14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਜਵੱਦੀ ਟਕਸਾਲ ਵਿਖੇ ਜੇਠ ਮਹੀਨੇ ਦੀ ਸੰਗਰਾਂਦ ਦੇ ਦਿਹਾੜੇ ਸੰਬੰਧੀ ਸਮਾਗਮ <br/>

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ)-ਜਵੱਦੀ ਟਕਸਾਲ ਵਿਖੇ ਜੇਠ ਮਹੀਨੇ ਦੀ ਸੰਗਰਾਂਦ ਦੇ ਸ਼ੁਭ ਦਿਹਾੜੇ ਮੌਕੇ ਸਮਾਗਮ ਕਰਵਾਏ ਗਏ | ਸੰਤ ਬਾਬਾ ਅਮੀਰ ਸਿੰਘ ਨੇ ਬਾਰਹ ਮਾਹ ਤੁਖਰੀ ਅਤੇ ਮਾਂਝ ਦੇ ਹਵਾਲਿਆਂ ਨਾਲ ਗੁਰਬਾਣੀ ਸ਼ਬਦਾਂ ਦੀ ਜੀਵਨ ਵਿਚ ਅਹਿਮੀਅਤ ਨੂੰ ਸਮਝਾਉਂਦਿਆਂ ਕਿਹਾ ਕਿ ਅਕਾਲ ਪੁਰਖ ਵਾਹਿਗੁਰੂ ਦਾ ਨਾਮ ਅਜਿਹਾ ਕੀਮਤੀ ਮੋਤੀ ਹੈ, ਜਿਸ ਨੂੰ ਪ੍ਰਾਪਤ ਕਰਨ ਵਾਲੇ ਜੀਵ ਤੋਂ ਕੋਈ ''ਨਾਮU ਕੋਈ ਖੋਹ ਨਹੀਂ ਸਕਦਾ, ਨਾ ਕੋਈ ਚੋਰੀ ਕਰ ਸਕਦਾ ਹੈ | ਇਸ ਕਰਕੇ ਜੇਕਰ ਸੱਚੇ ਗੁਰੂ ਦਾ ਸਾਥ ਮਿਲ ਜਾਵੇ ਤਾਂ ਹੀ ਰੂਹਾਨੀ ਜੀਵਨ ਮਿਲ ਸਕਦਾ ਹੈ | ਸ਼੍ਰੋਮਣੀ ਭਗਤ ਰਵਿਦਾਸ ਜੀ ਦੀ 650ਵੀਂ ਪ੍ਰਕਾਸ਼ ਪੁਰਬ ਸ਼ਤਾਬਦੀ ਦੇ ਸਬੰਧ 'ਚ ਅੱਜ ਦੇ ਸੈਮੀਨਾਰ ਵਿਚ ਡਾ. ਹਰਜੋਧ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੁੱਖ ਮਹਿਮਾਨ ਹੋਣਗੇ, ਜਦਕਿ ਸੈਮੀਨਾਰ ਦੀ ਪ੍ਰਧਾਨਗੀ ਡਾਕਟਰ ਜਸਪਾਲ ਸਿੰਘ ਸਾਬਕਾ ਉਪ ਕੁਲਪਤੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਕਰਨਗੇ | ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਸ਼ੇਸ਼ ਮਹਿਮਾਨ ਹੋਣਗੇ | ਸੈਮੀਨਾਰ ਦੇ ਭਾਸ਼ਣਾਂ ਦੀ ਆਰੰਭਤਾ ਪ੍ਰੋ: ਗੁਰਨੇਕ ਸਿੰਘ ਸਾਬਕਾ ਵਾਈਸ ਚਾਂਸਲਰ ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਸ੍ਰੀ ਫਤਿਹਗੜ੍ਹ ਸਾਹਿਬ ਕਰਨਗੇ, ਮੁੱਖ ਭਾਸ਼ਣ ਪ੍ਰੋਫੈਸਰ ਅਮਰ ਸਿੰਘ ਡਾਰੈਕਟਰ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੇਂਦਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਹੋਵੇਗਾ | ਜਵੱਦੀ ਟਕਸਾਲ ਦੇ ਮੌਜੂਦਾ ਮੁਖੀ ਸੰਤ ਬਾਬਾ ਅਮੀਰ ਸਿੰਘ ਨੇ ਸੈਮੀਨਾਰ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪੁਰਾਣੀ ਸਬਜ਼ੀ ਮੰਡੀ ਵਿਖੇ ਸੰਗਰਾਂਦ ਦਾ ਦਿਹਾੜਾ ਮਨਾਇਆ <br/> ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਸੰਗਰਾਂਦ ਦਾ ਦਿਹਾੜਾ ਮਨਾਇਆ <br/>
Ad Position 24