੰਦੀ ਵਲੋਂ ਸਖ਼ਤ ਵਿਰੋਧ <br/>
Ad Position 24